ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ

One who does not frighten anyone, and who is not afraid of anyone else

ਜਿਹੜਾ ਮਨੁੱਖ ਕਿਸੇ ਨੂੰ (ਕੋਈ) ਡਰਾਵੇ ਨਹੀਂ ਦੇਂਦਾ, ਅਤੇ ਕਿਸੇ ਦੇ ਡਰਾਵੇ ਨਹੀਂ ਮੰਨਦਾ (ਡਰਾਵਿਆਂ ਤੋਂ ਘਬਰਾਂਦਾ ਨਹੀਂ) ਭੈ = ਡਰਾਵੇ (ਬਹੁ-ਵਚਨ ਲਫ਼ਜ਼ 'ਭਉ' ਤੋਂ)। ਆਨ = ਹੋਰਨਾਂ ਦੇ।

ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥

- says Nanak, listen, mind: call him spiritually wise. ||16||

ਨਾਨਕ ਆਖਦਾ ਹੈ- ਹੇ ਮਨ! ਸੁਣ, ਉਸ ਨੂੰ ਆਤਮਕ ਜੀਵਨ ਦੀ ਸੂਝ ਵਾਲਾ ਸਮਝ ॥੧੬॥ ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਤਾਹਿ = ਉਸ ਨੂੰ। ਬਖਾਨਿ = ਆਖ ॥੧੬॥