ਮਾਰੂ ਮਹਲਾ ੧ ॥
Maaroo, First Mehl:
ਮਾਰੂ ਪਹਿਲੀ ਪਾਤਿਸ਼ਾਹੀ।
ਆਪੇ ਕਰਤਾ ਪੁਰਖੁ ਬਿਧਾਤਾ ॥
He Himself is the Creator Lord, the Architect of Destiny.
ਕਰਤਾਰ ਆਪ ਹੀ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਇਸ ਵਿਚ ਵਿਆਪਕ ਹੈ। ਪੁਰਖੁ = ਸਰਬ-ਵਿਆਪਕ। ਬਿਧਾਤਾ = ਪੈਦਾ ਕਰਨ ਵਾਲਾ, ਸਿਰਜਣਹਾਰ।
ਜਿਨਿ ਆਪੇ ਆਪਿ ਉਪਾਇ ਪਛਾਤਾ ॥
He evaluates those whom He Himself has created.
ਉਸ ਕਰਤਾਰ ਨੇ ਆਪ ਹੀ ਜਗਤ ਪੈਦਾ ਕਰ ਕੇ ਇਸ ਦੀ ਸੰਭਾਲ ਦਾ ਫ਼ਰਜ਼ ਭੀ ਪਛਾਣਿਆ ਹੈ। ਜਿਨਿ = ਜਿਸ (ਕਰਤਾਰ) ਨੇ। ਉਪਾਇ = ਪੈਦਾ ਕਰ ਕੇ। ਪਛਾਤਾ = ਸੰਭਾਲ ਕੀਤੀ ਹੈ, ਸੰਭਾਲ ਦਾ ਫ਼ਰਜ਼ ਪਛਾਣ ਰਿਹਾ ਹੈ।
ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥੧॥
He Himself is the True Guru, and He Himself is the servant; He Himself created the Universe. ||1||
ਪ੍ਰਭੂ ਆਪ ਹੀ ਸਤਿਗੁਰੂ ਹੈ ਆਪ ਹੀ ਸੇਵਕ ਹੈ, ਪ੍ਰਭੂ ਨੇ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ॥੧॥
ਆਪੇ ਨੇੜੈ ਨਾਹੀ ਦੂਰੇ ॥
He is near at hand, not far away.
(ਸਰਬ-ਵਿਆਪਕ ਹੋਣ ਕਰਕੇ ਪ੍ਰਭੂ) ਆਪ ਹੀ (ਹਰੇਕ ਜੀਵ ਦੇ) ਨੇੜੇ ਹੈ ਕਿਸੇ ਤੋਂ ਭੀ ਦੂਰ ਨਹੀਂ।
ਬੂਝਹਿ ਗੁਰਮੁਖਿ ਸੇ ਜਨ ਪੂਰੇ ॥
The Gurmukhs understand Him; perfect are those humble beings.
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਇਹ ਭੇਦ ਸਮਝ ਲੈਂਦੇ ਹਨ ਉਹ ਅਭੁੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪੂਰੇ = ਸਾਰੇ ਗੁਣਾਂ ਦੇ ਮਾਲਕ।
ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥੨॥
Associating with them night and day is profitable. This is the glorious greatness of associating with the Guru. ||2||
ਗੁਰੂ ਦੀ ਸੰਗਤ ਕਰਨ ਕਰਕੇ ਉਹਨਾਂ ਨੂੰ ਇਹ ਮਹੱਤਤਾ ਮਿਲਦੀ ਹੈ ਕਿ ਉਹਨਾਂ ਦੀ ਸੰਗਤ ਤੋਂ ਭੀ ਦਿਨ ਰਾਤ ਲਾਭ ਹੀ ਲਾਭ ਮਿਲਦਾ ਹੈ ॥੨॥ ਅਹਿ = ਦਿਨ। ਨਿਸਿ = ਰਾਤ। ਲਾਹਾ = ਲਾਭ ॥੨॥
ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥
Throughout the ages, Your Saints are holy and sublime, O God.
ਹੇ ਪ੍ਰਭੂ! ਹਰੇਕ ਜੁਗ ਵਿਚ ਤੇਰੇ ਸੰਤ ਨੇਕ ਬੰਦੇ ਹੁੰਦੇ ਹਨ, ਜੁਗਿ ਜੁਗਿ = ਹਰੇਕ ਜੁਗ ਵਿਚ। ਪ੍ਰਭੂ = ਹੇ ਪ੍ਰਭੂ!
ਹਰਿ ਗੁਣ ਗਾਵਹਿ ਰਸਨ ਰਸੇਰੇ ॥
They sing the Glorious Praises of the Lord, savoring it with their tongues.
ਉਹ ਜੀਭ ਨਾਲ ਰਸ ਲੈ ਕੇ ਤੇਰੇ ਗੁਣ ਗਾਂਦੇ ਹਨ। ਰਸਨ = ਜੀਭ। ਰਸੇਰੇ = ਰਸ ਆਨੰਦ ਨਾਲ।
ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥੩॥
They chant His Praises, and their pain and poverty are taken away; they are not afraid of anyone else. ||3||
ਤੈਥੋਂ ਬਿਨਾ ਉਹਨਾਂ ਨੂੰ ਕਿਸੇ ਹੋਰ ਦੀ ਆਸ ਨਹੀਂ ਹੁੰਦੀ, ਹੇ ਪ੍ਰਭੂ! ਉਹ ਤੇਰੀ ਸਿਫ਼ਤ-ਸਾਲਾਹ ਕਰਦੇ ਹਨ (ਆਪਣੇ ਅੰਦਰੋਂ) ਦੁੱਖ ਦਰਿੱਦ੍ਰ ਦੂਰ ਕਰ ਲੈਂਦੇ ਹਨ ॥੩॥ ਪਰਹਰਿ = ਦੂਰ ਕਰ ਕੇ। ਚਿੰਤ = ਆਸ ॥੩॥
ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥
They remain awake and aware, and do not appear to sleep.
ਉਹ (ਸੰਤ ਜਨ ਮਾਇਆ ਦੇ ਹੱਲਿਆਂ ਵਲੋਂ ਸਦਾ) ਸੁਚੇਤ ਰਹਿੰਦੇ ਹਨ, ਉਹ ਗ਼ਫ਼ਲਤ ਦੀ ਨੀਂਦ ਵਿਚ ਕਦੇ ਭੀ ਸੁੱਤੇ ਨਹੀਂ ਦਿੱਸਦੇ। ਓਇ = {ਲਫ਼ਜ਼ 'ਓਹੁ' ਤੋਂ ਬਹੁ-ਵਚਨ}।
ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥
They serve up Truth, and so save their companions and relatives.
ਉਹਨਾਂ ਦੀ ਸੰਗਤ ਅਨੇਕਾਂ ਕੁਲਾਂ ਤਾਰ ਦੇਂਦੀ ਹੈ ਕਿਉਂਕਿ ਉਹ ਸਭ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਵੰਡਦੇ ਹਨ। ਪਰੀਸਹਿ = ਪਰੀਂਹਦੇ ਹਨ, ਵੰਡਦੇ ਹਨ।
ਕਲਿਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥੪॥
They are not stained with the filth of sins; they are immaculate and pure, and remain absorbed in loving devotional worship. ||4||
(ਉਹਨਾਂ ਦੇ ਅੰਦਰ) ਪਾਪਾਂ ਦੀ ਮੈਲ (ਰਤਾ ਭੀ) ਨਹੀਂ ਹੁੰਦੀ, ਉਹ ਪਵਿੱਤ੍ਰ ਜੀਵਨ ਵਾਲੇ ਹੁੰਦੇ ਹਨ, ਉਹ ਪ੍ਰਭੂ ਦੀ ਭਗਤੀ ਵਿਚ ਰੁੱਝੇ ਰਹਿੰਦੇ ਹਨ, ਪ੍ਰਭੂ ਦੇ ਚਰਨਾਂ ਵਿਚ ਸੁਰਤ ਜੋੜੀ ਰੱਖਦੇ ਹਨ ॥੪॥ ਕਲਿਮਲ = ਪਾਪ ॥੪॥
ਬੂਝਹੁ ਹਰਿ ਜਨ ਸਤਿਗੁਰ ਬਾਣੀ ॥
O humble servants of the Lord, understand the Word of the Guru's Bani.
ਹੇ ਪ੍ਰਾਣੀਹੋ! ਹਰੀ-ਜਨਾਂ ਦੀ ਸੰਗਤ ਵਿਚ ਰਹਿ ਕੇ ਸਤਿਗੁਰੂ ਦੀ ਬਾਣੀ ਵਿਚ ਜੁੜ ਕੇ (ਇਹ ਪੱਕੀ ਗੱਲ) ਸਮਝ ਲਵੋ, ਹਰਿ ਜਨ = ਹੇ ਹਰੀ-ਜਨੋ!
ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥
This youth, breath and body shall pass away.
ਕਿ ਇਹ ਜੁਆਨੀ ਇਹ ਸੁਆਸ ਇਹ ਸਰੀਰ ਸਭ ਪੁਰਾਣੇ ਹੋ ਜਾਣ ਵਾਲੇ ਹਨ। ਸਾਸੁ = ਸੁਆਸ। ਦੇਹ = ਸਰੀਰ। ਪੁਰਾਣੀ = ਪੁਰਾਣੇ ਹੋ ਜਾਣ ਵਾਲੇ !
ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ ਧਿਆਈ ਹੇ ॥੫॥
O mortal, you shall die today or tomorrow; chant, and meditate on the Lord within your heart. ||5||
ਹੇ ਪ੍ਰਾਣੀ! (ਜੇਹੜਾ ਭੀ ਜੰਮਿਆ ਹੈ ਉਸ ਨੇ) ਥੋੜੇ ਹੀ ਸਮੇ ਵਿਚ ਮੌਤ ਦੇ ਵੱਸ ਆ ਜਾਣਾ ਹੈ, (ਇਸ ਵਾਸਤੇ) ਪਰਮਾਤਮਾ ਦਾ ਨਾਮ ਜਪੋ ਤੇ ਹਿਰਦੇ ਵਿਚ ਉਸ ਦਾ ਧਿਆਨ ਧਰੋ ॥੫॥
ਛੋਡਹੁ ਪ੍ਰਾਣੀ ਕੂੜ ਕਬਾੜਾ ॥
O mortal, abandon falsehood and your worthless ways.
ਹੇ ਪ੍ਰਾਣੀ! ਨਿਰੇ ਮਾਇਆ ਦੇ ਮੋਹ ਦੀਆਂ ਗੱਲਾਂ ਛੱਡੋ। ਕੂੜ ਕਬਾੜਾ = ਕੂੜ ਦਾ ਕਬਾੜਾ, ਮਾਇਆ ਦੇ ਮੋਹ ਦੀਆਂ ਗੱਲਾਂ।
ਕੂੜੁ ਮਾਰੇ ਕਾਲੁ ਉਛਾਹਾੜਾ ॥
Death viciously kills the false beings.
ਜਿਸ ਮਨੁੱਖ ਦੇ ਅੰਦਰ ਨਿਰਾ ਮਾਇਆ ਦਾ ਮੋਹ ਹੀ ਹੈ ਉਸ ਨੂੰ ਆਤਮਕ ਮੌਤ ਪਹੁੰਚ ਪਹੁੰਚ ਕੇ ਮਾਰਦੀ ਹੈ। ਉਛਾਹਾੜਾ = ਉਛਲ ਕੇ, ਉਤਸ਼ਾਹ ਨਾਲ।
ਸਾਕਤ ਕੂੜਿ ਪਚਹਿ ਮਨਿ ਹਉਮੈ ਦੁਹੁ ਮਾਰਗਿ ਪਚੈ ਪਚਾਈ ਹੇ ॥੬॥
The faithless cynic is ruined through falsehood and his egotistical mind.On the path of duality, he rots away and decomposes. ||6||
ਮਾਇਆ-ਵੇੜ੍ਹੇ ਜੀਵ ਮਾਇਆ ਦੇ ਮੋਹ ਵਿਚ ਖ਼ੁਆਰ ਹੁੰਦੇ ਹਨ। ਜਿਸ ਮਨੁੱਖ ਦੇ ਮਨ ਵਿਚ ਹਉਮੈ ਹੈ ਉਹ ਮੇਰ-ਤੇਰ ਦੇ ਰਸਤੇ ਪੈ ਕੇ ਖ਼ੁਆਰ ਹੁੰਦਾ ਹੈ, ਹਉਮੈ ਉਸ ਨੂੰ ਖ਼ੁਆਰ ਕਰਦੀ ਹੈ ॥੬॥ ਪਚਹਿ = ਖ਼ੁਆਰ ਹੁੰਦੇ ਹਨ। ਦੁਹੁ ਮਾਰਗਿ = ਹੋਰ ਹੋਰ ਆਸਰੇ ਦੀ ਝਾਕ ਵਾਲੇ ਰਸਤੇ ਵਿਚ ॥੬॥
ਛੋਡਿਹੁ ਨਿੰਦਾ ਤਾਤਿ ਪਰਾਈ ॥
Abandon slander and envy of others.
ਪਰਾਈ ਈਰਖਾ ਤੇ ਪਰਾਈ ਨਿੰਦਿਆ ਛੱਡ ਦਿਉ। ਤਾਤਿ = ਈਰਖਾ।
ਪੜਿ ਪੜਿ ਦਝਹਿ ਸਾਤਿ ਨ ਆਈ ॥
Reading and studying, they burn, and do not find tranquility.
(ਜੇਹੜੇ ਨਿੰਦਿਆ ਤੇ ਈਰਖਾ ਕਰਦੇ ਹਨ ਉਹ ਨਿੰਦਿਆ ਤੇ ਈਰਖਾ ਦੀ ਸੜਨ ਵਿਚ) ਪੈ ਪੈ ਕੇ ਸੜਦੇ ਹਨ (ਉਹਨਾਂ ਨੂੰ ਆਪਣੇ ਆਪ ਨੂੰ ਭੀ) ਆਤਮਕ ਸ਼ਾਂਤੀ ਨਹੀਂ ਮਿਲਦੀ। ਪੜਿ ਪੜਿ = ਪੈ ਪੈ ਕੇ। ਦਝਹਿ = ਸੜਦੇ ਹਨ।
ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥
Joining the Sat Sangat, the True Congregation, praise the Naam, the Name of the Lord. The Lord, the Supreme Soul, shall be your helper and companion. ||7||
ਸਤ ਸੰਗਤ ਵਿਚ ਮਿਲ ਕੇ ਪ੍ਰਭੂ ਦੇ ਨਾਮ ਦੀ ਸਿਫ਼ਤ-ਸਾਲਾਹ ਕਰੋ (ਜੇਹੜੇ ਬੰਦੇ ਸਿਫ਼ਤ-ਸਾਲਾਹ ਕਰਦੇ ਹਨ) ਪਰਮਾਤਮਾ ਉਹਨਾਂ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ ॥੭॥ ਆਤਮ ਰਾਮੁ = ਪਰਮਾਤਮਾ ॥੭॥
ਛੋਡਹੁ ਕਾਮ ਕ੍ਰੋਧੁ ਬੁਰਿਆਈ ॥
Abandon sexual desire, anger and wickedness.
ਕਾਮ ਕ੍ਰੋਧ ਆਦਿਕ ਮੰਦ ਕਰਮ ਤਿਆਗੋ,
ਹਉਮੈ ਧੰਧੁ ਛੋਡਹੁ ਲੰਪਟਾਈ ॥
Abandon your involvement in egotistical affairs and conflicts.
ਹਉਮੈ ਦੀ ਉਲਝਣ ਛੱਡੋ, (ਵਿਕਾਰਾਂ ਵਿਚ) ਖਚਿਤ ਹੋਣ ਤੋਂ ਬਚੋ। ਲੰਪਟਾਈ = ਲੰਪਟ ਹੋਣਾ, ਖਚਿਤ ਹੋਣਾ।
ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥
If you seek the Sanctuary of the True Guru, then you shall be saved. In this way you shall cross over the terrifying world-ocean, O Siblings of Destiny. ||8||
(ਪਰ ਇਹਨਾਂ ਵਿਕਾਰਾਂ ਤੋਂ) ਤਦੋਂ ਹੀ ਬਚ ਸਕੋਗੇ ਜੇ ਸਤਿਗੁਰੂ ਦਾ ਆਸਰਾ ਲਵੋਗੇ। ਇਸੇ ਤਰ੍ਹਾਂ ਹੀ (ਭਾਵ, ਗੁਰੂ ਦੀ ਸਰਨ ਪਿਆਂ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ॥੮॥ ਤਾ = ਤਦੋਂ ਹੀ ॥੮॥
ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥
In the hereafter, you shall have to cross over the fiery river of poisonous flames.
ਨਿੰਦਾ ਤਾਤਿ ਪਰਾਈ ਕਾਮ ਕ੍ਰੋਧ ਬੁਰਿਆਈ ਵਾਲੇ ਜੀਵਨ ਵਿਚ ਪਿਆਂ ਨਿਰੋਲ ਅੱਗ ਦੀ ਨਦੀ ਵਿਚੋਂ ਦੀ ਜੀਵਨ-ਪੰਧ ਬਣ ਜਾਂਦਾ ਹੈ ਜਿਥੇ ਉਹ ਲਾਟਾਂ ਨਿਕਲਦੀਆਂ ਹਨ ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦੀਆਂ ਹਨ। ਆਗੈ = ਵਿਕਾਰਾਂ ਵਾਲੇ ਰਸਤੇ ਵਿਚ। ਬਿਮਲ ਅਗਨਿ ਨਦੀ = ਨਿਰੋਲ ਅੱਗ ਦੀ ਨਦੀ। ਬਿਖੁ = ਜ਼ਹਿਰ। ਝੇਲਾ = ਝਲ, ਲਾਟਾਂ।
ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥
No one else will be there; your soul shall be all alone.
ਉਸ ਆਤਮਕ ਬਿਪਤਾ ਵਿਚ ਕੋਈ ਹੋਰ ਸਾਥੀ ਨਹੀਂ ਬਣਦਾ, ਇਕੱਲੀ ਆਪਣੀ ਜਿੰਦ ਹੀ ਦੁੱਖ ਸਹਾਰਦੀ ਹੈ।
ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥
The ocean of fire spits out waves of searing flames; the self-willed manmukhs fall into it, and are roasted there. ||9||
ਨਿੰਦਿਆ ਈਰਖਾ ਕਾਮ ਕ੍ਰੋਧ ਆਦਿਕ ਦੀ) ਅੱਗ ਦਾ ਸਮੁੰਦਰ ਇਤਨਾ ਭਾਂਬੜ ਬਾਲਦਾ ਹੈ ਤੇ ਇਤਨੀਆਂ ਲਾਟਾਂ ਛੱਡਦਾ ਹੈ ਕਿ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਉਸ ਵਿਚ ਪੈ ਕੇ ਸੜਦੇ ਹਨ (ਆਤਮਕ ਜੀਵਨ ਤਬਾਹ ਕਰ ਲੈਂਦੇ ਹਨ ਤੇ ਦੁਖੀ ਹੁੰਦੇ ਹਨ) ॥੯॥ ਪੜਿ = ਪੈ ਕੇ। ਪਾਈ = ਉਥੇ ॥੯॥
ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥
Liberation comes from the Guru; He grants this blessing by the Pleasure of His Will.
(ਇਸ ਅੱਗ ਦੇ ਸਮੁੰਦਰ ਤੋਂ) ਖ਼ਲਾਸੀ (ਦਾ ਵਸੀਲਾ) ਗੁਰੂ ਦੇ ਪਾਸ ਹੀ ਹੈ, ਗੁਰੂ ਆਪਣੀ ਰਜ਼ਾ ਵਿਚ (ਪਰਮਾਤਮਾ ਦੇ ਨਾਮ ਦੀ) ਖੈਰ ਪਾਂਦਾ ਹੈ। ਪਹਿ = ਪਾਸ, ਕੋਲ। ਭਾਣੈ = ਰਜ਼ਾ ਵਿਚ।
ਜਿਨਿ ਪਾਇਆ ਸੋਈ ਬਿਧਿ ਜਾਣੈ ॥
He alone knows the way, who obtains it.
ਜਿਸ ਨੇ ਇਹ ਖੈਰ ਪ੍ਰਾਪਤ ਕੀਤੀ ਉਹ (ਇਸ ਸਮੁੰਦਰ ਵਿਚੋਂ ਬਚ ਨਿਕਲਣ ਦਾ) ਭੇਤ ਸਮਝ ਲੈਂਦਾ ਹੈ।
ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥
So ask one who has obtained it, O Siblings of Destiny. Serve the True Guru, and find peace. ||10||
ਜਿਨ੍ਹਾਂ ਨੂੰ ਗੁਰੂ ਤੋਂ ਨਾਮ-ਦਾਨ ਮਿਲਦਾ ਹੈ, ਉਹਨਾਂ ਤੋਂ ਪੁੱਛ ਕੇ ਵੇਖ ਲਵੋ (ਉਹ ਦੱਸਦੇ ਹਨ ਕਿ) ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਆਤਮਕ ਆਨੰਦ ਮਿਲਦਾ ਹੈ ॥੧੦॥
ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥
Without the Guru, he dies entangled in sin and corruption.
ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਵਿਕਾਰਾਂ ਵਿਚ ਫਸ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਰਝਿ ਬੇਕਾਰਾ = ਵਿਕਾਰਾਂ ਵਿਚ ਫਸ ਕੇ।
ਜਮੁ ਸਿਰਿ ਮਾਰੇ ਕਰੇ ਖੁਆਰਾ ॥
The Messenger of Death smashes his head and humiliates him.
(ਆਤਮਕ) ਮੌਤ (ਉਹਨਾਂ ਦੇ) ਸਿਰ ਉਤੇ (ਮੁੜ ਮੁੜ) ਚੋਟ ਮਾਰਦੀ ਹੈ ਤੇ (ਉਹਨਾਂ ਨੂੰ) ਖ਼ੁਆਰ ਕਰਦੀ (ਰਹਿੰਦੀ ਹੈ)।
ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥
The slanderous person is not freed of his bonds; he is drowned, slandering others. ||11||
(ਨਿੰਦਿਆ ਦੀ ਫਾਹੀ ਵਿਚ) ਬੱਝੇ ਹੋਏ ਨਿੰਦਕ ਬੰਦਿਆਂ ਨੂੰ (ਨਿੰਦਿਆ ਦੀ ਵਾਦੀ ਵਿਚੋਂ) ਖ਼ਲਾਸੀ ਨਸੀਬ ਨਹੀਂ ਹੁੰਦੀ, ਪਰਾਈ ਨਿੰਦਿਆ (ਦੇ ਸਮੁੰਦਰ ਵਿਚ) ਸਦਾ ਗੋਤੇ ਖਾਂਦੇ ਰਹਿੰਦੇ ਹਨ ॥੧੧॥
ਬੋਲਹੁ ਸਾਚੁ ਪਛਾਣਹੁ ਅੰਦਰਿ ॥
So speak the Truth, and realize the Lord deep within.
ਸਦਾ-ਥਿਰ ਪ੍ਰਭੂ ਦਾ ਨਾਮ ਜਪੋ, ਉਸ ਨੂੰ ਆਪਣੇ ਅੰਦਰ ਵੱਸਦਾ ਪ੍ਰਤੀਤ ਕਰੋ।
ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥
He is not far away; look, and see Him.
ਧਿਆਨ ਲਾ ਕੇ ਵੇਖੋ, ਉਹ ਤੁਹਾਥੋਂ ਦੂਰ ਨਹੀਂ ਹੈ। ਨੰਦਰਿ = ਨਜ਼ਰ, ਨਿਗਾਹ।
ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥
No obstacles shall block your way; become Gurmukh, and cross over to the other side. This is the way to cross over the terrifying world-ocean. ||12||
ਗੁਰੂ ਦੀ ਸਰਨ ਪੈ ਕੇ (ਨਾਮ ਜਪੋ, ਨਾਮ ਸਿਮਰਨ ਦੀ) ਤਾਰੀ ਤਰੋ (ਜੀਵਨ-ਸਫ਼ਰ ਵਿਚ ਕੋਈ) ਰੁਕਾਵਟ ਨਹੀਂ ਆਵੇਗੀ। ਗੁਰੂ ਇਸ ਤਰ੍ਹਾਂ (ਭਾਵ, ਨਾਮ ਜਪਾ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ॥੧੨॥
ਦੇਹੀ ਅੰਦਰਿ ਨਾਮੁ ਨਿਵਾਸੀ ॥
The Naam, the Name of the Lord, abides deep within the body.
ਪਰਮਾਤਮਾ ਦਾ ਨਾਮ ਹਰੇਕ ਜੀਵ ਦੇ ਸਰੀਰ ਦੇ ਅੰਦਰ ਨਿਵਾਸ ਰੱਖਦਾ ਹੈ,
ਆਪੇ ਕਰਤਾ ਹੈ ਅਬਿਨਾਸੀ ॥
The Creator Lord is eternal and imperishable.
ਅਬਿਨਾਸ਼ੀ ਕਰਤਾਰ ਆਪ ਹੀ (ਹਰੇਕ ਦੇ ਅੰਦਰ ਮੌਜੂਦ) ਹੈ।
ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥
The soul does not die, and it cannot be killed; God creates and watches over all. Through the Word of the Shabad, His Will is manifest. ||13||
(ਜੀਵ ਉਸ ਪਰਮਾਤਮਾ ਦੀ ਹੀ ਅੰਸ ਹੈ, ਇਸ ਵਾਸਤੇ) ਜੀਵਾਤਮਾ ਨਾਹ ਮਰਦਾ ਹੈ, ਨਾਹ ਇਸ ਨੂੰ ਕੋਈ ਮਾਰ ਸਕਦਾ ਹੈ। ਰਜ਼ਾ ਦਾ ਮਾਲਕ ਕਰਤਾਰ (ਜੀਵ) ਪੈਦਾ ਕਰ ਕੇ ਆਪਣੇ ਹੁਕਮ ਵਿਚ (ਸਭ ਦੀ) ਸੰਭਾਲ ਕਰਦਾ ਹੈ ॥੧੩॥ ਨਾ ਮਰੈ = ਆਤਮਕ ਮੌਤ ਨਹੀਂ ਮਰਦਾ ॥੧੩॥
ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥
He is immaculate, and has no darkness.
ਉਹ ਪਰਮਾਤਮਾ ਸੁੱਧ-ਸਰੂਪ ਹੈ, ਉਸ ਵਿਚ (ਮਾਇਆ ਦੇ ਮੋਹ ਆਦਿਕ ਦਾ) ਰਤਾ ਭੀ ਹਨੇਰਾ ਨਹੀਂ ਹੈ। ਓਹੁ = ਪਰਮਾਤਮਾ।
ਓਹੁ ਆਪੇ ਤਖਤਿ ਬਹੈ ਸਚਿਆਰਾ ॥
The True Lord Himself sits upon His throne.
ਉਹ ਸੱਚ-ਸਰੂਪ ਪ੍ਰਭੂ ਆਪ ਹੀ (ਹਰੇਕ ਦੇ) ਹਿਰਦੇ ਤਖ਼ਤ ਉਤੇ ਬੈਠਾ ਹੋਇਆ ਹੈ।
ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥
The faithless cynics are bound and gagged, and forced to wander in reincarnation. They die, and are reborn, and continue coming and going. ||14||
ਪਰ ਮਾਇਆ-ਵੇੜ੍ਹੇ ਜੀਵ ਮਾਇਆ ਦੇ ਮੋਹ ਵਿਚ ਬੱਝ ਕੇ ਭਟਕਣਾ ਵਿਚ ਪਏ ਹੋਏ ਹਨ, ਮਰਦੇ ਹਨ ਜੰਮਦੇ ਹਨ, ਉਹਨਾਂ ਦਾ ਇਹ ਆਵਾਗਵਨ ਦਾ ਗੇੜ ਬਣਿਆ ਰਹਿੰਦਾ ਹੈ ॥੧੪॥
ਗੁਰ ਕੇ ਸੇਵਕ ਸਤਿਗੁਰ ਪਿਆਰੇ ॥
The Guru's servants are the Beloveds of the True Guru.
ਗੁਰੂ ਨਾਲ ਪਿਆਰ ਕਰਨ ਵਾਲੇ ਗੁਰੂ ਦੇ ਸੇਵਕ (ਮਾਇਆ-ਮੋਹ ਤੋਂ ਨਿਰਲੇਪ ਰਹਿ ਕੇ)
ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥
Contemplating the Shabad, they sit upon His throne.
ਹਿਰਦੇ-ਤਖ਼ਤ ਉਤੇ ਬੈਠੇ ਰਹਿੰਦੇ ਹਨ, ਗੁਰੂ ਦੇ ਸ਼ਬਦ ਨੂੰ ਆਪਣੀ ਸੋਚ ਦੇ ਮੰਡਲ ਵਿਚ ਟਿਕਾਂਦੇ ਹਨ।
ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥
They realize the essence of reality, and know the state of their inner being. This is the true glorious greatness of those who join the Sat Sangat. ||15||
ਉਹ ਜਗਤ ਦੇ ਮੂਲ ਪ੍ਰਭੂ ਨੂੰ ਲੱਭ ਲੈਂਦੇ ਹਨ, ਆਪਣੇ ਅੰਦਰ ਵੱਸਦਾ ਪਛਾਣ ਲੈਂਦੇ ਹਨ, ਸਾਧ ਸੰਗਤ ਵਿਚ ਟਿਕ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ, ਤੇ ਆਦਰ ਪਾਂਦੇ ਹਨ ॥੧੫॥ ਅੰਤਰਗਤਿ = ਆਪਣੇ ਅੰਦਰ ਹੀ ॥੧੫॥
ਆਪਿ ਤਰੈ ਜਨੁ ਪਿਤਰਾ ਤਾਰੇ ॥
He Himself saves His humble servant, and saves his ancestors as well.
(ਜੇਹੜਾ ਮਨੁੱਖ ਨਾਮ ਸਿਮਰਦਾ ਹੈ) ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਆਪਣੇ ਪਿਤਰਾਂ ਨੂੰ (ਪਿਉ ਦਾਦਾ ਆਦਿਕ ਬਜ਼ੁਰਗਾਂ ਨੂੰ) ਭੀ ਪਾਰ ਲੰਘਾ ਲੈਂਦਾ ਹੈ। ਜਨ = ਸੇਵਕ।
ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥
His companions are liberated; He carries them across.
ਉਸ ਦੀ ਸੰਗਤ ਵਿਚ ਆਉਣ ਵਾਲਿਆਂ ਨੂੰ ਭੀ ਮਾਇਆ ਦੇ ਬੰਧਨਾਂ ਤੋਂ ਸੁਤੰਤ੍ਰਤਾ ਮਿਲ ਜਾਂਦੀ ਹੈ। ਉਹ ਸੇਵਕ ਉਹਨਾਂ ਨੂੰ ਪਾਰ ਲੰਘਾ ਦੇਂਦਾ ਹੈ।
ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥
Nanak is the servant and slave of that Gurmukh who lovingly focuses his consciousness on the Lord. ||16||6||
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜੀ ਹੈ ਨਾਨਕ (ਭੀ) ਉਸ (ਵਡ-ਭਾਗੀ) ਦਾ ਸੇਵਕ ਹੈ ਗ਼ੁਲਾਮ ਹੈ ॥੧੬॥੬॥ ਗੋਲਾ = ਗ਼ੁਲਾਮ ॥੧੬॥੬॥