ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਘਰ ਮਹਿ ਠਾਕੁਰੁ ਨਦਰਿ ਨ ਆਵੈ ॥
Within the home of his own self, he does not even come to see his Lord and Master.
(ਸਾਕਤ ਨੂੰ ਆਪਣੇ) ਹਿਰਦੇ-ਘਰ ਵਿਚ ਮਾਲਕ-ਪ੍ਰਭੂ (ਵੱਸਦਾ) ਨਹੀਂ ਦਿੱਸਦਾ, ਘਰ ਮਹਿ = ਹਿਰਦੇ-ਘਰ ਵਿਚ।
ਗਲ ਮਹਿ ਪਾਹਣੁ ਲੈ ਲਟਕਾਵੈ ॥੧॥
And yet, around his neck, he hangs a stone god. ||1||
ਪੱਥਰ (ਦੀ ਮੂਰਤੀ) ਲੈ ਕੇ ਆਪਣੇ ਗਲ ਵਿਚ ਲਟਕਾਈ ਫਿਰਦਾ ਹੈ ॥੧॥ ਪਾਹਣੁ = ਪੱਥਰ, ਪੱਥਰ ਦੀ ਮੂਰਤੀ ॥੧॥
ਭਰਮੇ ਭੂਲਾ ਸਾਕਤੁ ਫਿਰਤਾ ॥
The faithless cynic wanders around, deluded by doubt.
ਹੇ ਭਾਈ! ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਤੁਰਿਆ ਫਿਰਦਾ ਹੈ। ਭਰਮੇ = ਭਟਕਣਾ ਵਿਚ (ਪੈ ਕੇ)। ਸਾਕਤੁ = ਪਰਮਾਤਮਾ ਨਾਲੋਂ ਟੁੱਟਾ ਹੋਇਆ।
ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥
He churns water, and after wasting his life away, he dies. ||1||Pause||
(ਮੂਰਤੀ ਪੂਜਾ ਕਰ ਕੇ) ਪਾਣੀ (ਹੀ) ਰਿੜਕਦਾ ਹੈ, ਇਹ ਵਿਅਰਥ ਮੇਹਨਤ ਕਰ ਕੇ ਆਤਮਕ ਮੌਤ ਸਹੇੜਦਾ ਰਹਿੰਦਾ ਹੈ ॥੧॥ ਰਹਾਉ ॥ ਨੀਰੁ = ਪਾਣੀ। ਬਿਰੋਲੈ = ਰਿੜਕਦਾ ਹੈ। ਖਪਿ ਖਪਿ = ਵਿਅਰਥ ਮੇਹਨਤ ਕਰ ਕੇ। ਮਰਤਾ = ਆਤਮਕ ਮੌਤ ਸਹੇੜਦਾ ਹੈ ॥੧॥ ਰਹਾਉ ॥
ਜਿਸੁ ਪਾਹਣ ਕਉ ਠਾਕੁਰੁ ਕਹਤਾ ॥
That stone, which he calls his god,
ਹੇ ਭਾਈ! ਸਾਕਤ ਮਨੁੱਖ ਜਿਸ ਪੱਥਰ ਨੂੰ ਪਰਮਾਤਮਾ ਆਖਦਾ (ਸਮਝਦਾ) ਰਹਿੰਦਾ ਹੈ, ਕਉ = ਨੂੰ। ਕਹਤਾ = ਆਖਦਾ ਹੈ।
ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
that stone pulls him down and drowns him. ||2||
ਉਹ ਪੱਥਰ (ਆਪਣੇ) ਉਸ (ਪੁਜਾਰੀ) ਨੂੰ ਭੀ ਲੈ ਕੇ (ਪਾਣੀ ਵਿਚ) ਡੁੱਬ ਜਾਂਦਾ ਹੈ ॥੨॥
ਗੁਨਹਗਾਰ ਲੂਣ ਹਰਾਮੀ ॥
O sinner, you are untrue to your own self;
ਹੇ ਪਾਪੀ! ਹੇ ਅਕਿਰਤਘਣ! ਗੁਨਹਗਾਰ = ਹੇ ਗੁਨਹਗਾਰ! ਹੇ ਪਾਪੀ! ਲੂਣ ਹਰਾਮੀ = ਹੇ ਅਕਿਰਤਘਣ!
ਪਾਹਣ ਨਾਵ ਨ ਪਾਰਗਿਰਾਮੀ ॥੩॥
a boat of stone will not carry you across. ||3||
ਪੱਥਰ ਦੀ ਬੇੜੀ (ਨਦੀ ਤੋਂ) ਪਾਰ ਨਹੀਂ ਲੰਘ ਸਕਦੀ (ਪੱਥਰ ਦੀ ਮੂਰਤੀ ਦੀ ਪੂਜਾ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਾ ਸਕਦੀ) ॥੩॥ ਨਾਵ = ਬੇੜੀ। ਪਾਰ ਗਿਰਾਮੀ = ਪਾਰ ਲੰਘਾਣ ਵਾਲੀ ॥੩॥
ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥
Meeting the Guru, O Nanak, I know my Lord and Master.
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਮਾਲਕ-ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੈ, ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਾਤਾ = ਸਾਂਝ ਪਾਈ।
ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥
The Perfect Architect of Destiny is pervading and permeating the water, the land and the sky. ||4||3||9||
ਉਸ ਨੂੰ ਉਹ ਕਰਤਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ॥੪॥੩॥੯॥ ਜਲਿ = ਪਾਣੀ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਆਕਾਸ਼ ਵਿਚ। ਬਿਧਾਤਾ = ਰਚਣਹਾਰ ਕਰਤਾਰ ॥੪॥੩॥੯॥