ਛੰਤੁ ॥
Chhant:
ਛੰਤ। ਛੰਤੁ!
ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥
In the cool, autumn season, in the months of Assu and Katik, I am thirsty for the Lord.
ਛੰਤੁ! (ਹੇ ਸਹੇਲੀਏ! ਜਦੋਂ) ਅੱਸੂ ਕੱਤਕ ਵਿਚ ਮਿੱਠੀ ਮਿੱਠੀ ਰੁੱਤ ਦਾ ਆਰੰਭ ਹੁੰਦਾ ਹੈ, (ਤਦੋਂ ਹਿਰਦੇ ਵਿਚ) ਪ੍ਰਭੂ (ਦੇ ਮਿਲਾਪ) ਦੀ ਤਾਂਘ ਉਪਜਦੀ ਹੈ। ਅਡੰਬਰੋ = ਅਡੰਬਰੁ, ਆਰੰਭ। ਕਤਕੇ = ਕੱਤਕ ਵਿਚ।
ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥
Searching for the Blessed Vision of His Darshan, I wander around wondering, when will I meet my Lord, the treasure of virtue?
(ਜਿਸ ਜੀਵ-ਇਸਤ੍ਰੀ ਦੇ ਅੰਦਰ ਇਹ ਬਿਰਹੋਂ ਅਵਸਥਾ ਪੈਦਾ ਹੁੰਦੀ ਹੈ, ਉਹ) ਦੀਦਾਰ ਕਰਨ ਵਾਸਤੇ ਭਾਲ ਕਰਦੀ ਫਿਰਦੀ ਹੈ ਕਿ ਗੁਣਾਂ ਦੇ ਖ਼ਜ਼ਾਨੇ-ਪ੍ਰਭੂ ਨਾਲ ਕਦੋਂ ਮੇਲ ਹੋਵੇ। ਗੁਣ ਤਾਸ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥
Without my Beloved Husband Lord, I find no peace, and all my necklaces and bracelets become cursed.
(ਹੇ ਸਹੇਲੀਏ!) ਪਿਆਰੇ ਖਸਮ (ਦੇ ਮਿਲਾਪ) ਤੋਂ ਬਿਨਾ (ਉਸ ਦੇ ਮਿਲਾਪ ਦੇ) ਸੁਖ ਦੀ ਸਾਰ ਨਹੀਂ ਪੈ ਸਕਦੀ, ਹਾਰ ਕੰਙਣ (ਆਦਿਕ ਸਿੰਗਾਰ ਸਗੋਂ) ਦੁਖਦਾਈ ਲੱਗਦੇ ਹਨ। ਸੂਖ ਸਾਰੇ = ਸੁਖਾਂ ਦੀ ਸਾਰ। ਧ੍ਰਿਗੁ = ਫਿਟਕਾਰ-ਯੋਗ, ਵਿਅਰਥ।
ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥
So beautiful, so wise, so clever and knowing; still, without the breath, it is just a body.
ਇਸਤ੍ਰੀ ਸੋਹਣੀ ਹੋਵੇ, ਸਿਆਣੀ ਹੋਵੇ, ਚਤੁਰ ਹੋਵੇ, ਵਿੱਦਿਆ-ਵਤੀ ਹੋਵੇ (ਪਤੀ ਦੇ ਮਿਲਾਪ ਤੋਂ ਬਿਨਾ ਇਉਂ ਹੀ ਹੈ, ਜਿਵੇਂ) ਸਾਹ ਆਉਣ ਤੋਂ ਬਿਨਾ ਸਰੀਰ। ਸੁੰਦਰਿ = ਸੁੰਦਰੀ, ਸੋਹਣੀ। ਸੁਜਾਣਿ = ਸਿਆਣੀ। ਚਤੁਰਿ = {ਲਫ਼ਜ਼ 'ਚਤੁਰੁ' ਤੋਂ ਇਸਤ੍ਰੀ ਲਿੰਗ}। ਬੇਤੀ = {ਲਫ਼ਜ਼ 'ਬੇਤਾ' ਤੋਂ ਇਸਤ੍ਰੀ ਲਿੰਗ} ਵਿੱਦਿਆਵਤੀ। ਤਨਾ = ਸਰੀਰ।
ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥
I look here and there, in the ten directions; my mind is so thirsty to meet God!
(ਇਹੀ ਹਾਲ ਹੁੰਦਾ ਹੈ ਜੀਵ-ਇਸਤ੍ਰੀ ਦਾ, ਜੇ ਪ੍ਰਭੂ-ਮਿਲਾਪ ਤੋਂ ਵਾਂਜੀ ਰਹੇ) ਆਸੇ ਪਾਸੇ ਦਸੀਂ ਪਾਸੀਂ ਵੇਖ-ਭਾਲ ਕਰਦੀ ਹੈ, ਉਸ ਦੇ ਮਨ ਵਿਚ ਪ੍ਰਭੂ ਨੂੰ ਮਿਲਣ ਦੀ ਤਾਂਘ ਬਣੀ ਰਹਿੰਦੀ ਹੈ। ਈਤ ਉਤ = ਇਧਰ ਉਧਰ, ਆਸੇ ਪਾਸੇ। ਦਹ ਦਿਸ = ਦਸੀਂ ਪਾਸੀਂ। ਅਲੋਕਨ = ਵੇਖ-ਭਾਲ। ਮਨਿ = ਮਨ ਵਿਚ।
ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥
Prays Nanak, shower Your Mercy upon me; unite me with Yourself, O God, O treasure of virtue. ||5||
ਨਾਨਕ ਬੇਨਤੀ ਕਰਦਾ ਹੈ- (ਉਹ ਸੰਤ ਜਨਾਂ ਅੱਗੇ ਬੇਨਤੀ ਕਰਦੀ ਰਹਿੰਦੀ ਹੈ-ਹੇ ਸੰਤ ਜਨੋਂ!) ਕਿਰਪਾ ਕਰ ਕੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਦਿਉ ॥੫॥ ਧਾਰਿ ਕਿਰਪਾ = ਕਿਰਪਾ ਕਰ ਕੇ। ਗੁਣਤਾਸ ਪ੍ਰਭ = ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ॥੫॥