ਪਉੜੀ ॥
Pauree:
ਪਉੜੀ।
ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥
He Himself created the Universe; He Himself imbues it.
ਇਹ ਜਗਤ-ਰਚਨਾ ਪ੍ਰਭੂ ਨੇ ਆਪ ਹੀ ਰਚੀ ਹੈ, ਤੇ ਆਪ ਹੀ ਇਸ ਵਿਚ ਮਿਲਿਆ ਹੋਇਆ ਹੈ। ਕੀਤੋ ਰਚਨੁ = ਜਗਤ-ਰਚਨਾ ਰਚੀ। ਰਤਿਆ = (ਰਚਨਾ ਵਿਚ) ਮਿਲਿਆ ਹੋਇਆ ਹੈ।
ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥
He Himself is One, and He Himself has numerous forms.
(ਕਦੇ ਰਚਨਾ ਨੂੰ ਸਮੇਟ ਕੇ) ਇਕ ਆਪ ਹੀ ਆਪ ਹੋ ਜਾਂਦਾ ਹੈ, ਤੇ ਕਦੇ ਅਨੇਕਾਂ ਰੰਗਾਂ ਰੂਪਾਂ ਵਾਲਾ ਬਣ ਜਾਂਦਾ ਹੈ। ਇਕੁ = ਨਿਰਾਕਾਰ-ਰੂਪ ਆਪ ਹੀ ਆਪ। ਬਹੁ ਭਤਿਆ = ਸਰਗੁਣ ਰੂਪ ਵਿਚ ਅਨੇਕਾਂ ਰੰਗਾਂ ਰੂਪਾਂ ਵਾਲਾ।
ਆਪੇ ਸਭਨਾ ਮੰਝਿ ਆਪੇ ਬਾਹਰਾ ॥
He Himself is within all, and He Himself is beyond them.
ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਮੌਜੂਦ ਹੈ, ਤੇ ਨਿਰਲੇਪ ਭੀ ਆਪ ਹੀ ਹੈ। ਮੰਝਿ = ਵਿਚ।
ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥
He Himself is known to be far away, and He Himself is right here.
ਹੇ ਪ੍ਰਭੂ! ਤੂੰ ਆਪ ਹੀ ਆਪਣੇ ਆਪ ਨੂੰ ਰਚਨਾ ਤੋਂ ਵੱਖਰਾ ਜਾਣਦਾ ਹੈਂ, ਤੇ ਆਪ ਹੀ ਹਰ ਥਾਂ ਹਾਜ਼ਰ-ਨਾਜ਼ਰ ਹੈਂ। ਜਾਣਹਿ = ਤੂੰ ਜਾਣਦਾ ਹੈਂ। ਦੂਰਿ = ਰਚੀ ਰਚਨਾ ਤੋਂ ਵੱਖਰਾ।
ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥
He Himself is hidden, and He Himself is revealed.
ਤੂੰ ਆਪ ਹੀ ਲੁਕਿਆ ਹੈਂ, ਤੇ ਪਰਗਟ ਭੀ ਆਪ ਹੀ ਹੈਂ।
ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥
No one can estimate the value of Your Creation, Lord.
ਤੇਰੀ ਇਸ ਰਚਨਾ ਦਾ ਮੁੱਲ ਕਿਸੇ ਨਹੀਂ ਪਾਇਆ। ਤੇਰੀ ਥਟੀਐ = ਤੇਰੀ ਕੁਦਰਤਿ ਦੀ।
ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥
You are deep and profound, unfathomable, infinite and invaluable.
ਤੂੰ ਗੰਭੀਰ ਹੈਂ, ਤੇਰੀ ਹਾਥ ਨਹੀਂ ਪੈ ਸਕਦੀ, ਤੂੰ ਬੇਅੰਤ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਅਗਣਤੁ = ਜਿਸ ਦੇ ਗੁਣ ਗਿਣੇ ਨ ਜਾ ਸਕਣ।
ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥
O Nanak, the One Lord is all-pervading. You are the One and only. ||22||1||2|| Sudh||
ਹੇ ਨਾਨਕ! ਹਰ ਥਾਂ ਇਕ ਪ੍ਰਭੂ ਹੀ ਮੌਜੂਦ ਹੈ। ਹੇ ਪ੍ਰਭੂ! ਇਕ ਤੂੰ ਹੀ ਤੂੰ ਹੈਂ ॥੨੨॥੧॥੨॥ ਸੁਧੁ ॥