ਸਲੋਕੁ ॥
Salok:
ਸਲੋਕ
ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥
He Himself is formless, and also formed; the One Lord is without attributes, and also with attributes.
ਆਕਾਰ-ਰਹਿਤ ਪਰਮਾਤਮਾ ਆਪ ਹੀ (ਜਗਤ-) ਆਕਾਰ ਬਣਾਂਦਾ ਹੈ। ਉਹ ਆਪ ਹੀ (ਨਿਰੰਕਾਰ ਰੂਪ ਵਿਚ) ਮਾਇਆ ਦੇ ਤਿੰਨ ਸੁਭਾਵਾਂ ਤੋਂ ਪਰੇ ਰਹਿੰਦਾ ਹੈ, ਤੇ ਜਗਤ-ਰਚਨਾ ਰਚ ਕੇ ਮਾਇਆ ਦੇ ਤਿੰਨ ਗੁਣਾਂ ਵਾਲਾ ਹੋ ਜਾਂਦਾ ਹੈ। ਆਕਾਰ = ਸਰੂਪ। ਨਿਰੰਕਾਰ = ਆਕਾਰ ਤੋਂ ਬਿਨਾ। ਗੁਨ = ਮਾਇਆ ਦੇ ਤਿੰਨ ਸੁਭਾਵ, (ਰਜ, ਤਮ, ਸਤ੍ਵ)। ਨਿਰਗੁਨ = ਜਿਸ ਵਿਚ ਮਾਇਆ ਦੇ ਤਿੰਨ ਸੁਭਾਵ ਜ਼ੋਰ ਨਹੀਂ ਪਾ ਰਹੇ। ਸਰਗੁਨ = ਉਹ ਸਰੂਪ ਜਿਸ ਵਿਚ ਮਾਇਆ ਦੇ ਤਿੰਨ ਸੁਭਾਵ ਮੌਜੂਦ ਹਨ।
ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥
Describe the One Lord as One, and Only One; O Nanak, He is the One, and the many. ||1||
ਹੇ ਨਾਨਕ! ਪ੍ਰਭੂ ਆਪਣੇ ਇਕ ਸਰੂਪ ਤੋਂ ਅਨੇਕਾਂ ਰੂਪ ਬਣਾ ਲੈਂਦਾ ਹੈ, (ਪਰ ਇਹ ਅਨੇਕ ਰੂਪ ਉਸ ਤੋਂ ਵੱਖਰੇ ਨਹੀਂ ਹਨ) ਇਹੀ ਕਿਹਾ ਜਾ ਸਕਦਾ ਹੈ ਕਿ ਉਹ ਇਕ ਆਪ ਹੀ ਆਪ ਹੈ ॥੧॥ ਏਕਹਿ = ਇਕੋ ਹੀ ॥੧॥