ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥
You are so proud of your body; it shall perish in an instant, my friend.
ਹੇ ਮਿੱਤਰ! (ਜਿਸ) ਸਰੀਰ ਦਾ (ਮਨੁੱਖ ਸਦਾ) ਮਾਣ ਕਰਦਾ ਰਹਿੰਦਾ ਹੈ (ਕਿ ਇਹ ਮੇਰਾ ਆਪਣਾ ਹੈ, ਉਹ ਸਰੀਰ) ਇਕ ਛਿਨ ਵਿਚ ਹੀ ਨਾਸ ਹੋ ਜਾਂਦਾ ਹੈ। (ਹੋਰ ਪਦਾਰਥ ਦਾ ਮੋਹ ਤਾਂ ਕਿਤੇ ਰਿਹਾ, ਆਪਣੇ ਇਸ ਸਰੀਰ ਦਾ ਮੋਹ ਭੀ ਝੂਠਾ ਹੀ ਹੈ)। ਗਰਬੁ = (गर्व) ਅਹੰਕਾਰ। ਦੇਹ ਕੋ = (ਜਿਸ) ਸਰੀਰ ਦਾ। ਬਿਨਸੈ = ਨਾਸ ਹੋ ਜਾਂਦਾ ਹੈ। ਮੀਤ = ਹੇ ਮਿੱਤਰ!
ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥
That mortal who chants the Praises of the Lord, O Nanak, conquers the world. ||42||
ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਸ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ॥੪੨॥ ਜਿਹਿ ਪ੍ਰਾਨੀ = ਜਿਸ ਮਨੁੱਖ ਨੇ। ਜਸੁ = ਸਿਫ਼ਤ-ਸਾਲਾਹ। ਤਿਹਿ = ਉਸ ਨੇ। ਜੀਤੁ = ਜਿੱਤ ਲਿਆ ॥੪੨॥