ਕਬਹੂ ਹੋਇ ਪੰਡਿਤੁ ਕਰੇ ਬਖੵਾਨੁ

Sometimes, as scholars, they deliver lectures.

(ਸਰਬ-ਵਿਆਪੀ ਪ੍ਰਭੂ) ਕਦੇ ਪੰਡਤ ਬਣ ਕੇ (ਦੂਜਿਆਂ ਨੂੰ) ਉਪਦੇਸ਼ ਕਰ ਰਿਹਾ ਹੈ, ਬਖ੍ਯ੍ਯਾਨੁ = ਵਖਿਆਨ, ਉਪਦੇਸ਼।

ਕਬਹੂ ਮੋਨਿਧਾਰੀ ਲਾਵੈ ਧਿਆਨੁ

Sometimes, they hold to silence in deep meditation.

ਕਦੇ ਮੋਨੀ ਸਾਧੂ ਹੋ ਕੇ ਸਮਾਧੀ ਲਾਈ ਬੈਠਾ ਹੈ; ਮੋਨਧਾਰੀ = ਚੁੱਪ ਰਹਿਣ ਵਾਲਾ, ਕਦੇ ਨ ਬੋਲਣ ਵਾਲਾ।

ਕਬਹੂ ਤਟ ਤੀਰਥ ਇਸਨਾਨ

Sometimes, they take cleansing baths at places of pilgrimage.

ਕਦੇ ਤੀਰਥਾਂ ਦੇ ਕਿਨਾਰੇ ਇਸ਼ਨਾਨ ਕਰ ਰਿਹਾ ਹੈ, ਤਟ = ਨਦੀ ਦਾ ਕਿਨਾਰਾ।

ਕਬਹੂ ਸਿਧ ਸਾਧਿਕ ਮੁਖਿ ਗਿਆਨ

Sometimes, as Siddhas or seekers, they impart spiritual wisdom.

ਕਦੇ ਸਿੱਧ ਤੇ ਸਾਧਿਕ (ਦੇ ਰੂਪ ਵਿਚ) ਮੂੰਹੋਂ ਗਿਆਨ ਦੀਆਂ ਗੱਲਾਂ ਕਰਦਾ ਹੈ; ਸਿਧ = ਪੁੱਗਾ ਹੋਇਆ ਜੋਗੀ। ਸਾਧਿਕ = ਸਾਧਨਾ ਕਰਨ ਵਾਲੇ। ਮੁਖਿ = ਮੂੰਹ ਤੋਂ।

ਕਬਹੂ ਕੀਟ ਹਸਤਿ ਪਤੰਗ ਹੋਇ ਜੀਆ

Sometimes, they becomes worms, elephants, or moths.

ਕਦੇ ਕੀੜੇ ਹਾਥੀ ਭੰਬਟ (ਆਦਿਕ) ਜੀਵ ਬਣਿਆ ਹੋਇਆ ਹੈ, ਕੀਟ = ਕੀੜਾ। ਹਸਤਿ = ਹਾਥੀ। ਪਤੰਗ = ਭੰਬਟ।

ਅਨਿਕ ਜੋਨਿ ਭਰਮੈ ਭਰਮੀਆ

They may wander and roam through countless incarnations.

ਅਤੇ (ਆਪਣਾ ਹੀ) ਭਵਾਇਆ ਹੋਇਆ ਕਈ ਜੂਨਾਂ ਵਿਚ ਭਉਂ ਰਿਹਾ ਹੈ; ਭਰਮੀਆ = ਭਵਾਇਆ ਹੋਇਆ, ਭਰਮ ਵਿਚ ਪਾਇਆ ਹੋਇਆ।

ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ

In various costumes, like actors, they appear.

ਬਹੁ-ਰੂਪੀਏ ਵਾਂਗ ਕਈ ਤਰ੍ਹਾਂ ਦੇ ਰੂਪ ਵਿਖਾ ਰਿਹਾ ਹੈ, ਨਾਨਾ = ਕਈ ਤਰ੍ਹਾਂ ਦੇ।

ਜਿਉ ਪ੍ਰਭ ਭਾਵੈ ਤਿਵੈ ਨਚਾਵੈ

As it pleases God, they dance.

ਜਿਉਂ ਪ੍ਰਭੂ ਨੂੰ ਭਾਉਂਦਾ ਹੈ ਤਿਵੇਂ (ਜੀਵਾਂ ਨੂੰ) ਨਚਾਉਂਦਾ ਹੈ। ਪ੍ਰਭ ਭਾਵੈ = ਪ੍ਰਭੂ ਨੂੰ ਭਾਉਂਦਾ।

ਜੋ ਤਿਸੁ ਭਾਵੈ ਸੋਈ ਹੋਇ

Whatever pleases Him, comes to pass.

ਉਹੀ ਹੁੰਦਾ ਹੈ ਜੋ ਉਸ (ਮਾਲਕ) ਨੂੰ ਚੰਗਾ ਲੱਗਦਾ ਹੈ।

ਨਾਨਕ ਦੂਜਾ ਅਵਰੁ ਕੋਇ ॥੭॥

O Nanak, there is no other at all. ||7||

ਹੇ ਨਾਨਕ! (ਉਸ ਵਰਗਾ) ਕੋਈ ਹੋਰ ਦੂਜਾ ਨਹੀਂ ਹੈ ॥੭॥