ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥
Those who turn their faces away from the True Guru, shall find no place of rest or shelter.
ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ;
ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥
They wander around from door to door, like a woman forsaken, with a bad character and a bad reputation.
ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ।
ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
O Nanak, the Gurmukhs are forgiven, and united in Union with the True Guru. ||2||
ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ ॥੨॥ ਬਖਸੀਅਹਿ = ਬਖ਼ਸ਼ੇ ਜਾਂਦੇ ਹਨ ॥੨॥