ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ

Kabeer, the mind has become a bird; it soars and flies in the ten directions.

(ਹੇ ਕਬੀਰ! ਇਹ ਜਾਣਦਿਆਂ ਭੀ ਕਿ ਪ੍ਰਭੂ ਦੀ ਸਿਫ਼ਤ-ਸਾਲਾਹ ਵਿਕਾਰਾਂ ਨੂੰ ਸਾੜ ਕੇ ਪ੍ਰਭੂ-ਚਰਨਾਂ ਵਿਚ ਜੋੜਦੀ ਹੈ) ਮਨੁੱਖ ਦਾ ਮਨ ਪੰਛੀ ਬਣ ਜਾਂਦਾ ਹੈ ਇਕ ਪ੍ਰਭੂ ਦਾ ਆਸਰਾ ਛੱਡ ਕੇ) ਭਟਕ ਭਟਕ ਕੇ (ਮਾਇਕ ਪਦਾਰਥਾਂ ਦੇ ਪਿੱਛੇ) ਦਸੀਂ ਪਾਸੀਂ ਦੌੜਦਾ ਹੈ। ਦਹ ਦਿਸ = ਦਸੀਂ ਪਾਸੀਂ, ਹਰ ਪਾਸੇ, ਅਨੇਕਾਂ ਮਾਇਕ ਪਦਾਰਥਾਂ ਵਲ। ਉਡਿ ਉਡਿ = ਮੁੜ ਮੁੜ ਉੱਡ ਕੇ, ਮੁੜ ਮੁੜ ਭਟਕ ਕੇ।

ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥

According to the company it keeps, so are the fruits it eats. ||86||

(ਤੇ ਇਹ ਕੁਦਰਤਿ ਦਾ ਨਿਯਮ ਹੀ ਹੈ ਕਿ) ਜੋ ਮਨੁੱਖ ਜਿਹੋ ਜਿਹੀ ਸੰਗਤ ਵਿਚ ਬੈਠਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ ॥੮੬॥