ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ॥
Raag Malaar, Fifth Mehl, Chau-Padhay, Second House:
ਰਾਗ ਮਲਾਰ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥
The Gurmukh sees God pervading everywhere.
ਗੁਰੂ ਦੀ ਸਰਨ ਪਿਆਂ (ਇਹ ਸਾਰਾ ਜਗਤ) ਪਰਮਾਤਮਾ ਦਾ ਖਿਲਾਰਾ ਦਿੱਸਦਾ ਹੈ, ਗੁਰਮੁਖਿ = ਗੁਰੂ ਦੇ ਸਨਮੁਖ ਰਿਹਾਂ। ਦੀਸੈ = ਦਿੱਸਦਾ ਹੈ। ਪਸਾਰੁ = ਖਿਲਾਰਾ।
ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥
The Gurmukh knows that the universe is the extension of the three gunas, the three dispositions.
ਗੁਰੂ ਦੀ ਸਰਨ ਪਿਆਂ (ਇਹ ਭੀ ਦਿੱਸ ਪੈਂਦਾ ਹੈ ਕਿ ਇਹ) ਮਾਇਆ ਦੇ ਤਿੰਨਾਂ ਗੁਣਾਂ ਦਾ ਖਿਲਾਰਾ ਹੈ। ਤ੍ਰੈ ਗੁਣੀਆਂ ਬਿਸਥਾਰੁ = ਤਿੰਨਾਂ ਗੁਣਾਂ ਦਾ ਖਿਲਾਰਾ।
ਗੁਰਮੁਖਿ ਨਾਦ ਬੇਦ ਬੀਚਾਰੁ ॥
The Gurmukh reflects on the Sound-current of the Naad, and the wisdom of the Vedas.
ਗੁਰੂ ਦੀ ਸਰਨ ਪੈਣਾ ਹੀ (ਜੋਗੀਆਂ ਦੇ) ਨਾਦ ਦਾ (ਅਤੇ ਪੰਡਿਤਾਂ ਦੇ) ਵੇਦ ਦਾ ਵਿਚਾਰ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣਾ (ਹੀ)। ਨਾਦ ਬੇਦ ਬੀਚਾਰੁ = ਨਾਦ ਦਾ ਅਤੇ ਵੇਦ ਦਾ ਵੀਚਾਰ ਹੈ।
ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥
Without the Perfect Guru, there is only pitch-black darkness. ||1||
ਪੂਰੇ ਗੁਰੂ ਦੀ ਸਰਨ ਤੋਂ ਬਿਨਾ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ ॥੧॥ ਘੋਰ ਅੰਧਾਰੁ = (ਆਤਮਕ ਜੀਵਨ ਵਲੋਂ) ਘੁੱਪ ਹਨੇਰਾ ॥੧॥
ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥
O my mind, calling on the Guru, eternal peace is found.
ਹੇ ਮੇਰੇ ਮਨ! ਗੁਰੂ ਨੂੰ ਹਰ ਵੇਲੇ ਯਾਦ ਕਰਦਿਆਂ ਸਦਾ ਆਤਮਕ ਆਨੰਦ ਮਾਣ ਸਕੀਦਾ ਹੈ। ਮਨ = ਹੇ ਮਨ! ਕਰਤ = ਕਰਦਿਆਂ, ਚੇਤੇ ਰੱਖਦਿਆਂ। ਪਾਈਐ = ਪ੍ਰਾਪਤ ਕਰੀਦਾ ਹੈ।
ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥
Following the Guru's Teachings, the Lord comes to dwell within the heart; I meditate on my Lord and Master with every breath and morsel of food. ||1||Pause||
ਗੁਰੂ ਦੇ ਉਪਦੇਸ ਨਾਲ ਪਰਮਾਤਮਾ ਹਿਰਦੇ ਵਿਚ ਆ ਵੱਸਦਾ ਹੈ। ਹੇ ਮਨ! (ਗੁਰੂ ਦੀ ਸਰਨ ਪੈ ਕੇ) ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ ਆਪਣੇ ਮਾਲਕ-ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥ ਗੁਰ ਉਪਦੇਸਿ = ਗੁਰੂ ਦੇ ਉਪਦੇਸ ਦੀ ਰਾਹੀਂ। ਹਿਰਦੈ = ਹਿਰਦੇ ਵਿਚ। ਸਾਸਿ = (ਹਰੇਕ) ਸਾਹ ਦੇ ਨਾਲ। ਗਿਰਾਸਿ = (ਹਰੇਕ) ਗਿਰਾਹੀ ਦੇ ਨਾਲ। ਧਿਆਈਐ = ਧਿਆਉਣਾ ਚਾਹੀਦਾ ਹੈ ॥੧॥ ਰਹਾਉ ॥
ਗੁਰ ਕੇ ਚਰਣ ਵਿਟਹੁ ਬਲਿ ਜਾਉ ॥
I am a sacrifice to the Guru's Feet.
ਮੈਂ ਗੁਰੂ ਦੇ ਚਰਨਾਂ ਤੋਂ ਕੁਰਬਾਨ ਜਾਂਦਾ ਹਾਂ, ਵਿਟਹੁ = ਤੋਂ। ਬਲਿ ਜਾਉ = ਬਲਿ ਜਾਉਂ, ਮੈਂ ਸਦਕੇ ਜਾਂਦਾ ਹਾਂ।
ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥
Night and day, I continually sing the Glorious Praises of the Guru.
ਮੈਂ ਹਰ ਵੇਲੇ ਸਦਾ ਗੁਰੂ ਦੇ ਗੁਣ ਗਾਂਦਾ ਹਾਂ, ਅਨਦਿਨੁ = (अनुदिनं) ਹਰ ਰੋਜ਼, ਹਰ ਵੇਲੇ। ਗਾਉ = ਗਾਉਂ, ਮੈਂ ਗਾਂਦਾ ਹਾਂ।
ਗੁਰ ਕੀ ਧੂੜਿ ਕਰਉ ਇਸਨਾਨੁ ॥
I take my cleansing bath in the dust of the Guru's Feet.
ਮੈਂ ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਦਾ ਹਾਂ। ਕਰਉ = ਕਰਉਂ, ਮੈਂ ਕਰਦਾ ਹਾਂ।
ਸਾਚੀ ਦਰਗਹ ਪਾਈਐ ਮਾਨੁ ॥੨॥
I am honored in the True Court of the Lord. ||2||
(ਗੁਰੂ ਦੀ ਮਿਹਰ ਨਾਲ ਹੀ) ਸਦਾ ਕਾਇਮ ਰਹਿਣ ਵਾਲੀ ਦਰਗਾਹ ਵਿਚ ਆਦਰ ਹਾਸਲ ਕਰੀਦਾ ਹੈ ॥੨॥ ਸਾਚੀ = ਸਦਾ ਕਾਇਮ ਰਹਿਣ ਵਾਲੀ। ਮਾਨੁ = ਆਦਰ ॥੨॥
ਗੁਰੁ ਬੋਹਿਥੁ ਭਵਜਲ ਤਾਰਣਹਾਰੁ ॥
The Guru is the boat, to carry me across the terrifying world-ocean.
ਗੁਰੂ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕਣ ਵਾਲਾ ਜਹਾਜ਼ ਹੈ। ਬੋਹਿਥੁ = ਜਹਾਜ਼। ਭਵਜਲ = ਸੰਸਾਰ-ਸਮੁੰਦਰ। ਤਾਰਣਹਾਰੁ = ਪਾਰ ਲੰਘਾ ਸਕਣ ਵਾਲਾ।
ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥
Meeting with the Guru, I shall not be reincarnated ever again.
ਜੇ ਗੁਰੂ ਮਿਲ ਪਏ ਤਾਂ ਫਿਰ ਜੂਨਾਂ ਵਿਚ ਜਨਮ ਨਹੀਂ ਹੁੰਦਾ। ਗੁਰਿ ਭੇਟਿਐ = ਜੇ ਗੁਰੂ ਮਿਲ ਪਏ। ਅਉਤਾਰੁ = ਜਨਮ।
ਗੁਰ ਕੀ ਸੇਵਾ ਸੋ ਜਨੁ ਪਾਏ ॥
That humble being serves the Guru,
ਪਰ ਉਹ ਮਨੁੱਖ (ਹੀ) ਗੁਰੂ ਦੀ ਸੇਵਾ (ਦਾ ਅਵਸਰ) ਪ੍ਰਾਪਤ ਕਰਦਾ ਹੈ,
ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥
who has such karma inscribed on his forehead by the Primal Lord. ||3||
ਜਿਸ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ (ਪ੍ਰਭੂ ਦੀ) ਮਿਹਰ ਨਾਲ (ਇਹ ਲੇਖ) ਲਿਖਿਆ ਹੁੰਦਾ ਹੈ ॥੩॥ ਕਰਮਿ = ਬਖ਼ਸ਼ਸ਼ ਦੀ ਰਾਹੀਂ। ਧੁਰਿ = ਧੁਰ ਦਰਗਾਹ ਤੋਂ ॥੩॥
ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥
The Guru is my life; the Guru is my support.
ਗੁਰੂ (ਹੀ) ਮੇਰੀ ਜ਼ਿੰਦਗੀ ਹੈ, ਗੁਰੂ ਮੇਰਾ ਆਸਰਾ ਹੈ, ਜੀਵਨਿ = ਜ਼ਿੰਦਗੀ। ਆਧਾਰੁ = ਆਸਰਾ।
ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥
The Guru is my way of life; the Guru is my family.
ਗੁਰੂ ਹੀ ਮੇਰਾ ਹਰ ਵੇਲੇ ਦਾ ਸਹਾਰਾ ਹੈ, ਗੁਰੂ ਹੀ (ਮੇਰੇ ਮਨ ਨੂੰ ਢਾਰਸ ਦੇਣ ਵਾਲਾ) ਮੇਰਾ ਪਰਵਾਰ ਹੈ, ਵਰਤਣਿ = ਹਥ-ਠੋਕਾ, ਹਰ ਵੇਲੇ ਦਾ ਸਹਾਰਾ।
ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥
The Guru is my Lord and Master; I seek the Sanctuary of the True Guru.
ਗੁਰੂ ਮੇਰਾ ਮਾਲਕ ਹੈ, ਮੈਂ ਸਦਾ ਗੁਰੂ ਦੀ ਸਰਨ ਪਿਆ ਰਹਿੰਦਾ ਹਾਂ। ਖਸਮੁ = ਮਾਲਕ।
ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥
O Nanak, the Guru is the Supreme Lord God; His value cannot be estimated. ||4||1||19||
ਹੇ ਨਾਨਕ! ਗੁਰੂ ਪਰਮਾਤਮਾ (ਦਾ ਰੂਪ) ਹੈ, ਜਿਸ ਦਾ ਮੁੱਲ ਨਹੀਂ ਪੈ ਸਕਦਾ ॥੪॥੧॥੧੯॥ ਜਾ ਕੀ = ਜਿਸ ਦੀ। ਕੀਮ = ਕੀਮਤ ॥੪॥੧॥੧੯॥