ਮਲਾਰ ਮਹਲਾ ੫ ॥
Malaar, Fifth Mehl:
ਮਲਾਰ ਪੰਜਵੀਂ ਪਾਤਿਸ਼ਾਹੀ।
ਬਿਛੁਰਤ ਕਿਉ ਜੀਵੇ ਓਇ ਜੀਵਨ ॥
Separated from the Lord, how can any living being live?
ਉਹ ਮਨੁੱਖ ਉਸ ਤੋਂ ਵਿਛੋੜੇ ਦਾ ਜੀਵਨ ਕਦੇ ਨਹੀਂ ਜੀਊ ਸਕਦੇ, ਓਇ = (ਲਫ਼ਜ਼ 'ਓਹ' ਤੋਂ ਬਹੁ-ਵਚਨ) ਉਹ ਬੰਦੇ।
ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ ॥੧॥ ਰਹਾਉ ॥
My consciousness is filled with yearning and hope to meet my Lord, and drink in the sublime essence of His Lotus Feet. ||1||Pause||
(ਜਿਨ੍ਹਾਂ ਮਨੁੱਖਾਂ ਦੇ) ਚਿੱਤ ਵਿਚ ਪਰਮਾਤਮਾ ਨੂੰ ਮਿਲਣ ਦੀ ਅਤੇ ਉਸ ਦੇ ਸੋਹਣੇ ਚਰਨ-ਕਮਲਾਂ ਦਾ ਰਸ ਪੀਣ ਦੀ ਆਸ ਹੈ ਤੇ ਤਾਂਘ ਹੈ ॥੧॥ ਰਹਾਉ ॥ ਚਿਤਹਿ = (ਜਿਨ੍ਹਾਂ ਦੇ) ਚਿੱਤ ਵਿਚ। ਉਲਾਸ = ਚਾਉ, ਤਾਂਘ। ਮਿਲਬੇ ਕੀ = ਮਿਲਣ ਦੀ। ਚਰਨ ਕਮਲ ਰਸ ਪੀਵਨ = ਪ੍ਰਭੂ ਦੇ ਸੋਹਣੇ ਚਰਨਾਂ ਦਾ ਰਸ ਪੀਣ (ਦੀ ਤਾਂਘ) ॥੧॥ ਰਹਾਉ ॥
ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥
Those who are thirsty for You, O my Beloved, are not separated from You.
ਹੇ ਪ੍ਰੀਤਮ ਪ੍ਰਭੂ! ਜਿਨ੍ਹਾਂ ਮਨੁੱਖਾਂ ਦੇ ਅੰਦਰ ਤੇਰੇ ਦਰਸਨ ਦੀ ਤਾਂਘ ਹੈ, ਉਹਨਾਂ ਦੀ ਤੇਰੇ ਨਾਲੋਂ ਕੋਈ ਵਿੱਥ ਨਹੀਂ ਹੁੰਦੀ। ਪ੍ਰੀਤਮ = ਹੇ ਪ੍ਰੀਤਮ! ਅੰਤਰੁ = ਵਿੱਥ (ਨਾਂਵ, ਇਕ-ਵਚਨ। ਲਫ਼ਜ਼ 'ਅੰਤਰੁ' ਅਤੇ 'ਅੰਤਰਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ)।
ਜਿਨ ਕਉ ਬਿਸਰੈ ਮੇਰੋ ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥੧॥
Those who forget my Beloved Lord are dead and dying. ||1||
ਪਰ, ਜਿਨ੍ਹਾਂ ਮਨੁੱਖਾਂ ਨੂੰ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਹ ਆਤਮਕ ਮੌਤੇ ਮਰੇ ਰਹਿੰਦੇ ਹਨ, ਉਹ ਆਤਮਕ ਮੌਤੇ ਹੀ ਮਰ ਜਾਂਦੇ ਹਨ ॥੧॥ ਮੂਏ = ਆਤਮਕ ਮੌਤੇ ਮਰੇ ਹੋਏ। ਮਰਿ ਜਾਂਹੀਂ = ਆਮਤਕ ਮੌਤ ਮਰ ਜਾਂਦੇ ਹਨ ॥੧॥
ਮਨਿ ਤਨਿ ਰਵਿ ਰਹਿਆ ਜਗਦੀਸੁਰ ਪੇਖਤ ਸਦਾ ਹਜੂਰੇ ॥
The Lord of the Universe is permeating and pervading my mind and body; I see Him Ever-present, here and now.
(ਹੇ ਭਾਈ!) ਜਗਤ ਦਾ ਮਾਲਕ ਪ੍ਰਭੂ ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਹਿਰਦੇ ਵਿਚ ਸਦਾ ਵੱਸਿਆ ਰਹਿੰਦਾ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ। ਮਨਿ = ਮਨ ਵਿਚ। ਤਨਿ = ਤਨ ਵਿਚ। ਜਗਦੀਸੁਰ = (ਜਗਤ-ਈਸਰੁ) ਜਗਤ ਦਾ ਮਾਲਕ-ਪ੍ਰਭੂ। ਹਜੂਰੇ = ਹਾਜ਼ਰ ਨਾਜ਼ਰ, ਅੰਗ ਸੰਗ।
ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥੨॥੮॥੧੨॥
O Nanak, He is permeating the inner being of all; He is all-pervading everywhere. ||2||8||12||
ਹੇ ਨਾਨਕ! (ਉਹਨਾਂ ਨੂੰ ਇਉਂ ਜਾਪਦਾ ਹੈ ਕਿ) ਪਰਮਾਤਮਾ ਸਭ ਜੀਵਾਂ ਦੇ ਅੰਦਰ ਮੌਜੂਦ ਹੈ, ਸਭ ਥਾਈਂ ਭਰਪੂਰ ਵੱਸਦਾ ਹੈ ॥੨॥੮॥੧੨॥ ਰਵਿ ਰਹਿਓ = ਮੌਜੂਦ ਹੈ। ਸਰਬ = ਸਭਨਾਂ ਵਿਚ ॥੨॥੮॥੧੨॥