ਗਉੜੀ ਕਬੀਰ ਜੀ ॥
Gauree, Kabeer Jee:
ਗਉੜੀ ਕਬੀਰ ਜੀ।
ਉਪਜੈ ਨਿਪਜੈ ਨਿਪਜਿ ਸਮਾਈ ॥
We are born, and we grow, and having grown, we pass away.
(ਪਹਿਲਾਂ ਇਸ ਜੀਵ ਦਾ ਪਿਤਾ ਦੀ ਬਿੰਦ ਤੋਂ) ਮੁੱਢ ਬੱਝਦਾ ਹੈ, (ਫਿਰ ਮਾਂ ਦੇ ਪੇਟ ਵਿਚ ਇਹ) ਵਜੂਦ ਵਿਚ ਆਉਂਦਾ ਹੈ; ਵਜੂਦ ਵਿਚ ਆ ਕੇ (ਮੁੜ) ਨਾਸ ਹੋ ਜਾਂਦਾ ਹੈ। ਉਪਜੈ = ਉੱਗਦਾ ਹੈ, ਮੁੱਢ ਬੱਝਦਾ ਹੈ। ਨਿਪਜੈ = ਨਿੰਮਦਾ ਹੈ, ਵਜੂਦ ਵਿਚ ਆਉਂਦਾ ਹੈ। ਨਿਪਜਿ = ਬਣ ਕੇ, ਵਜੂਦ ਵਿਚ ਆ ਕੇ। ਸਮਾਈ = ਨਾਸ ਹੋ ਜਾਂਦਾ ਹੈ।
ਨੈਨਹ ਦੇਖਤ ਇਹੁ ਜਗੁ ਜਾਈ ॥੧॥
Before our very eyes, this world is passing away. ||1||
(ਸੋ) ਅਸਾਡੇ ਅਖੀਂ ਵੇਖਦਿਆਂ ਹੀ ਇਹ ਸੰਸਾਰ (ਇਸੇ ਤਰ੍ਹਾਂ) ਤੁਰਿਆ ਜਾ ਰਿਹਾ ਹੈ ॥੧॥ ਨੈਨਹੁ ਦੇਖਤ = ਅੱਖੀਂ ਵੇਖਦਿਆਂ। ਜਾਈ = ਚਲਾ ਜਾਂਦਾ ਹੈ, ਤੁਰਿਆ ਜਾ ਰਿਹਾ ਹੈ ॥੧॥
ਲਾਜ ਨ ਮਰਹੁ ਕਹਹੁ ਘਰੁ ਮੇਰਾ ॥
How can you not die of shame, claiming, This world is mine?
(ਤਾਂ ਤੇ, ਹੇ ਜੀਵ!) ਸ਼ਰਮ ਨਾਲ ਕਿਉਂ ਨਹੀਂ ਡੁੱਬ ਮਰਦਾ (ਭਾਵ, ਤੂੰ ਝੱਕਦਾ ਕਿਉਂ ਨਹੀਂ) ਜਦੋਂ ਤੂੰ ਇਹ ਆਖਦਾ ਹੈਂ ਕਿ ਇਹ ਘਰ ਮੇਰਾ ਹੈ? ਲਾਜ = ਸ਼ਰਮ। ਕਹਹੁ = ਤੁਸੀ ਆਖਦੇ ਹੋ।
ਅੰਤ ਕੀ ਬਾਰ ਨਹੀ ਕਛੁ ਤੇਰਾ ॥੧॥ ਰਹਾਉ ॥
At the very last moment, nothing is yours. ||1||Pause||
(ਚੇਤੇ ਰੱਖ) ਜਿਸ ਵੇਲੇ ਮੌਤ ਆਵੇਗੀ, ਤਦੋਂ ਕੋਈ ਭੀ ਚੀਜ਼ ਤੇਰੀ ਨਹੀਂ ਰਹੇਗੀ ॥੧॥ ਰਹਾਉ ॥ ਅੰਤ ਕੀ ਬਾਰ = ਜਿਸ ਵੇਲੇ ਮੌਤ ਆਵੇਗੀ ॥੧॥ ਰਹਾਉ ॥
ਅਨਿਕ ਜਤਨ ਕਰਿ ਕਾਇਆ ਪਾਲੀ ॥
Trying various methods, you cherish your body,
ਅਨੇਕਾਂ ਜਤਨ ਕਰ ਕੇ ਇਹ ਸਰੀਰ ਪਾਲੀਦਾ ਹੈ; ਕਾਇਆ = ਸਰੀਰ।
ਮਰਤੀ ਬਾਰ ਅਗਨਿ ਸੰਗਿ ਜਾਲੀ ॥੨॥
but at the time of death, it is burned in the fire. ||2||
ਪਰ ਜਦੋਂ ਮੌਤ ਆਉਂਦੀ ਹੈ, ਇਸ ਨੂੰ ਅੱਗ ਨਾਲ ਸਾੜ ਦੇਈਦਾ ਹੈ ॥੨॥ ਮਰਤੀ ਬਾਰ = ਮਰਨ ਵੇਲੇ। ਜਾਲੀ = ਸਾੜੀਦੀ ਹੈ ॥੨॥
ਚੋਆ ਚੰਦਨੁ ਮਰਦਨ ਅੰਗਾ ॥
You apply sandalwood oil to your limbs,
(ਜਿਸ ਸਰੀਰ ਦੇ) ਅੰਗਾਂ ਨੂੰ ਅਤਰ ਤੇ ਚੰਦਨ ਮਲੀਦਾ ਹੈ, ਚੋਆ = ਅਤਰ। ਮਰਦਨ = ਮਾਲਸ਼। ਅੰਗਾ = ਸਰੀਰ ਦੇ ਅੰਗਾਂ ਨੂੰ।
ਸੋ ਤਨੁ ਜਲੈ ਕਾਠ ਕੈ ਸੰਗਾ ॥੩॥
but that body is burned with the firewood. ||3||
ਉਹ ਸਰੀਰ (ਆਖ਼ਰ ਨੂੰ) ਲੱਕੜਾਂ ਨਾਲ ਸੜ ਜਾਂਦਾ ਹੈ ॥੩॥ ਜਲੈ = ਸੜ ਜਾਂਦਾ ਹੈ। ਕਾਠ ਕੈ ਸੰਗਾ = ਲੱਕੜਾਂ ਨਾਲ ॥੩॥
ਕਹੁ ਕਬੀਰ ਸੁਨਹੁ ਰੇ ਗੁਨੀਆ ॥
Says Kabeer, listen, O virtuous people:
ਕਬੀਰ ਆਖਦਾ ਹੈ- ਹੇ ਵਿਚਾਰਨ ਮਨੁੱਖ! ਚੇਤੇ ਰੱਖ; ਰੇ ਗੁਨੀਆ = ਹੇ ਵਿਚਾਰਵਾਨ ਮਨੁੱਖ!
ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥੪॥੧੧॥
your beauty shall vanish, as the whole world watches. ||4||11||
ਸਾਰੀ ਦੁਨੀਆ ਵੇਖੇਗੀ (ਭਾਵ, ਸਭ ਦੇ ਵੇਖਦਿਆਂ ਵੇਖਦਿਆਂ) ਇਹ ਰੂਪ ਨਾਸ ਹੋ ਜਾਇਗਾ ॥੪॥੧੧॥ ਬਿਨਸੈਗੋ = ਨਾਸ ਜੋ ਜਾਇਗਾ ॥੪॥੧੧॥