ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥
She who has the Lord God as her Friend
(ਹੇ ਭਾਈ!) ਸਭ ਜੀਵਾਂ ਦਾ ਮਾਲਕ ਹਰਿ ਪ੍ਰਭੂ ਜਿਸ ਮਨੁੱਖ ਦਾ ਮਦਦਗਾਰ ਬਣ ਜਾਂਦਾ ਹੈ, ਜਾ ਕਾ = ਜਿਸ (ਮਨੁੱਖ) ਦਾ। ਬੇਲੀ = ਮਦਦਗਾਰ, ਸਹਾਈ। ਸੁਆਮੀ = ਮਾਲਕ।
ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥
her pain is dispelled, and she shall not become sad again. ||1||Pause||
ਉਸ ਦਾ ਹਰੇਕ ਕਿਸਮ ਦਾ ਦੁੱਖ-ਦਰਦ ਦੂਰ ਹੋ ਜਾਂਦਾ ਹੈ ਉਸ ਨੂੰ ਮੁੜ ਕਦੇ ਦੁਖ ਘੇਰ ਨਹੀਂ ਸਕਦੇ ॥੧॥ ਰਹਾਉ ॥ ਦੁਹੇਲੀ = ਦੁਖੀ, ਦੁੱਖ ਭਰੀ ॥੧॥ ਰਹਾਉ ॥
ਕਰਿ ਕਿਰਪਾ ਚਰਨ ਸੰਗਿ ਮੇਲੀ ॥
Showing His Mercy, He joins her with His Feet,
(ਹੇ ਭਾਈ!) ਜਿਸ ਜੀਵ ਨੂੰ ਪਰਮਾਤਮਾ ਕਿਰਪਾ ਕਰ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਸੰਗਿ = ਨਾਲ।
ਸੂਖ ਸਹਜ ਆਨੰਦ ਸੁਹੇਲੀ ॥੧॥
and she attains celestial peace, joy and comfort. ||1||
ਉਸ ਦੇ ਅੰਦਰ ਸੁਖ ਆਨੰਦ ਆਤਮਕ ਅਡੋਲਤਾ ਆ ਵੱਸਦੇ ਹਨ ਉਸ ਦਾ ਜੀਵਨ ਸੁਖੀ ਹੋ ਜਾਂਦਾ ਹੈ ॥੧॥ ਸਹਜ = ਆਤਮਕ ਅਡੋਲਤਾ। ਸੁਹੇਲੀ = ਸੁਖੀ, ਸੁਖ-ਭਰੀ ॥੧॥
ਸਾਧਸੰਗਿ ਗੁਣ ਗਾਇ ਅਤੋਲੀ ॥
In the Saadh Sangat, the Company of the Holy, she sings the Glorious Praises of the Immeasurable Lord.
ਸਾਧ ਸੰਗਤਿ ਵਿਚ ਪਰਮਾਤਮਾ ਦੇ ਗੁਣ ਗਾ ਕੇ (ਮਨੁੱਖ ਦਾ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ ਉਸ ਦੇ) ਸਾਧ ਸੰਗਿ = ਸਾਧ ਸੰਗਤਿ ਵਿਚ। ਗਾਇ = ਗਾ ਕੇ। ਅਤੋਲੀ = ਜੋ ਤੋਲੀ ਨ ਜਾ ਸਕੇ, ਜਿਸ ਦੇ ਬਰਾਬਰ ਦੀ ਕੋਈ ਹੋਰ ਚੀਜ਼ ਨਾਹ ਮਿਲ ਸਕੇ।
ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥
Remembering the Lord in meditation, O Nanak, she becomes invaluable. ||2||35||
ਹੇ ਨਾਨਕ! ਪਰਮਾਤਮਾ ਦਾ ਸਿਮਰਨ ਕਰਨ ਵਾਲੇ ਦੇ ਬਰਾਬਰ ਦਾ ਕੋਈ ਨਹੀਂ ਮਿਲ ਸਕਦਾ, ਉਸ ਦੀ ਕੀਮਤ ਦਾ ਕੋਈ ਨਹੀਂ ਲੱਭ ਸਕਦਾ ॥੨॥੩੫॥ ਅਮੋਲੀ = ਜਿਸ ਦਾ ਮੁੱਲ ਨਾਹ ਪੈ ਸਕੇ ॥੨॥੩੫॥