ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ

The gifts are from our Lord and Master; who can force Him to bestow them?

ਬਖ਼ਸ਼ਸ਼ਾਂ ਮਾਲਕ ਦੀਆਂ (ਆਪਣੀਆਂ) ਹਨ। ਉਸ ਮਾਲਕ ਨਾਲ (ਕਿਸੇ ਦਾ) ਕੀਹ ਜ਼ੋਰ ਚੱਲ ਸਕਦਾ ਹੈ? ਦਾਤੀ = ਬਖ਼ਸ਼ਸ਼ਾਂ। ਸੰਦੀਆ = ਦੀਆਂ। ਤਿਸੁ ਨਾਲਿ = ਉਸ (ਸਾਹਿਬ) ਨਾਲ। ਕਿਆ ਚਲੈ = ਕੀਹ ਜ਼ੋਰ ਚੱਲ ਸਕਦਾ ਹੈ।

ਇਕਿ ਜਾਗੰਦੇ ਨਾ ਲਹਨੑਿ ਇਕਨੑਾ ਸੁਤਿਆ ਦੇਇ ਉਠਾਲਿ ॥੧੧੩॥

Some are awake, and do not receive them, while He awakens others from sleep to bless them. ||113||

ਕਈ (ਅੰਮ੍ਰਿਤ ਵੇਲੇ) ਜਾਗਦੇ ਭੀ (ਇਹ ਬਖ਼ਸ਼ਸ਼ਾਂ) ਨਹੀਂ ਲੈ ਸਕਦੇ, ਕਈ (ਭਾਗਾਂ ਵਾਲਿਆਂ ਨੂੰ) ਸੁੱਤੇ ਪਿਆਂ ਨੂੰ (ਉਹ ਆਪ) ਜਗਾ ਦੇਂਦਾ ਹੈ (ਭਾਵ, ਕਈ ਅੰਮ੍ਰਿਤ ਵੇਲੇ ਜਾਗੇ ਹੋਏ ਭੀ ਕਿਸੇ ਅਹੰਕਾਰ ਆਦਿਕ-ਰੂਪ ਮਾਇਆ ਵਿਚ ਸੁੱਤੇ ਰਹਿ ਜਾਂਦੇ ਹਨ, ਤੇ, ਕਈ ਗ਼ਾਫ਼ਿਲਾਂ ਨੂੰ ਮੇਹਰ ਕਰ ਕੇ ਆਪ ਸੂਝ ਦੇ ਦੇਂਦਾ ਹੈ) ॥੧੧੩॥ ਇਕਿ = ਕਈ ਬੰਦੇ। ਲਹਨ੍ਹ੍ਹਿ = ਪ੍ਰਾਪਤ ਕਰਦੇ ਹਨ। ❀ ਨੋਟ: ਲਫ਼ਜ਼ 'ਦਾਤਿ' (ਿ) ਅੰਤ ਹੈ, ਇਸ ਦਾ ਬਹੁ-ਵਚਨ (ਿ) ਨੂੰ ਦੀਰਘ ਕੀਤਿਆਂ ਬਣਿਆ ਹੈ, ਇਸੇ ਤਰ੍ਹਾਂ ਲਫ਼ਜ਼ 'ਲਹਰਿ' (ਿ ਅੰਤ) ਤੋਂ 'ਲਹਰੀ'; ਜਿਵੇਂ 'ਸਾਇਰੁ ਲਹਰੀ ਦੇਇ' ॥੧੧੩॥