ਪਉੜੀ ॥
Pauree:
ਪਉੜੀ।
ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥
I am forever a sacrifice to those who listen to the sermon of the Lord.
ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ। ਕਥਾ = ਗੱਲਾਂ।ਜਿ = ਜੋ ਮਨੁੱਖ
ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥
Those who bow their heads before God are perfect and distinguished.
ਉਹ ਮਨੁੱਖ ਸਭ ਗੁਣਾਂ ਵਾਲੇ ਤੇ ਸਭ ਤੋਂ ਚੰਗੇ ਹਨ ਜੋ ਪ੍ਰਭੂ ਅੱਗੇ ਸਿਰ ਨਿਵਾਉਂਦੇ ਹਨ। ਪਰਧਾਨ = ਸਭ ਤੋਂ ਚੰਗੇ।
ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥
Those hands, which write the Praises of the infinite Lord are beautiful.
(ਉਹਨਾਂ ਦੇ) ਉਹ ਹੱਥ ਸੋਹਣੇ ਲੱਗਦੇ ਹਨ ਜੋ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਦੇ ਹਨ। ਸੋਹਹਿ = ਸੋਹਣੇ ਲੱਗਦੇ ਹਨ।
ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥
Those feet which walk on God's Path are pure and holy.
ਉਹ ਪੈਰ ਪਵਿੱਤ੍ਰ ਹਨ ਜੋ ਪ੍ਰਭੂ ਦੇ ਰਾਹ ਤੇ ਤੁਰਦੇ ਹਨ। ਪੁਨੀਤ = ਪਵਿਤ੍ਰ। ਪਥਾ = ਰਾਹ (ਸੰ: ਪਥਿਨ)।
ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥
In the Society of the Saints, they are emancipated; all their sorrows depart. ||14||
(ਅਜੇਹੇ) ਸੰਤਾਂ ਦੀ ਸੰਗਤਿ ਵਿਚ (ਦੁੱਖ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ, ਸਾਰਾ ਦੁੱਖ ਦੂਰ ਹੋ ਜਾਂਦਾ ਹੈ ॥੧੪॥ ਸੰਗਿ = ਸੰਗਤਿ ਵਿਚ। ਉਧਾਰੁ = (ਦੁੱਖਾਂ ਤੋਂ) ਬਚਾਉ ॥੧੪॥