ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥

One who focuses his conscious mind on the Lord God

ਜਿਸ ਮਨੁੱਖ ਨੂੰ ਹਰੀ ਪ੍ਰਭੂ ਮਨ ਵਿਚ ਸਦਾ ਯਾਦ ਰਹਿੰਦਾ ਹੈ,

ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥

- that Saint is at peace; he does not waver.

ਉਹ ਸੰਤ ਹੈ, ਸੁਖੀ ਹੈ (ਉਹ ਕਦੇ) ਘਾਬਰਦਾ ਨਹੀਂ। ਸੁਹੇਲਾ = ਸੁਖੀ।

ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥

Those unto whom God has granted His Grace

ਜਿਸ ਮਨੁੱਖ ਉਤੇ ਪ੍ਰਭੂ ਆਪਣੀ ਮੇਹਰ ਕਰਦਾ ਹੈ,

ਸੋ ਸੇਵਕੁ ਕਹੁ ਕਿਸ ਤੇ ਡਰੈ ॥

who do those servants need to fear?

ਦੱਸੋ (ਪ੍ਰਭੂ ਦਾ) ਉਹ ਸੇਵਕ (ਹੋਰ) ਕਿਸ ਤੋਂ ਡਰ ਸਕਦਾ ਹੈ? ਕਿਸ ਤੇ = ਕਿਸ ਤੋਂ?

ਜੈਸਾ ਸਾ ਤੈਸਾ ਦ੍ਰਿਸਟਾਇਆ ॥

As God is, so does He appear;

(ਕਿਉਂਕਿ) ਉਸ ਨੂੰ ਪ੍ਰਭੂ ਉਹੋ ਜਿਹਾ ਹੀ ਦਿੱਸ ਪੈਂਦਾ ਹੈ, ਜਿਹੋ ਜਿਹਾ ਉਹ (ਅਸਲ ਵਿਚ) ਹੈ, ਦ੍ਰਿਸਟਾਇਆ = ਦ੍ਰਿਸ਼ਟੀ ਆਇਆ, ਨਜ਼ਰੀਂ ਆਇਆ, ਦਿੱਸਿਆ।

ਅਪੁਨੇ ਕਾਰਜ ਮਹਿ ਆਪਿ ਸਮਾਇਆ ॥

in His Own creation, He Himself is pervading.

(ਭਾਵ ਇਹ ਦਿੱਸ ਪੈਂਦਾ ਹੈ ਕਿ) ਪ੍ਰਭੂ ਆਪਣੇ ਰਚੇ ਹੋਏ ਜਗਤ ਵਿਚ ਆਪ ਵਿਆਪਕ ਹੈ;

ਸੋਧਤ ਸੋਧਤ ਸੋਧਤ ਸੀਝਿਆ ॥

Searching, searching, searching, and finally, success!

ਨਿੱਤ ਵਿਚਾਰ ਕਰਦਿਆਂ (ਉਸ ਸੇਵਕ ਨੂੰ ਵਿਚਾਰ ਵਿਚ) ਸਫਲਤਾ ਹੋ ਜਾਂਦੀ ਹੈ, ਸੋਧਤ = ਵਿਚਾਰ ਕਰਦਿਆਂ। ਸੀਝਿਆ = ਕਾਮਯਾਬੀ ਹੋ ਜਾਂਦੀ ਹੈ, ਸਫਲਤਾ ਹੋ ਜਾਂਦੀ ਹੈ।

ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥

By Guru's Grace, the essence of all reality is understood.

(ਭਾਵ) ਗੁਰੂ ਦੀ ਕਿਰਪਾ ਨਾਲ (ਉਸ ਨੂੰ) ਸਾਰੀ ਅਸਲੀਅਤ ਦੀ ਸਮਝ ਆ ਜਾਂਦੀ ਹੈ। ਤਤੁ = ਅਸਲੀਅਤ {Skt. तत्वं = The real nature of the human soul or the material world as being indentical with the Supreme Spirit pervading the Universe. 2. The Supreme being.} ਸੂਖਮੁ = {Skt. सुक्ष्मं The subtle all = pervading spirit, the Supreme Soul} ਸਰਬ-ਵਿਆਪਕ ਜੋਤਿ।

ਜਬ ਦੇਖਉ ਤਬ ਸਭੁ ਕਿਛੁ ਮੂਲੁ ॥

Wherever I look, there I see Him, at the root of all things.

(ਮੇਰੇ ਉਤੇ ਭੀ ਗੁਰੂ ਦੀ ਮੇਹਰ ਹੋਈ ਹੈ, ਹੁਣ) ਮੈਂ ਜਦੋਂ ਤੱਕਦਾ ਹਾਂ ਤਾਂ ਹਰੇਕ ਚੀਜ਼ ਉਸ ਸਭ ਦੇ ਮੁਢ (-ਪ੍ਰਭੂ ਦਾ ਰੂਪ ਦਿੱਸਦੀ ਹੈ),

ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥

O Nanak, He is the subtle, and He is also the manifest. ||5||

ਹੇ ਨਾਨਕ! ਇਹ ਦਿੱਸਦਾ ਸੰਸਾਰ ਭੀ ਉਹ ਆਪ ਹੈ ਤੇ ਸਭ ਵਿਚ ਵਿਆਪਕ ਜੋਤਿ ਭੀ ਆਪਿ ਹੀ ਹੈ ॥੫॥ ਅਸਥੂਲੁ = ਦ੍ਰਿਸ਼ਟਮਾਨ ਜਗਤ {Skt. स्थुल = Gross, coarse, rough}। ਕਾਰਜ = ਕੀਤਾ ਹੋਇਆ ਜਗਤ ॥੫॥