ਮਾਝ ਮਹਲਾ

Maajh, Third Mehl:

ਮਾਝ, ਤੀਜੀ ਪਾਤਸ਼ਾਹੀ।

ਸਚਾ ਸੇਵੀ ਸਚੁ ਸਾਲਾਹੀ

Serve the True One, and praise the True One.

(ਹੇ ਭਾਈ!) ਮੈਂ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹਾਂ, ਮੈਂ ਸਦਾ-ਥਿਰ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹਾਂ। ਸੇਵਿ = ਸੇਵੀਂ, ਮੈਂ ਸਿਮਰਦਾ ਹਾਂ। ਸਾਲਾਹੀ = ਸਾਲਾਹੀਂ, ਮੈਂ ਸਿਫ਼ਤਿ-ਸਾਲਾਹ ਕਰਦਾ ਹਾਂ। ਸਚੁ = ਸਦਾ-ਥਿਰ ਪ੍ਰਭੂ।

ਸਚੈ ਨਾਇ ਦੁਖੁ ਕਬ ਹੀ ਨਾਹੀ

With the True Name, pain shall never afflict you.

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਕਦੇ ਕੋਈ ਦੁੱਖ ਪੋਹ ਨਹੀਂ ਸਕਦਾ।

ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥

Those who serve the Giver of peace find peace. They enshrine the Guru's Teachings within their minds. ||1||

ਜੇਹੜੇ ਮਨੁੱਖ ਸਭ ਸੁਖ ਦੇਣ ਵਾਲੇ ਪਰਮਾਤਮਾ ਨੂੰ ਸਿਮਰਦੇ ਹਨ, ਤੇ ਗੁਰੂ ਦੀ ਮਤਿ ਲੈ ਕੇ ਉਸ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ ॥੧॥ ਸੇਵਨਿ = ਸਿਮਰਦੇ ਹਨ। ਮੰਨਿ = ਮਨਿ, ਮਨ ਵਿਚ ॥੧॥

ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ

I am a sacrifice, my soul is a sacrifice, to those who intuitively enter into the peace of Samaadhi.

(ਹੇ ਭਾਈ!) ਮੈਂ ਉਹਨਾਂ ਬੰਦਿਆਂ ਤੋਂ ਸਦਾ ਸਦਕੇ ਕੁਰਬਾਨ ਹਾਂ, ਜੇਹੜੇ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੀ ਸਮਾਧੀ ਲਾਈ ਰੱਖਦੇ ਹਨ। ਸਹਜਿ = ਆਤਮਕ ਅਡੋਲਤਾ ਵਿਚ। ਸੁਖ ਸਮਾਧਿ = ਆਤਮਕ ਆਨੰਦ ਦੀ ਸਮਾਧੀ।

ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ

Those who serve the Lord are always beautiful. The glory of their intuitive awareness is beautiful. ||1||Pause||

ਜੇਹੜੇ ਮਨੁੱਖ ਪਰਮਾਤਮਾ ਨੂੰ ਸਿਮਰਦੇ ਹਨ, ਉਹ ਸਦਾ ਸੋਹਣੇ ਜੀਵਨ ਵਾਲੇ ਬਣੇ ਰਹਿੰਦੇ ਹਨ, ਉਹਨਾਂ ਨੂੰ (ਲੋਕ ਪਰਲੋਕ ਵਿਚ) ਸੋਭਾ ਮਿਲਦੀ ਹੈ, ਉਹਨਾਂ ਦੀ ਸੁਰਤ ਸਦਾ ਸੁਹਾਵਣੀ ਟਿਕੀ ਰਹਿੰਦੀ ਹੈ ॥੧॥ ਰਹਾਉ ॥ ਸੋਹਹਿ = ਸੋਹਣੇ ਲੱਗਦੇ ਹਨ, ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ॥੧॥ ਰਹਾਉ ॥

ਸਭੁ ਕੋ ਤੇਰਾ ਭਗਤੁ ਕਹਾਏ

All call themselves Your devotees,

(ਹੇ ਪ੍ਰਭੂ! ਉਂਞ ਤਾਂ) ਹਰੇਕ ਮਨੁੱਖ ਤੇਰਾ ਭਗਤ ਅਖਵਾਂਦਾ ਹੈ, ਸਭੁ ਕੋ = ਹਰੇਕ ਜੀਵ। ਭਗਤ = {ਲਫ਼ਜ਼ 'ਭਗਤੁ' ਇਕ-ਵਚਨ ਹੈ, ਲਫ਼ਜ਼ 'ਭਗਤ' ਬਹੁ-ਵਚਨ ਹੈ'}।

ਸੇਈ ਭਗਤ ਤੇਰੈ ਮਨਿ ਭਾਏ

but they alone are Your devotees, who are pleasing to Your mind.

ਪਰ (ਅਸਲ) ਉਹੀ ਭਗਤ ਹਨ ਜੇਹੜੇ ਤੇਰੇ ਮਨ ਵਿਚ ਚੰਗੇ ਲੱਗਦੇ ਹਨ।

ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥

Through the True Word of Your Bani, they praise You; attuned to Your Love, they worship You with devotion. ||2||

(ਹੇ ਪ੍ਰਭੂ!) ਉਹ ਗੁਰੂ ਦੀ ਬਾਣੀ ਦੀ ਰਾਹੀਂ ਤੈਨੂੰ ਸਦਾ-ਥਿਰ ਰਹਿਣ ਵਾਲੇ ਨੂੰ ਸਾਲਾਹੁੰਦੇ ਰਹਿੰਦੇ ਹਨ, ਉਹ ਤੇਰੇ ਪ੍ਰੇਮ-ਰੰਗ ਵਿਚ ਰੰਗੇ ਹੋਏ ਤੇਰੀ ਭਗਤੀ ਕਰਦੇ ਰਹਿੰਦੇ ਹਨ ॥੨॥ ਸਚੁ ਤੁਧੈ = ਤੈਨੂੰ ਸਦਾ-ਥਿਰ ਨੂੰ। ਰੰਗਿ = ਪ੍ਰੇਮ-ਰੰਗ ਵਿਚ ॥੨॥

ਸਭੁ ਕੋ ਸਚੇ ਹਰਿ ਜੀਉ ਤੇਰਾ

All are Yours, O Dear True Lord.

ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਜੀ! ਹਰੇਕ ਜੀਵ ਤੇਰਾ (ਹੀ ਪੈਦਾ ਕੀਤਾ ਹੋਇਆ) ਹੈ। ਸਚੇ = ਹੇ ਸਦਾ-ਥਿਰ ਪ੍ਰਭੂ।

ਗੁਰਮੁਖਿ ਮਿਲੈ ਤਾ ਚੂਕੈ ਫੇਰਾ

Meeting the Gurmukh, this cycle of reincarnation comes to an end.

(ਪਰ ਜਦੋਂ ਕਿਸੇ ਨੂੰ) ਗੁਰੂ ਦੀ ਸਰਨ ਪੈ ਕੇ (ਤੇਰਾ ਨਾਮ) ਮਿਲਦਾ ਹੈ, ਤਦੋਂ (ਉਸ ਦਾ ਜਨਮ ਮਰਨ ਦਾ) ਗੇੜ ਮੁੱਕਦਾ ਹੈ। ਚੂਕੈ = ਮੁੱਕ ਜਾਂਦਾ ਹੈ।

ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥

When it pleases Your Will, then we merge in the Name. You Yourself inspire us to chant the Name. ||3||

ਜਦੋਂ ਤੈਨੂੰ ਚੰਗਾ ਲੱਗਦਾ ਹੈ (ਜਦੋਂ ਤੇਰੀ ਰਜ਼ਾ ਹੁੰਦੀ ਹੈ), ਤਦੋਂ ਤੂੰ (ਜੀਵਾਂ ਨੂੰ ਆਪਣੇ) ਨਾਮ ਵਿਚ ਜੋੜਦਾ ਹੈਂ। ਤੂੰ ਆਪ ਹੀ (ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈਂ ॥੩॥ ਨਾਇ = ਨਾਮ ਵਿਚ। ਰਚਾਵਹਿ = ਲੀਨ ਕਰਦਾ ਰਹਿੰਦਾ ਹੈਂ ॥੩॥

ਗੁਰਮਤੀ ਹਰਿ ਮੰਨਿ ਵਸਾਇਆ

Through the Guru's Teachings, I enshrine the Lord within my mind.

ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ (ਦਾ ਨਾਮ ਆਪਣੇ) ਮਨ ਵਿਚ ਵਸਾ ਲਿਆ,

ਹਰਖੁ ਸੋਗੁ ਸਭੁ ਮੋਹੁ ਗਵਾਇਆ

Pleasure and pain, and all emotional attachments are gone.

ਉਸ ਨੇ ਖ਼ੁਸ਼ੀ (ਦੀ ਲਾਲਸਾ) ਗ਼ਮੀ (ਤੋਂ ਘਬਰਾਹਟ) ਮੁਕਾ ਲਈ, ਉਸ ਨੇ (ਮਾਇਆ ਦਾ) ਸਾਰਾ ਮੋਹ ਦੂਰ ਕਰ ਲਿਆ। ਹਰਖੁ = ਖ਼ੁਸ਼ੀ। ਸੋਗੁ = ਗ਼ਮੀ।

ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥

I am lovingly centered on the One Lord forever. I enshrine the Lord's Name within my mind. ||4||

ਉਸ ਮਨੁੱਖ ਦੀ ਲਗਨ ਸਦਾ ਹੀ ਸਿਰਫ਼ ਪਰਮਾਤਮਾ (ਦੇ ਚਰਨਾਂ) ਨਾਲ ਲੱਗੀ ਰਹਿੰਦੀ ਹੈ, ਉਹ ਸਦਾ ਹਰੀ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ ॥੪॥ ਲਿਵ = ਲਗਨ ॥੪॥

ਭਗਤ ਰੰਗਿ ਰਾਤੇ ਸਦਾ ਤੇਰੈ ਚਾਏ

Your devotees are attuned to Your Love; they are always joyful.

ਹੇ ਪ੍ਰਭੂ! ਤੇਰੇ ਭਗਤ (ਬੜੇ) ਚਾਉ ਨਾਲ ਤੇਰੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ। ਚਾਏ = ਚਾਇ, ਚਾਉ ਨਾਲ।

ਨਉ ਨਿਧਿ ਨਾਮੁ ਵਸਿਆ ਮਨਿ ਆਏ

The nine treasures of the Naam come to dwell within their minds.

ਉਹਨਾਂ ਦੇ ਮਨ ਵਿਚ ਤੇਰਾ ਨਾਮ ਆ ਵੱਸਦਾ ਹੈ (ਜੋ, ਮਾਨੋ) ਨੌ ਖ਼ਜ਼ਾਨੇ (ਹੈ)। ਨਉ ਨਿਧਿ = ਨੌ ਖ਼ਜ਼ਾਨੇ। ਆਇ = ਆਇ, ਆ ਕੇ।

ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥

By perfect destiny, they find the True Guru, and through the Word of the Shabad, they are united in the Lord's Union. ||5||

ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਗੁਰੂ ਲੱਭ ਲਿਆ, ਗੁਰੂ ਉਸ ਨੂੰ (ਆਪਣੇ) ਸ਼ਬਦ ਦੀ ਰਾਹੀਂ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਦੇਂਦਾ ਹੈ ॥੫॥

ਤੂੰ ਦਇਆਲੁ ਸਦਾ ਸੁਖਦਾਤਾ

You are Merciful, and always the Giver of peace.

ਹੇ ਪ੍ਰਭੂ! ਤੂੰ ਦਇਆ ਦਾ ਸੋਮਾ ਹੈਂ, ਤੂੰ ਸਦਾ (ਸਭ ਜੀਵਾਂ ਨੂੰ) ਸੁਖ ਦੇਣ ਵਾਲਾ ਹੈਂ।

ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ

You Yourself unite us; You are known only to the Gurmukhs.

ਤੂੰ ਆਪ ਹੀ (ਜੀਵਾਂ ਨੂੰ ਗੁਰੂ ਨਾਲ) ਮਿਲਾਂਦਾ ਹੈਂ। ਗੁਰੂ ਦੀ ਸਰਨ ਪੈ ਕੇ ਜੀਵ ਤੇਰੇ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ। ਜਾਤਾ = ਪਛਾਣਿਆ ਜਾਂਦਾ ਹੈ।

ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥

You Yourself bestow the glorious greatness of the Naam; attuned to the Naam, we find peace. ||6||

ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣਾ ਨਾਮ ਬਖਸ਼ਦਾ ਹੈਂ (ਨਾਮ ਜਪਣ ਦੀ) ਇੱਜ਼ਤ ਦੇਂਦਾ ਹੈਂ। ਜੇਹੜੇ ਮਨੁੱਖ ਤੇਰੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ ॥੬॥ ਵਡਾਈ = ਇੱਜ਼ਤ। ਨਾਮਿ = ਨਾਮ ਵਿਚ ॥੬॥

ਸਦਾ ਸਦਾ ਸਾਚੇ ਤੁਧੁ ਸਾਲਾਹੀ

Forever and ever, O True Lord, I praise You.

ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! (ਮਿਹਰ ਕਰ) ਮੈਂ ਸਦਾ ਹੀ ਸਦਾ ਹੀ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ। ਸਾਚੇ = ਹੇ ਸਦਾ-ਥਿਰ ਪ੍ਰਭੂ!

ਗੁਰਮੁਖਿ ਜਾਤਾ ਦੂਜਾ ਕੋ ਨਾਹੀ

As Gurmukh, I know no other at all.

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਤੇਰੇ ਨਾਲ ਸਾਂਝ ਪਾਂਦਾ ਹੈ, ਹੋਰ ਕੋਈ (ਤੇਰੇ ਨਾਲ ਸਾਂਝ) ਨਹੀਂ (ਪਾ ਸਕਦਾ)।

ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥

My mind remains immersed in the One Lord; my mind surrenders to Him, and in my mind I meet Him. ||7||

(ਜੇਹੜਾ ਮਨੁੱਖ ਗੁਰੂ ਦਾ ਆਸਰਾ ਲੈਂਦਾ ਹੈ ਉਸ ਦਾ) ਮਨ ਸਦਾ ਇਕ ਪਰਮਾਤਮਾ ਦੇ ਨਾਲ ਹੀ ਜੁੜਿਆ ਰਹਿੰਦਾ ਹੈ। ਜੇ (ਮਨੁੱਖ ਦਾ) ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਏ, ਤਾਂ ਮਨੁੱਖ ਮਨ ਵਿਚ ਮਿਲਿਆ ਰਹਿੰਦਾ ਹੈ (ਭਾਵ, ਬਾਹਰ ਨਹੀਂ ਭਟਕਦਾ) ॥੭॥ ਮਨਿ ਮੰਨਿਐ = ਜੇ ਮਨ ਮੰਨ ਜਾਏ, ਜੇ ਮਨ ਗਿੱਝ ਜਾਏ। ਮਨਹਿ = ਮਨ ਵਿਚ ਹੀ ॥੭॥

ਗੁਰਮੁਖਿ ਹੋਵੈ ਸੋ ਸਾਲਾਹੇ

One who becomes Gurmukh, praises the Lord.

ਜੇਹੜਾ ਮਨੁੱਖ ਗੁਰੂ ਦਾ ਆਸਰਾ-ਪਰਨਾ ਲੈਂਦਾ ਹੈ, ਉਹੋ ਹੀ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ। ਸਾਲਾਹੇ = ਸਿਫ਼ਤਿ-ਸਾਲਾਹ ਕਰਦਾ ਹੈ।

ਸਾਚੇ ਠਾਕੁਰ ਵੇਪਰਵਾਹੇ

Our True Lord and Master is Carefree.

ਉਹ ਸਦਾ ਕਾਇਮ ਰਹਿਣ ਵਾਲੇ ਬੇ-ਪਰਵਾਹ ਠਾਕੁਰ ਦੀ (ਸਿਫ਼ਤ-ਸਾਲਾਹ ਕਰਦਾ ਹੀ ਰਹਿੰਦਾ ਹੈ।)

ਨਾਨਕ ਨਾਮੁ ਵਸੈ ਮਨ ਅੰਤਰਿ ਗੁਰਸਬਦੀ ਹਰਿ ਮੇਲਾਵਣਿਆ ॥੮॥੨੧॥੨੨॥

O Nanak, the Naam, the Name of the Lord, abides deep within the mind; through the Word of the Guru's Shabad, we merge with the Lord. ||8||21||22||

ਹੇ ਨਾਨਕ! ਉਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦਾ ਹੈ ॥੮॥੨੧॥੨੨॥