ਫਰੀਦਾ ਦਰੀਆਵੈ ਕੰਨੑੈ ਬਗੁਲਾ ਬੈਠਾ ਕੇਲ ਕਰੇ ॥
Fareed, the crane perches on the river bank, playing joyfully.
ਹੇ ਫਰੀਦ! (ਬੰਦਾ ਜਗਤ ਦੇ ਰੰਗ-ਤਮਾਸ਼ਿਆਂ ਵਿਚ ਮਸਤ ਹੈ, ਜਿਵੇਂ) ਦਰਿਆ ਦੇ ਕੰਢੇ ਤੇ ਬੈਠਾ ਹੋਇਆ ਬਗੁਲਾ ਕਲੋਲ ਕਰਦਾ ਹੈ। ਕੰਨੈ = ਕੰਢੇ ਤੇ।
ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥
While it is playing, a hawk suddenly pounces on it.
(ਜਿਵੇਂ ਉਸ) ਹੰਸ (ਵਰਗੇ ਚਿੱਟੇ ਬਗੁਲੇ) ਨੂੰ ਕਲੋਲ ਕਰਦੇ ਨੂੰ ਅਚਨ-ਚੇਤ ਬਾਜ਼ ਆ ਪੈਂਦੇ ਹਨ, (ਤਿਵੇਂ ਬੰਦੇ ਨੂੰ ਮੌਤ ਦੇ ਦੂਤ ਆ ਫੜਦੇ ਹਨ)। ਕੇਲ = ਕਲੋਲ। ਹੰਝ = ਹੰਸ (ਜਿਹਾ ਚਿੱਟਾ ਬਗੁਲਾ)। ਅਚਿੰਤੇ = ਅਚਨ -ਚੇਤ। ਤਿਹੁ = ਉਸ (ਹੰਝ) ਨੂੰ।
ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥
When the Hawk of God attacks, playful sport is forgotten.
ਜਦੋਂ ਉਸ ਨੂੰ ਬਾਜ਼ ਆ ਕੇ ਪੈਂਦੇ ਹਨ, ਤਾਂ ਸਾਰੇ ਕਲੋਲ ਉਸ ਨੂੰ ਭੁੱਲ ਜਾਂਦੇ ਹਨ (ਆਪਣੀ ਜਾਨ ਦੀ ਪੈ ਜਾਂਦੀ ਹੈ, ਇਹੀ ਹਾਲ ਮੌਤ ਆਇਆਂ ਬੰਦੇ ਦਾ ਹੁੰਦਾ ਹੈ)। ਵਿਸਰੀਆਂ = ਭੁੱਲ ਗਈਆਂ।
ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥
God does what is not expected or even considered. ||99||
ਜੋ ਗੱਲਾਂ (ਮਨੁੱਖ ਦੇ ਕਦੇ) ਮਨ ਵਿਚ ਚਿੱਤ-ਚੇਤੇ ਵਿਚ ਨਹੀਂ ਸਨ, ਰੱਬ ਨੇ ਉਹ ਕਰ ਦਿੱਤੀਆਂ ॥੯੯॥ ਮਨਿ = ਮਨ ਵਿਚ। ਚੇਤੇ ਸਨਿ = ਚੇਤੇ ਵਿਚ ਸਨ, ਯਾਦ ਸਨ। ਗਾਲੀ = ਗੱਲਾਂ ॥੯੯॥