ਆਸਾ ਮਹਲਾ

Aasaa, First Mehl:

ਰਾਗ ਆਸਾ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।

ਏਕੁ ਮਰੈ ਪੰਚੇ ਮਿਲਿ ਰੋਵਹਿ

When someone dies, the five passions meet and mourn his death.

ਇਕ (ਪ੍ਰਾਣੀ) ਮਰਦਾ ਹੈ ਉਸ ਦੇ ਸਾਕ ਸੰਬੰਧੀ ਮਿਲ ਕੇ ਰੋਂਦੇ ਹਨ, ਪੰਚੇ = ਸਾਕ ਸੰਬੰਧੀ (ਮਾਂ ਪਿਉ, ਭਰਾ, ਇਸਤ੍ਰੀ, ਪੁਤ੍ਰ)।

ਹਉਮੈ ਜਾਇ ਸਬਦਿ ਮਲੁ ਧੋਵਹਿ

Overcoming self-conceit, he washes off his filth with the Word of the Shabad.

ਪਰ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮੋਹ ਦੀ ਮੈਲ ਨੂੰ ਆਪਣੇ ਮਨ ਤੋਂ ਧੋ ਲੈਂਦੇ ਹਨ, ਉਹਨਾਂ ਦੀ ਹਉਮੈ ਦੂਰ ਹੋ ਜਾਂਦੀ ਹੈ,

ਸਮਝਿ ਸੂਝਿ ਸਹਜ ਘਰਿ ਹੋਵਹਿ

One who knows and understands, enters the home of peace and poise.

ਉਹ ਇਹ ਸਮਝ ਵਿਚ ਕੇ (ਕਿ ਸਭ ਵਿਚ ਪ੍ਰਭੂ ਦੀ ਹੀ ਜੋਤਿ ਹੈ, ਕਿਸੇ ਸੰਬੰਧੀ ਦਾ ਸਰੀਰ ਨਾਸ ਹੋਣ ਤੇ) ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਸਹਜ ਘਰਿ = ਸਹਜ ਅਵਸਥਾ ਦੇ ਘਰ ਵਿਚ।

ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥

Without understanding, he loses all his honor. ||1||

ਇਸ ਬੇਸਮਝੀ ਵਿਚ (ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਆਪਣਾ ਹੈ ਹੀ ਨਹੀਂ) (ਰੋਣ ਵਾਲੇ ਉਸ ਪਰਮਾਤਮਾ ਦੀ ਨਜ਼ਰ ਵਿਚ ਆਪਣੀ) ਸਾਰੀ ਇੱਜ਼ਤ ਗਵਾ ਲੈਂਦੇ ਹਨ ॥੧॥

ਕਉਣੁ ਮਰੈ ਕਉਣੁ ਰੋਵੈ ਓਹੀ

Who dies, and who weeps for him?

ਕੌਣ ਮਰਦਾ ਹੈ, ਤੇ ਕੌਣ (ਮਰੇ ਨੂੰ) 'ਉਹ, ਉਹ' ਆਖ ਕੇ ਰੋਂਦਾ ਹੈ, ਓਹੀ = 'ਉਹ, ਉਹ' ਆਖ ਕੇ।

ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ

O Lord, Creator, Cause of causes, You are over the heads of all. ||1||Pause||

(ਜਿਸ ਦਾ ਸਰੀਰ ਬਿਨਸਦਾ ਹੈ ਉਹ ਭੀ ਤੂੰ ਆਪ ਹੀ ਹੈਂ ਤੇ ਰੋਣ ਵਾਲਾ ਭੀ ਤੂੰ ਆਪ ਹੀ ਹੈਂ) ਹੇ ਪ੍ਰਭੂ! ਹੇ ਸਾਰੇ ਜਗਤ ਦੇ ਕਰਤਾਰ! ਹਰੇਕ ਜੀਵ ਦੇ ਸਿਰ ਉਤੇ ਤੂੰ ਆਪ ਹੀ ਹੈਂ ॥੧॥ ਰਹਾਉ ॥ ਕਰਣ = ਜਗਤ। ਕਾਰਣ = ਮੂਲ, ਕਰਨਹਾਰ। ਸਭਸੈ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਤੋਹੀ = ਤੂੰ ਹੀ ਹੈਂ ॥੧॥ ਰਹਾਉ ॥

ਮੂਏ ਕਉ ਰੋਵੈ ਦੁਖੁ ਕੋਇ

Who weeps over the pain of the dead?

ਜੋ ਕੋਈ ਮੋਏ ਨੂੰ ਰੋਂਦਾ ਹੈ ਉਹ (ਅਸਲ ਵਿਚ ਆਪਣਾ) ਦੁੱਖ-ਔਖ ਫਰੋਲਦਾ ਹੈ, ਕੋਇ = ਜੇਹੜਾ ਕੋਈ।

ਸੋ ਰੋਵੈ ਜਿਸੁ ਬੇਦਨ ਹੋਇ

Those who weep, do so over their own troubles.

ਉਹ ਹੀ ਰੋਂਦਾ ਹੈ ਜਿਸ ਨੂੰ (ਕਿਸੇ ਦੇ ਮਰਨ ਤੇ ਕੋਈ) ਬਿਪਤਾ ਆ ਵਾਪਰਦੀ ਹੈ। ਬੇਦਨ = ਦੁੱਖ, ਪੀੜ।

ਜਿਸੁ ਬੀਤੀ ਜਾਣੈ ਪ੍ਰਭ ਸੋਇ

God knows the condition of those who are so affected.

ਪਰ ਜਿਸ ਜੀਵ ਉਤੇ (ਮੌਤ ਦੀ) ਇਹ ਘਟਨਾ ਵਰਤਦੀ ਹੈ, ਉਹ ਪ੍ਰਭੂ ਦੀ ਇਹ ਰਜ਼ਾ ਸਮਝ ਲੈਂਦਾ ਹੈ, ਜਿਸੁ ਬੀਤੀ = ਜਿਸ ਮਰਨ ਵਾਲੇ ਦੇ ਸਿਰ ਬੀਤਦੀ ਹੈ।

ਆਪੇ ਕਰਤਾ ਕਰੇ ਸੁ ਹੋਇ ॥੨॥

Whatever the Creator does, comes to pass. ||2||

ਕਿ ਉਹੀ ਕੁਝ ਹੋ ਰਿਹਾ ਹੈ ਜੋ ਕਰਤਾਰ ਆਪ ਕਰਦਾ ਹੈ ॥੨॥

ਜੀਵਤ ਮਰਣਾ ਤਾਰੇ ਤਰਣਾ

One who remains dead while yet alive, is saved, and saves others as well.

(ਅਸਲ ਵਿਚ ਜੀਊਣ ਦੀ ਤਾਂਘ ਮਨੁੱਖ ਨੂੰ ਸੰਸਾਰ ਦੇ ਮੋਹ ਵਿਚ ਫਸਾਂਦੀ ਹੈ) ਜੀਊਣ ਦੀ ਲਾਲਸਾ ਤੋਂ ਮਨ ਦਾ ਮਰ ਜਾਣਾ (ਮੋਹ-ਸਾਗਰ ਤੋਂ) ਤਰਨ ਲਈ, ਮਾਨੋ, ਬੇੜੀ ਹੈ। ਤਾਰੇ ਤਰਣਾ = (ਸੰਸਾਰ-ਸਮੁੰਦਰ ਤੋਂ) ਤਰਨ ਲਈ ਬੇੜੀ (-ਤਾਰਿ) ਹੈ।

ਜੈ ਜਗਦੀਸ ਪਰਮ ਗਤਿ ਸਰਣਾ

Celebrate the Victory of the Lord; taking to His Sanctuary, the supreme status is obtained.

ਇਹ ਉੱਚੀ ਆਤਮਕ ਅਵਸਥਾ ਜਗਤ ਦੇ ਮਾਲਕ-ਪ੍ਰਭੂ ਦੀ ਸਰਨ ਪਿਆਂ ਲੱਭਦੀ ਹੈ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ।

ਹਉ ਬਲਿਹਾਰੀ ਸਤਿਗੁਰ ਚਰਣਾ

I am a sacrifice to the feet of the True Guru.

(ਪ੍ਰਭੂ ਦੀ ਸਰਨ ਗੁਰੂ ਦੀ ਰਾਹੀਂ ਪ੍ਰਾਪਤ ਹੁੰਦੀ ਹੈ) ਮੈਂ ਗੁਰੂ ਦੇ ਚਰਨਾਂ ਤੋਂ ਸਦਕੇ ਹਾਂ।

ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥

The Guru is the boat; through the Shabad of His Word, the terrifying world-ocean is crossed over. ||3||

ਗੁਰੂ ਮਾਨੋ, ਜਹਾਜ਼ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਭਵ-ਸਾਗਰ ਤੋਂ ਪਾਰ ਲੰਘ ਸਕੀਦਾ ਹੈ ॥੩॥ ਬੋਹਿਥੁ = ਜਹਾਜ਼। ਭੈ = ਭਉ ਸਾਗਰ ਤੋਂ। ਤਰਣਾ = ਤਰੀਦਾ ਹੈ ॥੩॥

ਨਿਰਭਉ ਆਪਿ ਨਿਰੰਤਰਿ ਜੋਤਿ

He Himself is Fearless; His Divine Light is contained in all.

ਪਰਮਾਤਮਾ ਨੂੰ ਕੋਈ ਡਰ ਪੋਹ ਨਹੀਂ ਸਕਦਾ, ਉਹ ਆਪ ਇਕ-ਰਸ ਹਰੇਕ ਦੇ ਅੰਦਰ ਆਪਣੀ ਜੋਤਿ ਦਾ ਪਰਕਾਸ਼ ਕਰ ਰਿਹਾ ਹੈ,

ਬਿਨੁ ਨਾਵੈ ਸੂਤਕੁ ਜਗਿ ਛੋਤਿ

Without the Name, the world is defiled and untouchable.

ਪਰ ਉਸ ਦੇ ਨਾਮ ਤੋਂ ਖੁੰਝਣ ਦੇ ਕਾਰਨ ਜਗਤ ਵਿਚ ਕਿਤੇ ਸੂਤਕ (ਦਾ ਭਰਮ) ਹੈ ਕਿਤੇ ਛੂਤ ਹੈ। ਜਗਿ = ਜਗਤ ਵਿਚ। ਛੋਤਿ = ਭਿੱਟ।

ਦੁਰਮਤਿ ਬਿਨਸੈ ਕਿਆ ਕਹਿ ਰੋਤਿ

Through evil-mindedness, they are ruined; why should they cry out and weep?

ਦੁਰਮਤਿ ਦੇ ਕਾਰਨ ਜਗਤ ਆਤਮਕ ਮੌਤੇ ਮਰ ਰਿਹਾ ਹੈ, (ਇਸ ਬਾਰੇ) ਕੀਹ ਆਖ ਕੇ ਕੋਈ ਰੋਵੇ? ਕਿਆ ਕਹਿ = ਕੀਹ ਆਖ ਕੇ? ਰੋਤਿ = (ਕੋਈ) ਰੋਂਦਾ ਹੈ।

ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥

They are born only to die, without hearing the music of devotional worship. ||4||

ਪਰਮਾਤਮਾ ਦੀ ਭਗਤੀ ਤੋਂ ਬਿਨਾ, ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨ ਤੋਂ ਬਿਨਾ, ਜੀਵ ਜਨਮ ਮਰਨ ਦੇ ਗੇੜ ਵਿਚ ਪੈ ਰਹੇ ਹਨ ॥੪॥ ਸਰੋਤਿ = ਸੁਣਨਾ ॥੪॥

ਮੂਏ ਕਉ ਸਚੁ ਰੋਵਹਿ ਮੀਤ

Only one's true friends mourn one's death.

ਆਪਾ-ਭਾਵ ਤੋਂ ਮਰੇ ਹੋਏ ਨੂੰ ਸਚ ਮੁਚ ਉਸ ਦੇ (ਪਹਿਲੇ) ਮਿੱਤਰ ਰੋਂਦੇ ਹਨ, ਮੂਏ ਕਉ = (ਆਪਾ-ਭਾਵ ਤੋਂ) ਮਰੇ ਹੋਏ ਨੂੰ।

ਤ੍ਰੈ ਗੁਣ ਰੋਵਹਿ ਨੀਤਾ ਨੀਤ

Those under the sway of the three dispositions continue to mourn on and on.

ਮਾਇਆ ਦੇ ਤਿੰਨ ਗੁਣ (ਕਿ ਸਾਡਾ ਸਾਥ ਛੱਡ ਗਿਆ ਹੈ) ਵੀ ਨਿੱਤ ਰੋਂਦੇ ਹਨ,

ਦੁਖੁ ਸੁਖੁ ਪਰਹਰਿ ਸਹਜਿ ਸੁਚੀਤ

Disregarding pain and pleasure, center your consciousness on the Lord.

ਕਿਉਂਕਿ ਉਹ ਦੁਖ ਸੁਖ (ਦਾ ਅਹਿਸਾਸ) ਤਿਆਗ ਕੇ ਅਡੋਲ ਅਵਸਥਾ ਵਿਚ ਸੁਚੇਤ ਹੋ ਗਿਆ ਹੈ, ਪਰਹਰਿ = ਤਿਆਗ ਕੇ। ਸੁਚੀਤ = ਸੁਚੇਤ।

ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥

Dedicate your body and mind to the Love of the Lord. ||5||

ਤੇ ਉਸ ਨੇ ਆਪਣਾ ਤਨ ਤੇ ਮਨ ਪਰਮਾਤਮਾ ਦੀ ਪ੍ਰੀਤ ਤੋਂ ਭੇਟਾ ਕਰ ਦਿੱਤਾ ਹੈ ॥੫॥ ਸਉਪਉ = ਸਮਰਪਣ (ਕੀਤਾ ਹੈ)। ਕ੍ਰਿਸ਼ਨ = ਪਰਮਾਤਮਾ ॥੫॥

ਭੀਤਰਿ ਏਕੁ ਅਨੇਕ ਅਸੰਖ

The One Lord dwells within the various and countless beings.

ਸਭ ਦੇ ਅੰਦਰ ਇਕੋ ਪਰਮਾਤਮਾ ਵੱਸ ਰਿਹਾ ਹੈ, ਉਹ ਅਨੇਕਾਂ ਅਸੰਖਾਂ ਰੂਪਾਂ ਵਿਚ ਦਿਖਾਈ ਦੇ ਰਿਹਾ ਹੈ,

ਕਰਮ ਧਰਮ ਬਹੁ ਸੰਖ ਅਸੰਖ

There are so many rituals and religious faiths, their number is innumerable.

(ਪਰ ਜੀਵਾਂ ਨੇ ਉਸ ਨੂੰ ਵਿਸਾਰ ਕੇ) ਹੋਰ ਹੋਰ ਬੇਅੰਤ ਧਰਮ ਕਰਮ ਰਚ ਲਏ ਹਨ। ਬਹੁ ਸੰਖ ਅਸੰਖ = ਬੇਅੰਤ।

ਬਿਨੁ ਭੈ ਭਗਤੀ ਜਨਮੁ ਬਿਰੰਥ

Without the Fear of God, and devotional worship, one's life is in vain.

ਪਰਮਾਤਮਾ ਦੇ ਡਰ-ਅਦਬ ਵਿਚ ਰਹਿਣ ਤੋਂ ਬਿਨਾ, ਪ੍ਰਭੂ ਦੀ ਭਗਤੀ ਤੋਂ ਬਿਨਾ, ਜੀਵਾਂ ਦਾ ਮਨੁੱਖਾ ਜਨਮ ਵਿਅਰਥ ਜਾਂਦਾ ਹੈ। ਬਿਰੰਥ = ਵਿਅਰਥ।

ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥

Singing the Glorious Praises of the Lord, the supreme wealth is obtained. ||6||

ਜੇਹੜੇ ਮਿਲ ਕੇ ਹਰੀ ਦੇ ਗੁਣ ਗਾਂਦੇ ਹਨ, ਉਹ ਮਨੁੱਖਾ ਜਨਮ ਦਾ ਮਨੋਰਥ ਹਾਸਲ ਕਰ ਲੈਂਦੇ ਹਨ ॥੬॥ ਪਰਮਾਰੰਥ = ਜੀਵਨ ਦਾ ਪਰਮ ਮਨੋਰਥ ॥੬॥

ਆਪਿ ਮਰੈ ਮਾਰੇ ਭੀ ਆਪਿ

He Himself dies, and He Himself kills.

(ਜੀਵਾਂ ਦਾ ਰਚਨਹਾਰ ਕਰਤਾਰ ਸਭ ਜੀਵਾਂ ਦੇ ਅੰਦਰ ਆਪ ਮੌਜੂਦ ਹੈ, ਸੋ ਜਦੋਂ ਕੋਈ ਜੀਵ ਮਰਦਾ ਹੈ ਤਾਂ) ਪਰਮਾਤਮਾ (ਉਸ ਵਿਚ ਬੈਠਾ ਆਪ ਹੀ, ਮਾਨੋ) ਮਰਦਾ ਹੈ, ਉਸ ਜੀਵ ਨੂੰ ਮਾਰਦਾ ਭੀ ਆਪ ਹੀ ਹੈ।

ਆਪਿ ਉਪਾਏ ਥਾਪਿ ਉਥਾਪਿ

He Himself establishes, and having established, disestablishes.

ਪ੍ਰਭੂ ਆਪ ਹੀ ਪੈਦਾ ਕਰਦਾ ਹੈ, ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ। ਉਥਾਪਿ = ਉਥਾਪੇ, ਨਾਸ ਕਰਦਾ ਹੈ।

ਸ੍ਰਿਸਟਿ ਉਪਾਈ ਜੋਤੀ ਤੂ ਜਾਤਿ

He created the Universe, and by His Divine Nature, instilled His Divine Light into it.

ਹੇ ਜੋਤਿ-ਰੂਪ ਪ੍ਰਭੂ! ਤੂੰ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ, ਤੂੰ ਆਪ ਹੀ ਅਨੇਕਾਂ ਜਾਤੀਆਂ ਪੈਦਾ ਕਰ ਦਿੱਤੀਆਂ ਹਨ। ਜੋਤੀ = ਹੇ ਜੋਤਿ-ਰੂਪ ਪ੍ਰਭੂ!

ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥

One who reflects upon the Word of the Shabad, meets the Lord, without doubt. ||7||

ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਨੂੰ ਵਿਸਾਰ ਕੇ (ਮਨ ਵਿਚ ਟਿਕਾ ਕੇ) ਜੀਵ ਦਾ ਉਸ ਨਾਲ ਮਿਲਾਪ ਹੋ ਜਾਂਦਾ ਹੈ, ਜੀਵ ਨੂੰ (ਸੂਤਕ ਛੂਤ ਆਦਿਕ ਦੀ ਕੋਈ) ਭਟਕਣਾ ਨਹੀਂ ਰਹਿੰਦੀ ॥੭॥ ਭ੍ਰਾਤਿ = ਭਟਕਣਾ ॥੭॥

ਸੂਤਕੁ ਅਗਨਿ ਭਖੈ ਜਗੁ ਖਾਇ

Pollution is the burning fire, which is consuming the world.

(ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੋ ਕੇ ਜੰਮਦਾ ਮਰਦਾ ਹੈ), ਸਰਬ-ਵਿਆਪਕ ਪ੍ਰਭੂ ਤੋਂ ਵਿਛੁੜਿਆਂ ਨੂੰ ਸੂਤਕ ਦਾ ਭਰਮ ਖ਼ੁਆਰ ਕਰਦਾ ਹੈ। ਸੂਤਕਿ = ਸੂਤਕ (ਦੇ ਭਰਮ) ਦੇ ਕਾਰਨ।

ਸੂਤਕੁ ਜਲਿ ਥਲਿ ਸਭ ਹੀ ਥਾਇ

Pollution is in the water, upon the land, and everywhere.

(ਸੂਤਕ ਦਾ ਭਰਮ ਕਿਥੇ ਕਿਥੇ ਕੀਤਾ ਜਾਵੇਗਾ?) ਸੂਤਕ ਅੱਗ, ਸਮੁੰਦਰ ਤੇ ਧਰਤੀ ਵਿਚ ਹੈ, ਹਰ ਥਾਂ ਹੈ, ਕਿਉਂਕ,

ਨਾਨਕ ਸੂਤਕਿ ਜਨਮਿ ਮਰੀਜੈ

O Nanak, people are born and die in pollution.

ਹੇ ਨਾਨਕ! ਸੂਤਕ (ਦੇ ਭਰਮ) ਵਿਚ ਪੈ ਕੇ (ਪਰਮਾਤਮਾ ਦੀ ਹੋਂਦ ਤੋਂ ਖੁੰਝ ਕੇ) ਜਗਤ ਜਨਮ ਮਰਨ ਦੇ ਗੇੜ ਵਿਚ ਪੈ ਰਿਹਾ ਹੈ।

ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥

By Guru's Grace, they drink in the Lord's sublime elixir. ||8||4||

(ਸਹੀ ਰਸਤਾ ਇਹ ਹੈ ਕਿ ਗੁਰੂ ਦੀ ਸਰਨ ਪੈ ਕੇ) ਗੁਰੂ ਦੀ ਮੇਹਰ ਪ੍ਰਾਪਤ ਕਰ ਕੇ ਪਰਮਾਤਮਾ ਦੇ ਨਾਮ ਦਾ ਅੰਮ੍ਰਿਤ-ਰਸ ਪੀਣਾ ਚਾਹੀਦਾ ਹੈ ॥੮॥੪॥ ਪੀਜੈ = ਪੀਣਾ ਚਾਹੀਦਾ ਹੈ ॥੮॥੪॥