ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥
Whoever contemplates the Lord's Lotus Feet, and enshrines His Name within the heart,
ਜਿਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾਂਦਾ ਹੈ, ਪਰਮਾਤਮਾ ਦੇ ਚਰਨ-ਕਮਲਾਂ ਨੂੰ ਸਿਮਰਦਾ ਹੈ, ਚਰਣਾਰਬਿੰਦ = ਚਰਣ ਅਰਬਿੰਦ, ਚਰਨ ਕਮਲ (चरण = अरविन्द)। ਅਰਬਿੰਦ = ਕੌਲ ਫੁੱਲ (अरविन्द)।
ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥
and sings the Kirtan of His Praises in the Saadh Sangat, O Nanak, shall never see the Messenger of Death. ||34||
ਸਾਧ ਸੰਗਤ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਹੇ ਨਾਨਕ! ਜਮਰਾਜ ਦੇ ਦੂਤ ਉਸ ਮਨੁੱਖ ਵਲ ਤੱਕ (ਭੀ) ਨਹੀਂ ਸਕਦੇ (ਕਿਉਂਕਿ ਵਿਕਾਰ ਉਸ ਦੇ ਨੇੜੇ ਨਹੀਂ ਢੁਕਦੇ) ॥੩੪॥ ਜਮਦੂਤਨਹ = ਜਮਰਾਜ ਦੇ ਦੂਤ ॥੩੪॥