ਆਸਾ ॥
Aasaa:
ਆਸਾ।
ਕਰਵਤੁ ਭਲਾ ਨ ਕਰਵਟ ਤੇਰੀ ॥
I would rather be cut apart by a saw, than have You turn Your back on me.
ਦਾਤਾ! ਤੇਰੇ ਪਿੱਠ ਦੇਣ ਨਾਲੋਂ ਮੈਨੂੰ (ਸਰੀਰ ਉੱਤੇ) ਆਰਾ ਸਹਾਰ ਲੈਣਾ ਚੰਗਾ ਹੈ (ਭਾਵ, ਆਰੇ ਨਾਲ ਸਰੀਰ ਚਿਰਾਣ ਵਿਚ ਇਤਨੀ ਪੀੜ ਨਹੀਂ, ਜਿਤਨੀ ਤੇਰੀ ਮਿਹਰ ਦੀ ਨਿਗਾਹ ਤੋਂ ਵਾਂਜੇ ਰਹਿਣ ਵਿਚ ਹੈ); ਕਰਵਤੁ = {Skt. कर्वत्र} ਆਰਾ। ਕਰਵਟ = ਪਿੱਠ।
ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
Hug me close, and listen to my prayer. ||1||
(ਹੇ ਸੱਜਣ ਪ੍ਰਭੂ!) ਮੇਰੀ ਅਰਜੋਈ ਸੁਣ, ਤੇ ਮੇਰੇ ਗਲ ਲੱਗ (ਭਾਵ, ਤੇਰੀ ਯਾਦ ਮੇਰੇ ਗਲ ਦਾ ਹਾਰ ਬਣੀ ਰਹੇ) ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥
I am a sacrifice to You - please, turn Your face to me, O Beloved Lord.
ਹੇ ਪਿਆਰੇ ਪ੍ਰਭੂ! ਮੈਂ ਤੈਥੋਂ ਕੁਰਬਾਨ! ਮੇਰੇ ਵੱਲ ਤੱਕ; ਹਉ ਵਾਰੀ = ਮੈਂ ਤੈਥੋਂ ਸਦਕੇ। ਪਿਆਰੇ = ਹੇ ਪਿਆਰੇ ਪ੍ਰਭੂ।
ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
Why have You turned Your back to me? Why have You killed me? ||1||Pause||
ਮੈਨੂੰ ਪਿੱਠ ਦੇ ਕੇ ਕਿਉਂ ਮਾਰ ਰਿਹਾ ਹੈਂ? (ਭਾਵ, ਜੇ ਤੂੰ ਮੇਰੇ ਉੱਤੇ ਮਿਹਰ ਦੀ ਨਜ਼ਰ ਨਾਹ ਕਰੇਂ, ਤਾਂ ਮੈਂ ਜੀਊ ਨਹੀਂ ਸਕਦਾ) ॥੧॥ ਰਹਾਉ ॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥
Even if You cut my body apart, I shall not pull my limbs away from You.
ਹੇ ਪ੍ਰਭੂ! ਜੇ ਮੇਰਾ ਸਰੀਰ ਚੀਰ ਦੇਵੇਂ ਤਾਂ ਭੀ ਮੈਂ (ਇਸ ਨੂੰ ਬਚਾਣ ਦੀ ਖ਼ਾਤਰ) ਪਿਛਾਂਹ ਨਹੀਂ ਹਟਾਵਾਂਗਾ; ਅੰਗੁ = ਸਰੀਰ। ਨ ਮੋਰਉ = ਮੈਂ ਪਿਛਾਂਹ ਨਾਹ ਹਟਾਵਾਂਗਾ, ਮੈਂ ਨਹੀਂ ਮੋੜਾਂਗਾ।
ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
Even if my body falls, I shall not break my bonds of love with You. ||2||
ਇਹ ਸਰੀਰ ਨਾਸ ਹੋ ਜਾਣ ਤੇ ਭੀ ਮੈਂ ਤੇਰੇ ਨਾਲੋਂ ਪਿਆਰ ਨਹੀਂ ਤੋੜਨਾ ॥੨॥ ਪਿੰਡੁ ਪਰੈ = ਜੇ ਮੇਰਾ ਸਰੀਰ ਢਹਿ ਭੀ ਪਏਗਾ, ਜੇ ਸਰੀਰ ਨਾਸ ਭੀ ਹੋ ਜਾਇਗਾ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥
Between You and I, there is no other.
ਹੇ ਪਿਆਰੇ! ਮੇਰੇ ਤੇਰੇ ਵਿਚ ਕੋਈ ਵਿੱਥ ਨਹੀਂ ਹੈ, ਬੀਚੁ = ਵਿੱਥ।
ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
You are the Husband Lord, and I am the soul-bride. ||3||
ਤੂੰ ਉਹੀ ਪ੍ਰਭੂ-ਖਸਮ ਹੈਂ ਤੇ ਮੈਂ ਜੀਵ-ਇਸਤ੍ਰੀ ਤੇਰੀ ਨਾਰ ਹਾਂ ॥੩॥ ਤੁਮਹਿ = ਤੂੰ ਹੀ। ਸੋਈ = ਉਹੀ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥
Says Kabeer, listen, O people:
(ਇਹ ਵਿੱਥ ਪੁਆਉਣ ਵਾਲਾ ਚੰਦਰਾ ਜਗਤ ਦਾ ਮੋਹ ਸੀ, ਸੋ,) ਕਬੀਰ ਆਖਦਾ ਹੈ-ਸੁਣ, ਹੇ ਜਗਤ! (ਹੇ ਜਗਤ ਦੇ ਮੋਹ!) ਰੇ ਲੋਈ = ਹੇ ਲੋਕ! ਹੇ ਜਗਤ! ਹੇ ਦੁਨੀਆ ਦੇ ਮੋਹ!।
ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥
now, I place no reliance in you. ||4||2||35||
ਹੁਣ ਕਦੇ ਮੈਂ ਤੇਰਾ ਇਤਬਾਰ ਨਹੀਂ ਕਰਾਂਗਾ (ਹੇ ਮੋਹ! ਹੁਣ ਮੈਂ ਤੇਰੇ ਜਾਲ ਵਿਚ ਨਹੀਂ ਫਸਾਂਗਾ, ਤੂੰ ਹੀ ਮੈਨੂੰ ਮੇਰੇ ਪਤੀ-ਪ੍ਰਭੂ ਤੋਂ ਵਿਛੋੜਦਾ ਹੈਂ) ॥੪॥੨॥੩੫॥