ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥
O Nanak, this soul is the fish, and death is the hungry fisherman.
ਹੇ ਨਾਨਕ! ਇਹ ਜਿੰਦ ਨਿੱਕੀ ਜਿਹੀ ਮੱਛੀ ਹੈ, ਆਤਮਕ ਮੌਤ ਲਿਆਉਣ ਵਾਲੀ ਤ੍ਰਿਸ਼ਨਾ ਮਾਛੀ ਹੈ; ਮਛੁਲੀ = ਨਿੱਕੀ ਜਿਹੀ ਮੱਛੀ। ਝੀਵਰੁ = ਮਾਛੀ। ਕਾਲੁ = ਮੌਤ, ਆਤਮਕ ਮੌਤ ਲਿਆਉਣ ਵਾਲਾ।
ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥
The blind man does not even think of this. And suddenly, the net is cast.
ਮੂਰਖ ਮਨ (ਇਸ ਤ੍ਰਿਸ਼ਨਾ ਵਿਚ) ਅੰਨ੍ਹਾ (ਹੋਇਆ ਹੋਇਆ ਪਰਮਾਤਮਾ ਨੂੰ) ਯਾਦ ਨਹੀਂ ਕਰਦਾ, ਬੇਖ਼ਬਰੀ ਵਿਚ ਹੀ (ਆਤਮਕ ਮੌਤ ਦਾ) ਜਾਲ (ਇਸ ਉਤੇ) ਪੈਂਦਾ ਜਾਂਦਾ ਹੈ। ਮਨੂਆ = ਮੂਰਖ ਮਨ। ਅਚਿੰਤਾ = ਅਚਨਚੇਤ, ਬੇ-ਖ਼ਬਰੀ ਵਿਚ।
ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥
O Nanak, his consciousness is unconscious, and he departs, bound by anxiety.
ਹੇ ਨਾਨਕ! (ਤ੍ਰਿਸ਼ਨਾ ਵਿਚ ਫਸਿਆ) ਮਨ ਗ਼ਾਫ਼ਿਲ ਹੋ ਰਿਹਾ ਹੈ, ਸਦਾ ਚਿੰਤਾ ਵਿਚ ਜਕੜਿਆ ਰਹਿੰਦਾ ਹੈ। ਅਚੇਤੁ = ਗਾਫ਼ਲ, ਬੇਪਰਵਾਹ।
ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
But if the Lord bestows His Glance of Grace, then He unites the soul with Himself. ||2||
ਜੇ ਪ੍ਰਭੂ ਆਪ ਆਪਣੀ ਮੇਹਰ ਦੀ ਨਜ਼ਰ ਕਰੇ ਤਾਂ (ਜਿੰਦ ਨੂੰ ਤ੍ਰਿਸ਼ਨਾ ਵਿਚੋਂ ਕੱਢ ਕੇ) ਆਪਣੇ ਵਿਚ ਮਿਲਾ ਲੈਂਦਾ ਹੈ ॥੨॥