ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ

Enshrine Him in your mind, the One who created you.

ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ (ਤੈਨੂੰ) ਪੈਦਾ ਕੀਤਾ ਹੈ। ਮੰਨਿ = ਮਨ ਵਿਚ। ਜਿਨਿ = ਜਿਸ (ਪ੍ਰਭੂ) ਨੇ।

ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ

Whoever meditates on the Lord and Master obtains peace.

ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ, ਜਨਿ = ਜਨ ਨੇ। ਜਿਨਿ ਜਨਿ = ਜਿਸ ਮਨੁੱਖ ਨੇ। ਤਿਨਿ = ਉਸ ਮਨੁੱਖ ਨੇ।

ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ

Fruitful is the birth, and approved is the coming of the Gurmukh.

ਤੇ ਉਸ ਗੁਰਮੁਖ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ। ਸਫਲੁ = ਫਲ ਸਹਿਤ, ਕਾਮਯਾਬ।

ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ

One who realizes the Hukam of the Lord's Command shall be blessed - so has the Lord and Master ordained.

ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ (ਗੁਰਮੁਖ) ਸਦਾ ਖਿੜਿਆ ਰਹਿੰਦਾ ਹੈ। ਖਸਮਿ = ਖਸਮ ਨੇ।

ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ

One who is blessed with the Lord's Mercy does not wander.

ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਵਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ।

ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ

Whatever the Lord and Master gives him, with that he is content.

ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ।

ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ

O Nanak, one who is blessed with the kindness of the Lord, our Friend, realizes the Hukam of His Command.

ਹੇ ਨਾਨਕ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ, ਜਿਸਹਿ = ਜਿਸ ਜਿਸ ਨੂੰ।

ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥

But those whom the Lord Himself causes to wander, continue to die, and take reincarnation again. ||2||

ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ॥੨॥ ਜਮਹਿ = ਜੰਮਦੇ ਹਨ ॥੨॥