ਧਨਾਸਰੀ ਮਹਲਾ ੩ ॥
Dhanaasaree, Third Mehl:
ਧਨਾਸਰੀ ਤੀਜੀ ਪਾਤਿਸ਼ਾਹੀ।
ਮਨੁ ਮਰੈ ਧਾਤੁ ਮਰਿ ਜਾਇ ॥
When the mind is conquered, its turbulent wanderings are stopped.
(ਹੇ ਭਾਈ! ਉਸ ਹਰਿ-ਨਾਮ ਦੀ ਬਰਕਤਿ ਨਾਲ ਮਨੁੱਖ ਦਾ) ਮਨ ਵਿਕਾਰਾਂ ਦਾ ਅਸਰ ਨਹੀਂ ਕਬੂਲਦਾ, ਮਨ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ। ਮਰੈ = (ਵਿਕਾਰਾਂ ਵਲੋਂ) ਮਰ ਜਾਂਦਾ ਹੈ (ਵਿਕਾਰਾਂ ਦਾ ਅਸਰ ਨਹੀਂ ਕਬੂਲਦਾ)। ਧਾਤੁ = ਦੌੜ ਭੱਜ, ਤ੍ਰਿਸ਼ਨਾ।
ਬਿਨੁ ਮਨ ਮੂਏ ਕੈਸੇ ਹਰਿ ਪਾਇ ॥
Without conquering the mind, how can the Lord be found?
ਜਦ ਤਕ ਮਨ ਵਿਕਾਰਾਂ ਵਲੋਂ ਅਛੋਹ ਨਹੀਂ ਹੁੰਦਾ, ਮਨੁੱਖ ਪਰਮਾਤਮਾ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦਾ। ਕੈਸੇ ਪਾਇ = ਕਿਵੇਂ ਪ੍ਰਾਪਤ ਕਰੇ? ਨਹੀਂ ਮਿਲ ਸਕਦਾ।
ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥
Rare is the one who knows the medicine to conquer the mind.
ਹੇ ਭਾਈ! ਕੋਈ ਵਿਰਲਾ ਮਨੁੱਖ ਉਹ ਦਵਾਈ ਜਾਣਦਾ ਹੈ, ਜਿਸ ਦੇ ਵਰਤਣ ਨਾਲ ਇਹ ਮਨ ਵਿਕਾਰਾਂ ਦਾ ਅਸਰ ਕਬੂਲਣੋਂ ਹਟ ਜਾਏ। ਕੋਇ = ਕੋਈ ਵਿਰਲਾ।
ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
The mind is conquered through the Word of the Shabad; this is known to the Lord's humble servant. ||1||
(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ) ਉਹ ਮਨੁੱਖ ਸਮਝ ਲੈਂਦਾ ਹੈ ਕਿ ਗੁਰੂ ਦੇ ਸ਼ਬਦ ਵਿਚ ਜੁੜਿਆਂ ਮਨ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ ॥੧॥ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੋਇ ਜਨੁ = ਉਹੀ ਮਨੁੱਖ ॥੧॥
ਜਿਸ ਨੋ ਬਖਸੇ ਹਰਿ ਦੇ ਵਡਿਆਈ ॥
The Lord forgives him, and blesses him with glory.
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਬਖ਼ਸ਼ਸ਼ ਕਰਦਾ ਹੈ, ਜਿਸ ਨੂੰ ਇੱਜ਼ਤ ਦੇਂਦਾ ਹੈ, ਜਿਸ ਨੋ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}। ਦੇ = ਦੇਂਦਾ ਹੈ। ਵਡਿਆਈ = ਇੱਜ਼ਤ।
ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥
By Guru's Grace, the Lord comes to dwell in the mind. ||Pause||
ਉਸ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ ਰਹਾਉ॥ ਪਰਸਾਦਿ = ਕਿਰਪਾ ਨਾਲ। ਮਨਿ = ਮਨ ਵਿਚ। ਆਈ = ਆਇ, ਆ ਕੇ ॥ਰਹਾਉ॥
ਗੁਰਮੁਖਿ ਕਰਣੀ ਕਾਰ ਕਮਾਵੈ ॥
The Gurmukh does good deeds,
ਹੇ ਭਾਈ! ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਵਲੋਂ ਮਿਲੀ) ਕਰਨ-ਜੋਗ ਕਾਰ ਕਰਨੀ ਸ਼ੁਰੂ ਕਰ ਦੇਂਦਾ ਹੈ, ਗੁਰਮੁਖਿ = ਗੁਰੂ ਦੇ ਸਨਮੁਖ ਰਹਿ ਕੇ। ਕਰਣੀ = ਕਰਣੀਯ, ਕਰਨ-ਯੋਗ।
ਤਾ ਇਸੁ ਮਨ ਕੀ ਸੋਝੀ ਪਾਵੈ ॥
and so, he comes to understand this mind.
ਤਦੋਂ ਉਸ ਨੂੰ ਇਸ ਮਨ (ਨੂੰ ਵੱਸ ਵਿਚ ਰੱਖਣ) ਦੀ ਸਮਝ ਆ ਜਾਂਦੀ ਹੈ। ਤਾ = ਤਦੋਂ।
ਮਨੁ ਮੈ ਮਤੁ ਮੈਗਲ ਮਿਕਦਾਰਾ ॥
The mind is intoxicated, like the elephant with wine.
(ਤਦੋਂ ਮਨੁੱਖ ਸਮਝ ਲੈਂਦਾ ਹੈ ਕਿ) ਮਨ (ਹਉਮੈ ਦੇ) ਨਸ਼ੇ ਵਿਚ ਮਸਤ ਹੋ ਕੇ (ਮਸਤ) ਹਾਥੀ ਵਰਗਾ ਹੋਇਆ ਰਹਿੰਦਾ ਹੈ, ਮੈ ਮਤੁ = ਨਸ਼ੇ ਵਿਚ ਮਸਤ। ਮੈ = ਸ਼ਰਾਬ, ਹਉਮੈ ਦੀ ਸ਼ਰਾਬ। ਮੈਗਲ = ਹਾਥੀ। ਮਿਕਦਾਰਾ = ਜੇਡਾ, ਬਰਾਬਰ।
ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
The Guru places the harness upon it, and rejuvenates it. ||2||
ਗੁਰੂ ਹੀ (ਆਪਣੇ ਸ਼ਬਦ ਦਾ) ਕੁੰਡਾ ਵਰਤ ਕੇ (ਵਿਕਾਰਾਂ ਵਿਚ ਆਤਮਕ ਮੌਤੇ ਮਰੇ ਹੋਏ ਮਨ ਨੂੰ) ਆਤਮਕ ਜੀਵਨ ਦੇਣ ਦੀ ਸਮਰਥਾ ਰੱਖਦਾ ਹੈ ॥੨॥ ਅੰਕਸੁ = ਲੋਹੇ ਦੀ ਸੀਖ਼ ਜਿਸ ਨਾਲ ਹਾਥੀ ਨੂੰ ਮਹਾਵਤ ਤੋਰਦਾ ਹੈ। ਜੀਵਾਲਣਹਾਰਾ = ਜਿਵਾਲਣ ਦੀ ਸਮਰਥਾ ਵਾਲਾ ॥੨॥
ਮਨੁ ਅਸਾਧੁ ਸਾਧੈ ਜਨੁ ਕੋਈ ॥
The mind is undisciplined; only a rare few can discipline it.
ਹੇ ਭਾਈ! ਇਹ ਮਨ ਬੜੀ ਮੁਸ਼ਕਿਲ ਨਾਲ ਵੱਸ ਵਿਚ ਆਉਂਦਾ ਹੈ, ਕੋਈ ਵਿਰਲਾ ਮਨੁੱਖ ਇਸ ਨੂੰ ਵੱਸ ਵਿਚ ਲਿਆਉਂਦਾ ਹੈ। ਅਸਾਧੁ = ਵੱਸ ਵਿਚ ਇਹ ਨਾਹ ਆ ਸਕਣ ਵਾਲਾ। ਸਾਧੈ = ਵੱਸ ਵਿਚ ਲਿਆਉਂਦਾ ਹੈ। ਕੋਈ = ਕੋਈ ਵਿਰਲਾ।
ਅਚਰੁ ਚਰੈ ਤਾ ਨਿਰਮਲੁ ਹੋਈ ॥
If someone eats the uneatable, then he becomes immaculate.
ਜਦੋਂ ਮਨੁੱਖ (ਗੁਰੂ ਦੀ ਸਰਨ ਪੈ ਕੇ ਮਨ ਦੇ) ਅਸਾਧ ਰੋਗ (ਕਾਮਾਦਿਕ) ਨੂੰ ਮੁਕਾ ਲੈਂਦਾ ਹੈ, ਤਦੋਂ (ਇਸ ਦਾ ਮਨ) ਪਵਿੱਤਰ ਹੋ ਜਾਂਦਾ ਹੈ। ਚਰੈ = ਖਾ ਲੈਂਦਾ ਹੈ, ਮਾਰ ਮੁਕਾਂਦਾ ਹੈ। ਅਚਰੁ = ਜੇਹੜਾ ਖਾਧਾ ਨਾਹ ਜਾ ਸਕੇ।
ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
As Gurmukh, his mind is embellished.
ਗੁਰੂ ਦੀ ਸਰਨ ਪਏ ਰਹਿਣ ਵਾਲਾ ਮਨੁੱਖ ਇਸ ਮਨ ਨੂੰ ਸੋਹਣਾ ਬਣਾ ਲੈਂਦਾ ਹੈ,
ਹਉਮੈ ਵਿਚਹੁ ਤਜੈ ਵਿਕਾਰ ॥੩॥
Egotism and corruption are eradicated from within. ||3||
ਤੇ ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰਾਂ ਨੂੰ ਕੱਢ ਦੇਂਦਾ ਹੈ ॥੩॥
ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥
Those whom the Primal Lord keeps united in His Union,
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ (ਪਰਮਾਤਮਾ) ਨੇ ਧੁਰ ਤੋਂ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ, ਰਖਿਅਨੁ = ਉਸ (ਪਰਮਾਤਮਾ) ਨੇ ਰੱਖੇ ਹਨ। ਮਿਲਾਇ ਰਖਿਅਨੁ = ਉਸ ਨੇ ਮਿਲਾ ਰੱਖੇ ਹਨ। ਜੋ = ਜਿਨ੍ਹਾਂ (ਮਨੁੱਖਾਂ) ਨੂੰ।
ਕਦੇ ਨ ਵਿਛੁੜਹਿ ਸਬਦਿ ਸਮਾਇ ॥
shall never be separated from Him; they are merged in the Word of the Shabad.
ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿ ਕੇ ਕਦੇ ਭੀ (ਪ੍ਰਭੂ ਤੋਂ) ਨਹੀਂ ਵਿਛੁੜਦੇ। ਵਿਛੁੜਹਿ = ਵਿਛੁੜਦੇ। ਸਬਦਿ = ਸ਼ਬਦ ਵਿਚ। ਸਮਾਇ = ਲੀਨ ਹੋ ਕੇ।
ਆਪਣੀ ਕਲਾ ਆਪੇ ਪ੍ਰਭੁ ਜਾਣੈ ॥
Only God Himself knows His own power.
ਪਰ, ਹੇ ਭਾਈ! ਪ੍ਰਭੂ ਆਪ ਹੀ ਆਪਣੀ ਗੁੱਝੀ ਤਾਕਤ ਜਾਣਦਾ ਹੈ (ਕਿ ਕਿਸ ਨੂੰ ਉਹ ਆਪਣੇ ਨਾਲ ਜੋੜੀ ਰੱਖਦਾ ਹੈ)। ਕਲਾ = ਸੱਤਿਆ, ਤਾਕਤ। ਆਪੇ = ਆਪ ਹੀ।
ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
O Nanak, the Gurmukh realizes the Naam, the Name of the Lord. ||4||6||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਨਾਲ ਸਾਂਝ ਬਣਾਈ ਰੱਖਦਾ ਹੈ ॥੪॥੬॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ॥੪॥੬॥