ਧਨਾਸਰੀ ਮਹਲਾ ੫ ॥
Dhanaasaree, Fifth Mehl:
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥
The Guru's feet emancipate the soul.
ਹੇ ਭਾਈ! ਉਸ ਗੁਰੂ ਦੇ ਚਰਨਾਂ ਦਾ ਧਿਆਨ ਜਿੰਦ ਵਾਸਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਵਸੀਲਾ ਹਨ, ਜੀਅ ਕਾ = ਜਿੰਦ ਦਾ। ਨਿਸਤਾਰਾ = ਪਾਰ-ਉਤਾਰਾ।
ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥
They carry it across the world-ocean in an instant. ||1||Pause||
ਜਿਸ (ਗੁਰੂ) ਨੇ (ਸਰਨ ਆਏ ਮਨੁੱਖ ਨੂੰ ਸਦਾ) ਇਕ ਛਿਨ ਵਿਚ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ॥੧॥ ਰਹਾਉ ॥ ਸਾਗਰੁ = ਸਮੁੰਦਰ। ਜਿਨਿ = ਜਿਸ (ਗੁਰੂ) ਨੇ। ਤਾਰਾ = ਪਾਰ ਲੰਘਾ ਦਿੱਤਾ ॥੧॥ ਰਹਾਉ ॥
ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥
Some love rituals, and some bathe at sacred shrines of pilgrimage.
ਹੇ ਭਾਈ! ਕੋਈ ਮਨੁੱਖ ਧਾਰਮਿਕ ਰਸਮਾਂ ਦਾ ਪ੍ਰੇਮੀ ਬਣ ਜਾਂਦਾ ਹੈ; ਕੋਈ ਮਨੁੱਖ ਤੀਰਥਾਂ ਉੱਤੇ ਇਸ਼ਨਾਨ ਕਰਦਾ ਫਿਰਦਾ ਹੈ। ਕ੍ਰਮ = ਕਰਮ, ਧਾਰਮਿਕ ਰਸਮਾਂ, ਕਰਮ ਕਾਂਡ। ਰਤੁ = ਮਸਤ, ਪ੍ਰੇਮੀ। ਤੀਰਥ = ਤੀਰਥਾਂ ਉਤੇ।
ਦਾਸੀੰ ਹਰਿ ਕਾ ਨਾਮੁ ਧਿਆਇਆ ॥੧॥
The Lord's slaves meditate on His Name. ||1||
ਪਰਮਾਤਮਾ ਦੇ ਦਾਸਾਂ ਨੇ (ਸਦਾ) ਪਰਮਾਤਮਾ ਦਾ ਨਾਮ ਹੀ ਸਿਮਰਿਆ ਹੈ ॥੧॥ ਦਾਸੀ = ਦਾਸਾਂ ਨੇ ॥੧॥
ਬੰਧਨ ਕਾਟਨਹਾਰੁ ਸੁਆਮੀ ॥
The Lord Master is the Breaker of bonds.
ਹੇ ਭਾਈ! ਜੋ ਪਰਮਾਤਮਾ ਸਭ ਦਾ ਮਾਲਕ ਹੈ, ਜੋ (ਜੀਵਾਂ ਦੇ ਮਾਇਆ ਦੇ) ਬੰਧਨ ਕੱਟਣ ਦੀ ਸਮਰਥਾ ਰੱਖਦਾ ਹੈ, ਕਾਟਨਹਾਰੁ = ਕੱਟ ਸਕਣ ਵਾਲਾ। ਸੁਆਮੀ = ਮਾਲਕ।
ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥
Servant Nanak meditates in remembrance on the Lord, the Inner-knower, the Searcher of hearts. ||2||3||57||
ਦਾਸ ਨਾਨਕ (ਭੀ ਉਸ ਪਰਮਾਤਮਾ ਦਾ ਨਾਮ) ਸਿਮਰਦਾ ਹੈ ਜੋ ਸਭ ਦੇ ਦਿਲ ਦੀ ਜਾਣਨ ਵਾਲਾ ਹੈ ॥੨॥੩॥੫੭॥ ਨਾਨਕੁ ਸਿਮਰੈ = ਨਾਨਕ ਸਿਮਰਦਾ ਹੈ ॥੨॥੩॥੫੭॥