ਪਉੜੀ

Pauree:

ਪਉੜੀ।

ਭਗਤਾ ਤੈ ਸੈਸਾਰੀਆ ਜੋੜੁ ਕਦੇ ਆਇਆ

Between the Lord's devotees and the people of the world, there can never be any true alliance.

(ਜਗਤ ਵਿਚ ਇਹ ਨਿੱਤ ਵੇਖ ਰਹੇ ਹਾਂ ਕਿ) ਭਗਤਾਂ ਤੇ ਦੁਨੀਆਦਾਰਾਂ ਦਾ ਕਦੇ ਜੋੜ ਨਹੀਂ ਬਣਦਾ (ਪਰ, ਜਗਤ-ਰਚਨਾ ਵਿਚ ਪ੍ਰਭੂ ਵਲੋਂ ਇਹ ਕੋਈ ਉਕਾਈ ਨਹੀਂ ਹੈ)।

ਕਰਤਾ ਆਪਿ ਅਭੁਲੁ ਹੈ ਭੁਲੈ ਕਿਸੈ ਦਾ ਭੁਲਾਇਆ

The Creator Himself is infallible. He cannot be fooled; no one can fool Him.

ਕਰਤਾਰ ਆਪ ਤਾਂ ਉਕਾਈ ਖਾਣ ਵਾਲਾ ਨਹੀਂ ਹੈ, ਤੇ ਕਿਸੇ ਦਾ ਖੁੰਝਾਇਆ (ਭੀ) ਖੁੰਝਦਾ ਨਹੀਂ।

ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ

He blends His devotees with Himself; they practice Truth, and only Truth.

(ਇਹ ਉਸ ਦੀ ਆਪਣੀ ਰਜ਼ਾ ਹੈ ਕਿ) ਉਸ ਨੇ ਆਪ ਹੀ ਭਗਤ (ਆਪਣੇ ਚਰਨਾਂ ਵਿਚ) ਜੋੜੇ ਹੋਏ ਹਨ, ਉਹ ਨਿਰੋਲ ਬੰਦਗੀ-ਰੂਪ ਕਾਰ ਕਰਦੇ ਹਨ। ਮੇਲਿਅਨੁ = ਮੇਲੇ ਹਨ ਉਸ (ਪ੍ਰਭੂ) ਨੇ।

ਸੈਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ

The Lord Himself leads the people of the world astray; they tell lies, and by telling lies, they eat poison.

ਦੁਨੀਆਦਾਰ ਭੀ ਉਸ ਨੇ ਆਪ ਹੀ ਖੁੰਝਾਏ ਹਨ, ਉਹ ਝੂਠ ਬੋਲ ਬੋਲ ਕੇ (ਆਤਮਕ ਮੌਤ ਦਾ ਮੂਲ) ਵਿਹੁ ਖਾ ਰਹੇ ਹਨ। ਖੁਆਇਅਨੁ = ਖੁੰਝਾਏ ਹਨ ਉਸ ਨੇ। ਬਿਖੁ = ਵਿਹੁ।

ਚਲਣ ਸਾਰ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ

They do not recognize the ultimate reality, that we all must go; they continue to cultivate the poisons of sexual desire and anger.

ਉਹਨਾਂ ਨੂੰ ਇਹ ਸਮਝ ਹੀ ਨਹੀਂ ਆਈ, ਕਿ ਇਥੋਂ ਤੁਰ ਭੀ ਜਾਣਾ ਹੈ। ਸੋ, ਉਹ ਕਾਮ ਕਰੋਧ-ਰੂਪ ਜ਼ਹਿਰ (ਜ਼ਗਤ ਵਿਚ) ਵਧਾ ਰਹੇ ਹਨ। ਸਾਰ = ਸਮਝ। ਵਿਸੁ = ਵਿਹੁ।

ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ

The devotees serve the Lord; night and day, they meditate on the Naam.

(ਉਸ ਦੀ ਆਪਣੀ ਰਜ਼ਾ ਵਿਚ) ਭਗਤ ਉਸ ਪ੍ਰਭੂ ਦੀ ਬੰਦਗੀ ਕਰ ਰਹੇ ਹਨ, ਉਹ ਹਰ ਵੇਲੇ ਨਾਮ ਸਿਮਰ ਰਹੇ ਹਨ। ਅਨਦਿਨੁ = ਹਰ ਰੋਜ਼, ਹਰ ਵੇਲੇ।

ਦਾਸਨਿ ਦਾਸ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ

Becoming the slaves of the Lord's slaves, they eradicate selfishness and conceit from within.

ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦੇ ਸੇਵਕਾਂ ਦਾ ਸੇਵਕ ਬਣ ਕੇ ਆਪਣੇ ਅੰਦਰੋਂ ਹਉਮੈ ਦੂਰ ਕੀਤੀ ਹੈ, ਦਾਸਨਿਦਾਸ = ਦਾਸਾਂ ਦੇ ਦਾਸ।

ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥੧੬॥

In the Court of their Lord and Master, their faces are radiant; they are embellished and exalted with the True Word of the Shabad. ||16||

ਪ੍ਰਭੂ ਦੇ ਦਰ ਤੇ ਉਹਨਾਂ ਦੇ ਮੂੰਹ ਉਜਲੇ ਹੁੰਦੇ ਹਨ, ਸੱਚੇ ਸ਼ਬਦ ਦੇ ਕਾਰਨ ਉਹ ਪ੍ਰਭੂ-ਦਰ ਤੇ ਸੋਭਾ ਪਾਂਦੇ ਹਨ ॥੧੬॥ ਸੁਹਾਇਆ = ਸੋਹਣੇ ਲੱਗਦੇ ਹਨ ॥੧੬॥