ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਸਾ ਮਤਿ ਨਿਰਮਲ ਕਹੀਅਤ ਧੀਰ ॥
Pure and steady is that intellect,
ਹੇ ਭਾਈ! ਉਹ ਅਕਲ ਪਵਿਤ੍ਰ ਆਖੀ ਜਾਂਦੀ ਹੈ ਧੀਰਜ ਵਾਲੀ ਆਖੀ ਜਾਂਦੀ ਹੈ, ਸਾ = ਉਹ {ਇਹ ਲਫ਼ਜ਼ ਇਸਤ੍ਰੀ ਲਿੰਗ ਹੈ}। ਮਤਿ = ਅਕਲ। ਕਹੀਅਤ = ਆਖੀ ਜਾਂਦੀ ਹੈ। ਧੀਰ = ਧੀਰਜ ਵਾਲੀ।
ਰਾਮ ਰਸਾਇਣੁ ਪੀਵਤ ਬੀਰ ॥੧॥
which drinks in the Lord's sublime essence. ||1||
(ਜਿਸ ਦਾ ਆਸਰਾ ਲੈ ਕੇ ਮਨੁੱਖ) ਸਭ ਰਸਾਂ ਤੋਂ ਸ੍ਰੇਸ਼ਟ ਪ੍ਰਭੂ-ਨਾਮ ਦਾ ਰਸ ਪੀਂਦਾ ਹੈ ॥੧॥ ਰਸਾਇਣ = ਰਸਾਂ ਦਾ ਘਰ, ਸਭ ਰਸਾਂ ਤੋਂ ਸ੍ਰੇਸ਼ਟ। ਬੀਰ = ਹੇ ਵੀਰ! ॥੧॥
ਹਰਿ ਕੇ ਚਰਣ ਹਿਰਦੈ ਕਰਿ ਓਟ ॥
Keep the Support of the Lord's Feet in your heart,
(ਹੇ ਭਾਈ!) ਆਪਣੇ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਆਸਰਾ ਬਣਾ, ਓਟ = ਆਸਰਾ।
ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥
and you shall be saved from the cycle of birth and death. ||1||Pause||
(ਇਉਂ ਕੀਤਿਆਂ) ਜਨਮ ਮਰਨ ਦੇ ਗੇੜ ਤੋਂ ਖ਼ਲਾਸੀ ਹੋ ਜਾਂਦੀ ਹੈ ॥੧॥ ਰਹਾਉ ॥ ਛੋਟ = ਖ਼ਲਾਸੀ ॥੧॥ ਰਹਾਉ ॥
ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥
Pure is that body, in which sin does not arise.
(ਹੇ ਭਾਈ!) ਉਹ ਸਰੀਰ ਪਵਿਤ੍ਰ ਹੈ ਜਿਸ ਵਿਚ ਕੋਈ ਪਾਪ ਨਹੀਂ ਪੈਦਾ ਹੁੰਦਾ। ਨਿਰਮਲੁ = ਪਵਿਤ੍ਰ {ਇਹ ਲਫ਼ਜ਼ ਪੁਲਿੰਗ ਹੈ। ਪਹਿਲੀ ਤੁਕ ਵਾਲਾ ਲਫ਼ਜ਼ 'ਨਿਰਮਲ' ਇਸਤ੍ਰੀ ਲਿੰਗ ਹੈ}। ਜਿਤੁ = ਜਿਸ ਵਿਚ, ਜਿਸ ਦੀ ਰਾਹੀਂ।
ਰਾਮ ਰੰਗਿ ਨਿਰਮਲ ਪਰਤਾਪੁ ॥੨॥
In the Love of the Lord is pure glory. ||2||
ਪਰਮਾਤਮਾ ਦੇ ਪ੍ਰੇਮ-ਰੰਗ ਦੀ ਬਰਕਤਿ ਨਾਲ ਪਵਿਤ੍ਰ ਹੋਏ ਮਨੁੱਖ ਦਾ ਤੇਜ-ਪਰਤਾਪ (ਚਮਕਦਾ ਹੈ) ॥੨॥ ਰੰਗਿ = ਪ੍ਰੇਮ ਵਿਚ ॥੨॥
ਸਾਧਸੰਗਿ ਮਿਟਿ ਜਾਤ ਬਿਕਾਰ ॥
In the Saadh Sangat, the Company of the Holy, corruption is eradicated.
(ਹੇ ਭਾਈ! ਸਾਧ ਸੰਗਤਿ ਕਰਿਆ ਕਰ) ਸਾਧ ਸੰਗਤਿ ਵਿਚ ਰਿਹਾਂ (ਅੰਦਰੋਂ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ। ਮਿਟਿ ਜਾਤ = ਮਿਟ ਜਾਂਦੇ ਹਨ।
ਸਭ ਤੇ ਊਚ ਏਹੋ ਉਪਕਾਰ ॥੩॥
This is the greatest blessing of all. ||3||
(ਸਾਧ ਸੰਗਤਿ ਦਾ) ਸਭ ਤੋਂ ਉੱਚਾ ਇਹੀ ਉਪਕਾਰ ਹੈ ॥੩॥ ਤੇ = ਤੋਂ ॥੩॥
ਪ੍ਰੇਮ ਭਗਤਿ ਰਾਤੇ ਗੋਪਾਲ ॥
Imbued with loving devotional worship of the Sustainer of the Universe,
ਜੇਹੜੇ ਮਨੁੱਖ ਪਰਮਾਤਮਾ ਦੀ ਪ੍ਰੇਮ-ਭਗਤੀ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਰਾਤੇ = ਰੰਗੇ ਹੋਏ।
ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
Nanak asks for the dust of the feet of the Holy. ||4||92||161||
ਨਾਨਕ ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੯੨॥੧੬੧॥ ਜਾਚੈ = ਮੰਗਦਾ ਹੈ। ਰਵਾਲ = ਚਰਨਾਂ ਦੀ ਧੂੜ ॥੪॥