ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ

Kabeer, you have found that place which you were seeking.

ਹੇ ਕਬੀਰ! (ਪ੍ਰਭੂ ਦੀ ਸਿਫ਼ਤ-ਸਾਲਾਹ ਕੀਤਿਆਂ, ਪ੍ਰਭੂ ਦੇ ਗੁਣ ਗਾਂਵਿਆਂ, ਗੁਣਾਂ ਦਾ ਅੰਤ ਤਾਂ ਨਹੀਂ ਪੈ ਸਕਦਾ; ਪਰ ਸਿਫ਼ਤ-ਸਾਲਾਹ ਦੀ ਸਹੈਤਾ ਨਾਲ) ਮੈਂ (ਪ੍ਰਭੂ ਦੇ ਚਰਨ-ਰੂਪ) ਜੇਹੜੀ ਥਾਂ ਭਾਲ ਰਿਹਾ ਸਾਂ, ਉਹੀ ਥਾਂ ਮੈਨੂੰ ਲੱਭ ਪਈ ਹੈ। ਠਉਰੁ = ਥਾਂ।

ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥

You have become that which you thought was separate from yourself. ||87||

ਹੇ ਕਬੀਰ! ਜਿਸ (ਪ੍ਰਭੂ) ਨੂੰ ਤੂੰ ਪਹਿਲਾਂ 'ਕੋਈ ਹੋਰ' ਆਖਦਾ ਸੈਂ (ਜਿਸ ਨੂੰ ਤੂੰ ਪਹਿਲਾਂ ਆਪਣੇ ਨਾਲੋਂ ਵੱਖਰਾ ਸਮਝਦਾ ਸੈਂ) ਤੂੰ (ਸਿਫ਼ਤ ਸਾਲਾਹ ਦੀ ਬਰਕਤਿ ਨਾਲ) ਬਦਲ ਕੇ ਉਸੇ ਦਾ ਹੀ ਰੂਪ ਬਣ ਗਿਆ ਹੈਂ, (ਉਸੇ ਵਿਚ ਲੀਨ ਹੋ ਗਿਆ ਹੈਂ, ਉਸੇ ਨਾਲ ਇਕ-ਮਿਕ ਹੋ ਗਿਆ ਹੈਂ) ॥੮੭॥ ਫਿਰਿ ਕੈ = ਪਲਟ ਕੇ, ਤਬਦੀਲ ਹੋ ਕੇ। ਜਾ ਕਉ = ਜਿਸ (ਥਾਂ) ਨੂੰ ॥੮੭॥