ਪ੍ਰਭਾਤੀ ਮਹਲਾ ੧ ॥
Prabhaatee, First Mehl:
ਪ੍ਰਭਾਤੀ ਪਹਿਲੀ ਪਾਤਿਸ਼ਾਹੀ।
ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ ॥
You may perform exercises of inner purification, and fire up the furnace of the Kundalini, inhaling and exhaling and holding the breath.
(ਅਗਿਆਨੀ ਅੰਨ੍ਹਾ ਮਨੁੱਖ ਪ੍ਰਭੂ ਦਾ ਨਾਮ ਵਿਸਾਰ ਕੇ) ਨਿਵਲੀ ਕਰਮ ਕਰਦਾ ਹੈ, ਕੁੰਡਲਨੀ ਨਾੜੀ ਦੀ ਰਾਹੀਂ ਦਸਮ ਦੁਆਰ ਵਿਚ ਪ੍ਰਾਣ ਚਾੜ੍ਹਦਾ ਹੈ, ਸੁਆਸ ਉਤਾਰਦਾ ਹੈ, ਸੁਆਸ ਚਾੜ੍ਹਦਾ ਹੈ, ਸੁਆਸ (ਸੁਖਮਨਾ ਵਿਚ) ਟਿਕਾਂਦਾ ਹੈ। ਨਿਵਲੀ ਕਰਮ = ਆਂਦਰਾਂ ਨੂੰ ਚੱਕਰ ਵਿਚ ਭਵਾਣਾ। ਭੁਅੰਗਮ = ਕੁੰਡਲਨੀ ਨਾੜੀ। ਭਾਠੀ = ਦਸਮ ਦੁਆਰ। ਰੇਚਕ = ਸੁਆਸ ਉਤਾਰਨੇ। ਪੂਰਕ = ਸੁਆਸ ਉਤਾਂਹ ਚਾੜ੍ਹਨੇ। ਕੁੰਭ = ਸੁਆਸ ਸੁਖਮਨਾ ਵਿਚ ਟਿਕਾਈ ਰੱਖਣੇ (ਇਹ ਤਿੰਨੇ ਪ੍ਰਾਣਾਯਾਮ ਦੇ ਸਾਧਨ ਹਨ)।
ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥
Without the True Guru, you will not understand; deluded by doubt, you shall drown and die.
ਪਰ ਇਸ ਭਟਕਣਾ ਵਿਚ ਕੁਰਾਹੇ ਪੈ ਕੇ (ਇਹਨਾਂ ਕਰਮਾਂ ਦੇ ਗੇੜ ਵਿਚ) ਫਸ ਕੇ ਆਤਮਕ ਮੌਤ ਸਹੇੜ ਲੈਂਦਾ ਹੈ। ਸਤਿਗੁਰੂ ਦੀ ਸਰਨ ਪੈਣ ਤੋਂ ਬਿਨਾ ਸਹੀ ਜੀਵਨ ਦੀ ਇਸ ਨੂੰ ਸਮਝ ਨਹੀਂ ਪੈਂਦੀ। ਮਰੈ = ਆਤਮਕ ਮੌਤ ਸਹੇੜ ਲੈਂਦਾ ਹੈ।
ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥
The spiritually blind are filled with filth and pollution; they may wash, but the filth within shall never depart.
ਅੰਨ੍ਹਾ ਮਨੁੱਖ ਵਿਕਾਰਾਂ ਦੀ ਮੈਲ ਨਾਲ ਭਰਿਆ ਰਹਿੰਦਾ ਹੈ, ਮੁੜ ਮੁੜ ਕੁਰਾਹੇ ਪੈ ਕੇ ਹੋਰ ਵਿਕਾਰਾਂ ਦੀ ਮੈਲ ਨਾਲ ਲਿਬੜਦਾ ਹੈ (ਨਿਵਲੀ ਕਰਮ ਆਦਿ ਦੀ ਰਾਹੀਂ) ਇਹ ਮੈਲ ਧੋਣ ਦਾ ਜਤਨ ਕਰਦਾ ਹੈ, ਪਰ (ਇਸ ਤਰ੍ਹਾਂ) ਮਨ ਦੀ ਮੈਲ ਕਦੇ ਉਤਰਦੀ ਨਹੀਂ।
ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥
Without the Naam, the Name of the Lord, all their actions are useless, like the magician who deceives through illuions. ||1||
(ਇਹ ਰੇਚਕ ਪੂਰਕ ਆਦਿਕ) ਸਾਰੇ ਹੀ ਕਰਮ ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਹਨ। ਜਿਵੇਂ ਕਿਸੇ ਮਦਾਰੀ ਨੂੰ ਵੇਖ ਕੇ (ਅੰਞਾਣ ਮਨੁੱਖ) ਭੁਲੇਖੇ ਵਿਚ ਪੈ ਜਾਂਦਾ ਹੈ (ਕਿ ਜੋ ਜੋ ਕੁਝ ਮਦਾਰੀ ਵਿਖਾਂਦਾ ਹੈ ਸਚਮੁਚ ਉਸ ਦੇ ਪਾਸ ਮੌਜੂਦ ਹੈ, ਤਿਵੇਂ ਕਰਮ-ਕਾਂਡੀ ਮਨੁੱਖ ਇਹਨਾਂ ਨਾਟਕਾਂ ਚੇਟਕਾਂ ਵਿਚ ਭੁਲੇਖਾ ਖਾ ਜਾਂਦਾ ਹੈ) ॥੧॥ ਫੋਕਟ = ਫੋਕੇ, ਵਿਅਰਥ। ਸਭਿ = ਸਾਰੇ ॥੧॥
ਖਟੁ ਕਰਮ ਨਾਮੁ ਨਿਰੰਜਨੁ ਸੋਈ ॥
The merits of the six religious rituals are obtained through the Immaculate Naam.
ਹੇ ਪ੍ਰਭੂ! ਸ਼ਾਸਤ੍ਰਾਂ ਦੇ ਦੱਸੇ ਹੋਏ ਛੇ ਧਾਰਮਿਕ ਕੰਮ (ਮੇਰੇ ਵਾਸਤੇ) ਤੇਰਾ ਨਾਮ ਹੀ ਹੈ, ਤੇਰਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ ਹੈ। ਖਟੁ ਕਰਮ = ਸ਼ਾਸਤ੍ਰਾਂ ਦੇ ਦੱਸੇ ਹੋਏ ਛੇ ਕਿਸਮਾਂ ਦੇ ਧਾਰਮਿਕ ਕੰਮ।
ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ ॥
You, O Lord, are the Ocean of virtue; I am so unworthy. ||1||Pause||
ਹੇ ਪ੍ਰਭੂ! ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਪਰ (ਤੇਰੇ ਨਾਮ ਤੋਂ ਖੁੰਝ ਕੇ ਤੇ ਹੋਰ ਹੋਰ ਕਰਮ-ਕਾਂਡ ਵਿਚ ਪੈ ਕੇ) ਮੇਰੇ ਅੰਦਰ ਔਗੁਣ ਪੈਦਾ ਹੋ ਜਾਂਦੇ ਹਨ ॥੧॥ ਰਹਾਉ ॥ ਮੋਹੀ = ਮੇਰੇ ਵਿਚ ਹੀ ॥੧॥ ਰਹਾਉ ॥
ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥
Running around chasing the entanglements of Maya is an evil-minded act of corruption.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਦੀ ਦੌੜ-ਭੱਜ ਤਾਂ ਮਾਇਆ ਦੇ ਧੰਧਿਆਂ ਵਿਚ ਹੀ ਰਹਿੰਦੀ ਹੈ, ਭੈੜੀ ਮੱਤੇ ਲੱਗ ਕੇ (ਨਿਵਲੀ ਕਰਮ, ਰੇਚਕ ਪੂਰਕ ਆਦਿਕ) ਵਿਅਰਥ ਕੰਮ ਕਰਦਾ ਰਹਿੰਦਾ ਹੈ। ਧਾਵਣੀ = ਦੌੜ-ਭੱਜ, ਭਟਕਣਾ। ਬਿਕਾਰ = ਵਿਅਰਥ।
ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥
The fool makes a show of his self-conceit; he does not know how to behave.
ਮੂਰਖ ਸਹੀ ਰਸਤੇ ਦੀ ਕਾਰ ਤਾਂ ਸਮਝਦਾ ਨਹੀਂ, (ਇਹਨਾਂ ਨਿਵਲੀ ਕਰਮ ਆਦਿਕਾਂ ਦੇ ਕਾਰਨ) ਆਪਣੇ ਆਪ ਨੂੰ ਵੱਡਾ ਜ਼ਾਹਰ ਕਰਨ ਦਾ ਜਤਨ ਕਰਦਾ ਹੈ। ਆਪੁ = ਆਪਣੇ ਆਪ ਨੂੰ। ਗਣਾਇਦਾ = ਚੰਗਾ ਆਖਵਾਂਦਾ ਹੈ।
ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥
The self-willed manmukh is enticed by his desires for Maya; his words are useless and empty.
ਉਸ ਮਨਮੁਖ ਦੀਆਂ ਖ਼ਾਹਸ਼ਾਂ ਮੋਹਣੀ ਮਾਇਆ ਵਿਚ ਹੀ ਰਹਿੰਦੀਆਂ ਹਨ (ਉਤੋਂ ਉਤੋਂ ਧਰਮ ਦੇ) ਬੋਲਾਂ ਦੀ ਰਾਹੀਂ (ਸਗੋਂ) ਖ਼ੁਆਰ ਹੁੰਦਾ ਹੈ। ਮਨਸਾ = ਕਾਮਨਾ, ਖ਼ਾਹਸ਼।
ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥
The ritual cleansings of the sinner are fradulent; his rituals and decorations are useless and empty. ||2||
(ਅੰਤਰ ਆਤਮੇ ਉਸ ਦਾ ਜੀਵਨ ਚੰਡਾਲ ਵਰਗਾ ਹੈ) ਉਸ ਚੰਡਾਲ ਦਾ ਤੀਰਥ-ਇਸ਼ਨਾਨ ਭੀ ਨਿਰੀ ਠੱਗੀ ਹੁੰਦੀ ਹੈ, (ਨਿਵਲੀ ਕਰਮ ਆਦਿਕ ਵਾਲੇ ਉਸ ਦੇ ਸਾਰੇ) ਸੁੰਦਰ ਸਿੰਗਾਰ ਵਿਅਰਥ ਜਾਂਦੇ ਹਨ। ਉਸ ਦਾ ਇਹ ਸਾਰਾ ਉੱਦਮ ਇਉਂ ਹੈ ਜਿਵੇਂ ਕਿਸੇ ਬ੍ਰਾਹਮਣ ਦੇ ਵਾਸਤੇ ਕਿਸੇ ਚੰਡਾਲ ਦਾ ਤੀਰਥ-ਇਸ਼ਨਾਨ ਨਿਰੀ ਠੱਗੀ ਹੈ ਤੇ ਉਸ ਦਾ ਸੁੰਦਰ ਸਿੰਗਾਰ ਭੀ ਫੋਕਾ ਹੈ ॥੨॥ ਮਜਨੁ = ਇਸ਼ਨਾਨ। ਚਾਰ = ਸੁੰਦਰ ॥੨॥
ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥
False is the wisdom of the mind; its actions inspire useless disputes.
ਮਨਮੁਖ ਦੇ ਮਨ ਦੀ ਮੱਤ ਝੂਠ ਵਾਲੇ ਪਾਸੇ ਲੈ ਜਾਂਦੀ ਹੈ, ਉਸ ਦਾ ਕਰਤੱਬ ਭੀ ਨਿਰਾ ਝਗੜੇ ਦਾ ਮੂਲ ਹੈ ਤੇ ਵਿਅਰਥ ਜਾਂਦਾ ਹੈ। ਬਾਦਿ = ਵਿਅਰਥ। ਬਿਬਾਦੁ = ਝਗੜਾ।
ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥
The false are filled with egotism; they do not obtain the sublime taste of their Lord and Master.
ਉਸ ਝੂਠ ਵਿਹਾਝਣ ਵਾਲੇ ਦੇ ਅੰਦਰ ਹਉਮੈ ਅਹੰਕਾਰ ਟਿਕਿਆ ਰਹਿੰਦਾ ਹੈ ਉਸ ਨੂੰ ਖਸਮ-ਪ੍ਰਭੂ ਦੇ ਮਿਲਾਪ ਦਾ ਆਨੰਦ ਨਹੀਂ ਆ ਸਕਦਾ। ਅਹੰਕਰਣੁ = ਅਹੰਕਾਰ। ਸਾਦੁ = ਸੁਆਦ, ਆਨੰਦ।
ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ ॥
Without the Name, whatever else they do is tasteless and insipid.
ਪਰਮਾਤਮਾ ਦੇ ਨਾਮ ਨੂੰ ਛੱਡ ਕੇ (ਨਿਵਲੀ ਕਰਮ ਆਦਿਕ) ਜੋ ਕਰਮ ਭੀ ਕਰੀਦੇ ਹਨ ਉਹਨਾਂ ਦਾ ਸੁਆਦ ਫਿੱਕਾ ਹੁੰਦਾ ਹੈ (ਉਹ ਜੀਵਨ ਨੂੰ ਫਿੱਕਾ ਹੀ ਬਣਾਂਦੇ ਹਨ)।
ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥
Associating with their enemies, they are plundered and ruined. Their speech is poison, and their lives are useless. ||3||
ਅਜੇਹੀ ਭੈੜੀ ਸੰਗਤ ਵਿਚ (ਬੈਠਿਆਂ) ਖ਼ੁਆਰ ਹੋਈਦਾ ਹੈ ਕਿਉਂਕਿ ਅਜੇਹੇ ਬੰਦਿਆਂ ਦੇ ਮੂੰਹ ਵਿਚ (ਫਿੱਕੇ ਬੋਲ-ਰੂਪ) ਜ਼ਹਿਰ ਹੁੰਦਾ ਹੈ ਤੇ ਉਹਨਾਂ ਦਾ ਜੀਵਨ ਵਿਅਰਥ ਜਾਂਦਾ ਹੈ ॥੩॥ ਵਿਗੁਚੀਐ = ਖ਼ੁਆਰ ਹੋਈਦਾ ਹੈ। ਬਿਖੁ = ਜ਼ਹਿਰ। ਵਾਤੀ = ਮੂੰਹ ਵਿਚ ॥੩॥
ਏ ਭ੍ਰਮਿ ਭੂਲੇ ਮਰਹੁ ਨ ਕੋਈ ॥
Do not be deluded by doubt; do not invite your own death.
(ਨਿਉਲੀ ਕਰਮ ਆਦਿਕ ਦੀ) ਭਟਕਣਾ ਵਿਚ ਭੁੱਲੇ ਹੋਏ ਹੇ ਬੰਦਿਓ! (ਇਸ ਰਾਹੇ ਪੈ ਕੇ) ਆਤਮਕ ਮੌਤ ਨਾਹ ਸਹੇੜੋ। ਏ = ਹੇ! ਭ੍ਰਮਿ = ਭਟਕਣਾ ਵਿਚ।
ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥
Serve the True Guru, and you shall be at peace forever.
ਸਤਿਗੁਰੂ ਦੀ ਸਰਨ ਪਿਆਂ ਹੀ ਸਦਾ ਦਾ ਆਤਮਕ ਆਨੰਦ ਮਿਲਦਾ ਹੈ।
ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥
Without the True Guru, no one is liberated.
ਗੁਰੂ ਦੀ ਸਰਨ ਤੋਂ ਬਿਨਾ ਕਦੇ ਕਿਸੇ ਨੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਮਿਲਦੀ।
ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥
They come and go in reincarnation; they die, only to be reborn and die again. ||4||
ਉਹ ਸਦਾ ਜੰਮਦੇ ਹਨ ਤੇ ਆਤਮਕ ਮੌਤ ਸਹੇੜਦੇ ਹਨ। (ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਤੋਂ ਤੇ ਸਿਮਰਨ ਤੋਂ ਵਾਂਜਿਆ ਰਹਿੰਦਾ ਹੈ) ਉਹ ਆਤਮਕ ਮੌਤ ਸਹੇੜਦਾ ਹੈ ॥੪॥ ਮਰਿ ਜਾਈ = ਆਤਮਕ ਮੌਤੇ ਮਰ ਜਾਂਦਾ ਹੈ ॥੪॥
ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ ॥
This body wanders, caught in the three dispositions.
ਇਹ ਸਰੀਰ ਹੈ ਹੀ ਤ੍ਰੈ-ਗੁਣੀ ਮਾਇਆ ਦਾ ਸਰੂਪ (ਭਾਵ, ਇੰਦ੍ਰੇ ਸੁਤੇ ਹੀ ਮਾਇਆ ਦੇ ਮੋਹ ਵਿਚ ਫਸ ਜਾਂਦੇ ਹਨ, ਜਿਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਧਾਤੁ = ਮਾਇਆ।
ਇਸ ਨੋ ਵਿਆਪੈ ਸੋਗ ਸੰਤਾਪੁ ॥
It is afflicted by sorrow and suffering.
ਇਸ (ਸਰੀਰ) ਨੂੰ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਦਬਾਈ ਰੱਖਦਾ ਹੈ।
ਸੋ ਸੇਵਹੁ ਜਿਸੁ ਮਾਈ ਨ ਬਾਪੁ ॥
So serve the One who has no mother or father.
ਉਸ ਪਰਮਾਤਮਾ ਦਾ ਸਿਮਰਨ ਕਰੋ, ਜਿਸ ਦਾ ਨਾਹ ਕੋਈ ਪਿਉ ਹੈ ਨਾਹ ਕੋਈ ਮਾਂ ਹੈ,
ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥
Desire and selfishness shall depart from within. ||5||
(ਸਿਮਰਨ ਦੀ ਬਰਕਤਿ ਨਾਲ) ਅੰਦਰੋਂ ਮਾਇਆ ਦੀ ਤ੍ਰਿਸ਼ਨਾ ਹਉਮੈ ਅਹੰਕਾਰ ਮੁੱਕ ਜਾਂਦਾ ਹੈ ॥੫॥ ਅਰੁ = ਅਤੇ। ਆਪੁ = ਆਪਾ-ਭਾਵ, ਅਹੰਕਾਰ ॥੫॥
ਜਹ ਜਹ ਦੇਖਾ ਤਹ ਤਹ ਸੋਈ ॥
Wherever I look, I see Him.
(ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆਂ ਹੁਣ) ਮੈਂ ਜਿਧਰ ਜਿਧਰ ਨਿਗਾਹ ਮਾਰਦਾ ਹਾਂ ਮੈਨੂੰ ਉਹੀ ਪਰਮਾਤਮਾ ਵੱਸਦਾ ਦਿੱਸਦਾ ਹੈ (ਤੇ ਮੈਨੂੰ ਮਾਇਆ ਕੁਰਾਹੇ ਨਹੀਂ ਪਾਂਦੀ)। ਦੇਖਾ = ਮੈਂ ਵੇਖਦਾ ਹਾਂ।
ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥
Without meeting the True Guru, no one is liberated.
ਪਰ ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੇ ਬੰਧਨਾਂ ਤੋਂ ਆਜ਼ਾਦੀ ਨਹੀਂ ਮਿਲ ਸਕਦੀ।
ਹਿਰਦੈ ਸਚੁ ਏਹ ਕਰਣੀ ਸਾਰੁ ॥
Enshrine the True One in your heart; this is the most excellent action.
ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਣਾ-ਇਹ ਕਰਤੱਬ ਸਭ ਤੋਂ ਸ੍ਰੇਸ਼ਟ ਹੈ। ਸਾਰੁ = ਸ੍ਰੇਸ਼ਟ।
ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥
All other hypocritical actions and devotions bring only ruin. ||6||
(ਇਹ ਛੱਡ ਕੇ ਨਿਵਲੀ ਆਦਿਕ ਕਰਮ ਕਰਨਾ) ਇਹ ਸਭ ਕੁਝ ਪਖੰਡ ਹੈ (ਇਹਨਾਂ ਕਰਮਾਂ ਦੀ ਰਾਹੀਂ ਲੋਕਾਂ ਪਾਸੋਂ ਕਰਾਈ) ਪੂਜਾ-ਸੇਵਾ (ਆਖ਼ਰ) ਖ਼ੁਆਰ ਕਰਦੀ ਹੈ ॥੬॥
ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥
When one is rid of duality, then he realizes the Word of the Shabad.
ਗੁਰੂ ਦੇ ਸ਼ਬਦ ਨਾਲ ਸਾਂਝ ਬਣਾਓ, ਤਦੋਂ ਹੀ ਹੋਰ ਹੋਰ ਆਸਰੇ ਦੀ ਝਾਕ ਮੁੱਕੇਗੀ। ਦੁਬਿਧਾ = ਪ੍ਰਭੂ ਤੋਂ ਬਿਨਾ ਹੋਰ ਆਸਰੇ ਦੀ ਝਾਕ। ਪਛਾਣੁ = ਪਛਾਣੂ, ਪਛਾਣਨ ਜੋਗਾ।
ਘਰਿ ਬਾਹਰਿ ਏਕੋ ਕਰਿ ਜਾਣੁ ॥
Inside and out, he knows the One Lord.
ਆਪਣੇ ਅੰਦਰ ਤੇ ਬਾਹਰ ਸਾਰੇ ਸੰਸਾਰ ਵਿਚ ਸਿਰਫ਼ ਇਕ ਪਰਮਾਤਮਾ ਨੂੰ ਵੱਸਦਾ ਸਮਝੋ। ਜਾਣੁ = ਜਾਣੁ, ਜਾਣਨ-ਯੋਗਾ।
ਏਹਾ ਮਤਿ ਸਬਦੁ ਹੈ ਸਾਰੁ ॥
This is the most Excellent Wisdom of the Shabad.
ਇਹੀ ਚੰਗੀ ਅਕਲ ਹੈ। ਗੁਰੂ ਦਾ ਸ਼ਬਦ (ਹਿਰਦੇ ਵਿਚ ਵਸਾਣਾ ਹੀ) ਸ੍ਰੇਸ਼ਟ (ਉੱਦਮ) ਹੈ।
ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥
Ashes fall on the heads of those who are in duality. ||7||
ਜੇਹੜਾ ਮਨੁੱਖ ਗੁਰੂ ਦਾ ਸ਼ਬਦ ਵਿਸਾਰ ਕੇ ਪ੍ਰਭੂ ਦਾ ਨਾਮ ਭੁਲਾ ਕੇ ਹੋਰ ਆਸਰੇ ਦੀ ਝਾਕ ਵਿਚ ਪੈਂਦਾ ਹੈ, ਉਸ ਦੇ ਸਿਰ ਸੁਆਹ ਪੈਂਦੀ ਹੈ (ਉਹ ਖ਼ੁਆਰ ਹੁੰਦਾ ਹੈ) ॥੭॥ ਮਾਥੈ = ਮੱਥੇ ਉਤੇ, ਸਿਰ ਵਿਚ। ਛਾਰੁ = ਸੁਆਹ ॥੭॥
ਕਰਣੀ ਕੀਰਤਿ ਗੁਰਮਤਿ ਸਾਰੁ ॥
To praise the Lord through the Guru's Teachings is the most excellent action.
ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਸ੍ਰੇਸ਼ਟ ਕਰਨੀ ਹੈ, ਗੁਰੂ ਦੀ ਸਿੱਖਿਆ ਤੇ ਤੁਰਨਾ ਸ੍ਰੇਸ਼ਟ ਉੱਦਮ ਹੈ। ਕਰਣੀ = ਕਰਤੱਬ। ਕੀਰਤਿ = ਸਿਫ਼ਤ-ਸਾਲਾਹ।
ਸੰਤ ਸਭਾ ਗੁਣ ਗਿਆਨੁ ਬੀਚਾਰੁ ॥
In the Society of the Saints, contemplate the Glories of God and His spiritual wisdom.
ਸਾਧ ਸੰਗਤ ਵਿਚ ਜਾ ਕੇ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਣੀ ਸਿੱਖ।
ਮਨੁ ਮਾਰੇ ਜੀਵਤ ਮਰਿ ਜਾਣੁ ॥
Whoever subdues his mind, knows the state of being dead while yet alive.
ਇਹ ਗੱਲ ਪੱਕ ਸਮਝ ਕਿ ਜੇਹੜਾ ਮਨੁੱਖ ਆਪਣੇ ਮਨ ਨੂੰ ਮਾਰਦਾ ਹੈ ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ (ਵਿਕਾਰਾਂ ਦੀ ਚੋਟ ਤੋਂ ਬਚਿਆ ਰਹਿੰਦਾ ਹੈ) ਮਾਇਆ ਦੇ ਮੋਹ ਵਲੋਂ ਮਰਿਆ ਰਹਿੰਦਾ ਹੈ।
ਨਾਨਕ ਨਦਰੀ ਨਦਰਿ ਪਛਾਣੁ ॥੮॥੩॥
O Nanak, by His Grace, the Gracious Lord is realized. ||8||3||
ਹੇ ਨਾਨਕ! ਉਹ ਮਨੁੱਖ ਮੇਹਰ ਦੀ ਨਿਗਾਹ ਕਰਨ ਵਾਲੇ ਪਰਮਾਤਮਾ ਦੀ ਨਜ਼ਰ ਵਿਚ ਪਛਾਣੂ ਹੋ ਜਾਂਦਾ ਹੈ (ਜਚ ਜਾਂਦਾ ਹੈ) ॥੮॥੩॥ ਨਦਰੀ = ਮੇਹਰ ਦੀ ਨਿਗਾਹ ਕਰਨ ਵਾਲਾ ਪਰਮਾਤਮਾ ॥੮॥੩॥