ਪਉੜੀ

Pauree:

ਪਉੜੀ।

ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ

Roaming over the entire world, I have seen that the Lord is the only Giver.

ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਫਿਰਿ = ਭਉਂ ਕੇ।

ਉਪਾਇ ਕਿਤੈ ਪਾਈਐ ਹਰਿ ਕਰਮ ਬਿਧਾਤਾ

The Lord cannot be obtained by any device at all; He is the Architect of Karma.

ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਉਪਾਇ ਕਿਤੈ = ਕਿਸੇ ਢੰਗ ਨਾਲ। ਕਰਮ ਵਿਧਾਤਾ = ਕਰਮਾਂ ਦੀ ਬਿਧ ਬਨਾਣ ਵਾਲਾ, ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ।

ਗੁਰਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ

Through the Word of the Guru's Shabad, the Lord comes to dwell in the mind, and the Lord is easily revealed within.

ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ। ਮਨਿ = ਮਨ ਵਿਚ।

ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ

The fire of desire within is quenched, and one bathes in the Lord's Pool of Ambrosial Nectar.

ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਅੰਮ੍ਰਿਤਸਰਿ = ਅੰਮ੍ਰਿਤ ਦੇ ਸਰ ਵਿਚ। ਹਰਿ ਅੰਮ੍ਰਿਤਸਰਿ = ਹਰੀ ਦੇ ਨਾਮ ਅੰਮ੍ਰਿਤ ਦੇ ਸਰੋਵਰ ਵਿਚ।

ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥

The great greatness of the great Lord God - the Gurmukh speaks of this. ||6||

ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੬॥ ਬੋਲਾਤਾ = ਬੁਲਾਂਦਾ ਹੈ, ਆਪਣੀ ਸਿਫ਼ਤ ਕਰਾਂਦਾ ਹੈ ॥੬॥