ਰਾਮਕਲੀ ਮਹਲਾ

Raamkalee, Third Mehl:

ਰਾਮਕਲੀ ਤੀਜੀ ਪਾਤਿਸ਼ਾਹੀ।

ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਜਾਈ ॥੧॥

It is so hard to obtain that devotional worship of the Lord, O Saints. It cannot be described at all. ||1||

ਹੇ ਸੰਤ ਜਨੋ! ਪਰਮਾਤਮਾ ਦੀ ਪੂਜਾ-ਭਗਤੀ ਬੜੀ ਔਖਿਆਈ ਨਾਲ ਮਿਲਦੀ ਹੈ। ਪ੍ਰਭੂ ਦੀ ਪੂਜਾ ਕਿਤਨੀ ਦੁਰਲੱਭ ਹੈ-ਇਸ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ ॥੧॥ ਦੁਲੰਭ = ਦੁਰਲੱਭ, ਜੋ ਬੜੀ ਮੁਸ਼ਕਿਲ ਨਾਲ ਮਿਲੇ। ਸੰਤਹੁ = ਹੇ ਸੰਤ ਜਨੋ! ਕਛੂ ਨ = ਕੁਝ ਭੀ ਨਹੀਂ। ਕਹਣਾ ਜਾਈ = ਕਿਹਾ ਜਾ ਸਕਦਾ ॥੧॥

ਸੰਤਹੁ ਗੁਰਮੁਖਿ ਪੂਰਾ ਪਾਈ

O Saints, as Gurmukh, find the Perfect Lord,

ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਨੂੰ ਲੱਭ ਲੈਂਦਾ ਹੈ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦੀ ਸਰਨ ਪੈਂਦਾ ਹੈ। ਪੂਰਾ = ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ।

ਨਾਮੋ ਪੂਜ ਕਰਾਈ ॥੧॥ ਰਹਾਉ

and worship the Naam, the Name of the Lord. ||1||Pause||

ਨਾਮ ਜਪੋ, ਨਾਮ ਹੀ ਜਪੋ-ਗੁਰੂ ਇਹ ਪੂਜਾ ਕਰਾਂਦਾ ਹੈ ॥੧॥ ਰਹਾਉ ॥ ਨਾਮੋ = ਨਾਮ ਹੀ, ਨਾਮ ਜਪਣਾ ਹੀ। ਪੂਜ = ਪੂਜਾ। ਕਰਾਈ = (ਗੁਰੂ) ਕਰਾਂਦਾ ਹੈ ॥੧॥ ਰਹਾਉ ॥

ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥

Without the Lord, everything is filthy, O Saints; what offering should I place before Him? ||2||

(ਹੇ ਸੰਤ ਜਨੋ! ਦੁਨੀਆ ਦੇ ਲੋਕ ਫੁੱਲ ਪੱਤਰਾਂ ਆਦਿਕ ਨਾਲ ਦੇਵਤਿਆਂ ਦੀ ਪੂਜਾ ਕਰਦੇ ਹਨ, ਪਰ) ਹੇ ਸੰਤ ਜਨੋ! ਮੈਂ (ਪਰਮਾਤਮਾ ਦੀ ਪੂਜਾ ਕਰਨ ਵਾਸਤੇ) ਕਿਹੜੀ ਚੀਜ਼ ਉਸ ਅੱਗੇ ਭੇਟਾ ਕਰਾਂ? ਉਸ ਪ੍ਰਭੂ ਦੇ ਨਾਮ ਤੋਂ ਬਿਨਾ (ਨਾਮ ਦੇ ਟਾਕਰੇ ਤੇ) ਹੋਰ ਹਰੇਕ ਚੀਜ਼ ਮੈਲੀ ਹੈ ॥੨॥ ਕਿਆ ਪੂਜ = ਪੂਜ ਕਰਨ ਵਾਸਤੇ ਕਿਹੜੀ ਚੀਜ਼? ਹਉ ਚੜਾਈ = ਹਉਂ ਚੜ੍ਹਾਈਂ, ਮੈਂ ਭੇਟਾ ਕਰਾਂ ॥੨॥

ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥

Whatever pleases the True Lord is devotional worship; His Will abides in the mind. ||3||

ਹੇ ਸੰਤ ਜਨੋ! ਜੇ ਕਿਸੇ ਮਨੁੱਖ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਰਜ਼ਾ ਚੰਗੀ ਲੱਗਣ ਲੱਗ ਪਏ ਤਾਂ ਉਸ ਵੱਲੋਂ ਇਹੀ ਪਰਮਾਤਮਾ ਦੀ ਪੂਜਾ ਹੈ। (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੀ) ਰਜ਼ਾ ਨੂੰ ਹੀ ਆਪਣੇ ਮਨ ਵਿਚ ਵਸਾਂਦਾ ਹੈ (ਰਜ਼ਾ ਨੂੰ ਹੀ ਚੰਗੀ ਜਾਣਦਾ ਹੈ) ॥੩॥ ਸਾਚਾ = ਸਦਾ-ਥਿਰ ਰਹਿਣ ਵਾਲਾ। ਸਾਚੇ ਭਾਵੈ = ਸਾਚੇ (ਭਾਣਾ) ਭਾਵੈ, ਜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਰਜ਼ਾ ਚੰਗੀ ਲੱਗਣ ਲੱਗ ਪਏ। ਸਾ = ਉਹੀ, ਰਜ਼ਾ ਮਿੱਠੀ ਲੱਗਣੀ ਹੀ। ਮਨਿ = ਮਨ ਵਿਚ। ਵਸਾਈ = ਵਸਾਂਦਾ ਹੈ ॥੩॥

ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਪਾਈ ॥੪॥

Everyone worships Him, O Saints, but the self-willed manmukh is not accepted or approved. ||4||

ਹੇ ਸੰਤ ਜਨੋ! ਸਾਰਾ ਜਗਤ (ਆਪਣੇ ਵਲੋਂ) ਪੂਜਾ ਕਰਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਕੀਤੀ ਹੋਈ ਕੋਈ ਭੀ ਪੂਜਾ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੀ ॥੪॥ ਸਭੁ ਲੋਕੁ = ਸਾਰਾ ਜਗਤ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਥਾਇ = ਥਾਂ ਵਿਚ, ਥਾਂ ਸਿਰ। ਥਾਇ ਨ ਪਾਈ = ਕਬੂਲ ਨਹੀਂ ਹੁੰਦੀ ॥੪॥

ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥

If someone dies in the Word of the Shabad, his mind become immaculate, O Saints; such worship is accepted and approved. ||5||

ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਵਿਕਾਰਾਂ ਦਾ ਪ੍ਰਭਾਵ ਆਪਣੇ ਉੱਤੇ ਨਹੀਂ ਪੈਣ ਦੇਂਦਾ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ। ਉਸ ਦੀ ਇਹ ਪੂਜਾ ਪ੍ਰਭੂ-ਦਰ ਤੇ ਪਰਵਾਨ ਹੋ ਜਾਂਦੀ ਹੈ ॥੫॥ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਮਰੈ = (ਵਿਕਾਰਾਂ ਦੀ ਪ੍ਰੇਰਨਾ ਵਲੋਂ) ਮਰਦਾ ਹੈ, ਵਿਕਾਰਾਂ ਦਾ ਪ੍ਰਭਾਵ ਆਪਣੇ ਉੱਤੇ ਪੈਣ ਨਹੀਂ ਦੇਂਦਾ। ਨਿਰਮਲੁ = ਪਵਿੱਤਰ ॥੫॥

ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥

Sanctified and pure are those true beings, who enshrine love for the Shabad. ||6||

ਹੇ ਸੰਤ ਜਨੋ! ਅਜਿਹੇ ਬੰਦੇ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ; ਗੁਰੂ ਦੇ ਸ਼ਬਦ ਦੀ ਰਾਹੀਂ ਉਹ ਬੰਦੇ ਇਕ ਪਰਮਾਤਮਾ ਵਿਚ ਸੁਰਤ ਜੋੜੀ ਰੱਖਦੇ ਹਨ ॥੬॥ ਪਵਿਤ = ਪਵਿੱਤਰ। ਪਾਵਨ = ਪਵਿੱਤਰ। ਸੇ = ਉਹ {ਬਹੁ-ਵਚਨ}। ਸਾਚੇ = ਸਦਾ-ਥਿਰ ਪ੍ਰਭੂ ਨਾਲ ਇਕ-ਮਿਕ। ਲਿਵ ਲਾਈ = ਸੁਰਤ ਜੋੜੀ ॥੬॥

ਬਿਨੁ ਨਾਵੈ ਹੋਰ ਪੂਜ ਹੋਵੀ ਭਰਮਿ ਭੁਲੀ ਲੋਕਾਈ ॥੭॥

There is no worship of the Lord, other than the Name; the world wanders, deluded by doubt. ||7||

ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਪਰਮਾਤਮਾ ਦੀ ਕਿਸੇ ਹੋਰ ਕਿਸਮ ਦੀ ਪੂਜਾ ਨਹੀਂ ਹੋ ਸਕਦੀ। (ਨਾਮ ਤੋਂ ਖੁੰਝ ਕੇ) ਭੁਲੇਖੇ ਵਿਚ ਪੈ ਕੇ ਦੁਨੀਆ ਕੁਰਾਹੇ ਪਈ ਰਹਿੰਦੀ ਹੈ ॥੭॥ ਨ ਹੋਵੀ = ਨਹੀਂ ਹੋ ਸਕਦੀ। ਭਰਮਿ = ਭੁਲੇਖੇ ਵਿਚ (ਪੈ ਕੇ)। ਭੁਲੀ = ਕੁਰਾਹੇ ਪਈ ਹੋਈ ਹੈ। ਲੋਕਾਈ = ਦੁਨੀਆ ॥੭॥

ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥

The Gurmukh understands his own self, O Saints; he lolvingly centers his mind on the Lord's Name. ||8||

ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਤੇ, ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ ॥੮॥ ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਆਪੁ = ਆਪਣੇ ਆਪ ਨੂੰ; ਆਪਣੇ ਜੀਵਨ ਨੂੰ। ਪਛਾਣੈ = ਪਰਖਦਾ ਰਹਿੰਦਾ ਹੈ, ਪੜਤਾਲਦਾ ਰਹਿੰਦਾ ਹੈ। ਨਾਮਿ = ਨਾਮ ਵਿਚ ॥੮॥

ਆਪੇ ਨਿਰਮਲੁ ਪੂਜ ਕਰਾਏ ਗੁਰਸਬਦੀ ਥਾਇ ਪਾਈ ॥੯॥

The Immaculate Lord Himself inspires worship of Him; through the Word of the Guru's Shabad, it is accepted and approved. ||9||

ਹੇ ਸੰਤ ਜਨੋ! ਪਵਿੱਤਰ ਪ੍ਰਭੂ ਆਪ ਹੀ (ਜੀਵ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਉਸ ਪਾਸੋਂ ਆਪਣੀ) ਪੂਜਾ-ਭਗਤੀ ਕਰਾਂਦਾ ਹੈ, ਤੇ, ਗੁਰੂ ਦੇ ਸ਼ਬਦ ਵਿਚ ਉਸ ਦੀ ਲੀਨਤਾ ਦੇ ਕਾਰਨ ਉਸ ਦੀ ਕੀਤੀ ਪੂਜਾ ਪਰਵਾਨ ਕਰਦਾ ਹੈ ॥੯॥ ਆਪੇ = (ਪ੍ਰਭੂ) ਆਪ ਹੀ। ਨਿਰਮਲੁ = ਪਵਿੱਤਰ। ਗੁਰ ਸਬਦੀ = ਗੁਰੂ ਦੇ ਸ਼ਬਦ ਦੀ ਰਾਹੀਂ। ਥਾਇ ਪਾਈ = ਕਬੂਲ ਕਰਦਾ ਹੈ ॥੯॥

ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥

Those who worship Him, but do not know the Way, are polluted with the love of duality. ||10||

(ਹੇ ਸੰਤ ਜਨੋ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਦੀ) ਪੂਜਾ ਤਾਂ ਕਰਦੇ ਹਨ, ਪਰੰਤੂ (ਪੂਜਾ ਦਾ) ਸਹੀ ਤਰੀਕਾ ਨਹੀਂ ਜਾਣਦੇ। ਮਾਇਆ ਦੇ ਪਿਆਰ ਵਿਚ ਫਸ ਕੇ (ਮਨਮੁਖ ਮਨੁੱਖ ਆਪਣੇ ਮਨ ਨੂੰ ਵਿਕਾਰਾਂ ਦੀ) ਮੈਲ ਚੰਬੋੜੀ ਰੱਖਦਾ ਹੈ ॥੧੦॥ ਕਰਹਿ = ਕਰਦੇ ਹਨ। ਪਰੁ = ਪਰੰਤੂ। ਬਿਧਿ = ਸਹੀ ਤਰੀਕਾ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਪਿਆਰ ਵਿਚ। ਭਾਇ = {ਲਫ਼ਜ਼ 'ਭਾਉ' ਤੋਂ ਅਧਿਕਰਣ ਕਾਰਕ, ਇਕ-ਵਚਨ}। ਮਲੁ = ਵਿਕਾਰਾਂ ਦੀ ਮੈਲ ॥੧੦॥

ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥

One who becomes Gurmukh, knows what worship is; the Lord's Will abides within his mind. ||11||

(ਹੇ ਸੰਤ ਜਨੋ!) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਪਰਮਾਤਮਾ ਦੀ ਭਗਤੀ ਕਰਨੀ ਜਾਣਦਾ ਹੈ (ਉਹ ਜਾਣਦਾ ਹੈ ਕਿ ਪ੍ਰਭੂ ਦੀ ਰਜ਼ਾ ਵਿਚ ਰਾਜ਼ੀ ਰਹਿਣਾ ਪ੍ਰਭੂ ਦੀ ਭਗਤੀ ਹੈ, ਇਸ ਵਾਸਤੇ ਉਹ ਪ੍ਰਭੂ ਦੀ) ਰਜ਼ਾ ਨੂੰ ਆਪਣੇ ਮਨ ਵਿਚ ਵਸਾਂਦਾ ਹੈ ॥੧੧॥ ਸੁ = ਉਹ ਮਨੁੱਖ। ਮਨਿ = ਮਨ ਵਿਚ। ਭਾਣਾ = ਪ੍ਰਭੂ ਦੀ ਰਜ਼ਾ। ਵਸਾਈ = ਵਸਾਂਦਾ ਹੈ ॥੧੧॥

ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥

One who accepts the Lord's Will obtains total peace, O Saints; in the end, the Naam will be our help and support. ||12||

ਹੇ ਸੰਤ ਜਨੋ! ਗੁਰਮੁਖ ਮਨੁੱਖ ਭਾਣਾ ਮੰਨਣ ਤੋਂ (ਹੀ ਇਸ ਲੋਕ ਵਿਚ) ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ; ਅਖ਼ੀਰ ਵੇਲੇ ਭੀ ਪ੍ਰਭੂ ਦਾ ਨਾਮ ਉਸ ਦਾ ਸਾਥੀ ਬਣਦਾ ਹੈ ॥੧੨॥ ਤੇ = ਤੋਂ। ਭਾਣੇ ਤੇ = ਭਾਣਾ ਮੰਨਣ ਤੋਂ। ਸਭਿ = ਸਾਰੇ। ਅੰਤੇ = ਅਖ਼ੀਰ ਵੇਲੇ। ਸਖਾਈ = ਸਾਥੀ ॥੧੨॥

ਅਪਣਾ ਆਪੁ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥

One who does not understand his own self, O Saints, falsely flatters himself. ||13||

ਹੇ ਸੰਤ ਜਨੋ! (ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ) ਆਪਣੇ ਜੀਵਨ ਨੂੰ ਨਹੀਂ ਪੜਤਾਲਦੇ, ਮਾਇਆ ਦੇ ਮੋਹ ਵਿਚ ਫਸੇ ਹੋਏ ਉਹ ਮਨੁੱਖ ਆਪਣੇ ਆਪ ਦੀ ਹੀ ਸੋਭਾ ਕਰਦੇ ਰਹਿੰਦੇ ਹਨ ॥੧੩॥ ਕੂੜਿ = ਕੂੜ ਵਿਚ, ਮਾਇਆ ਦੇ ਮੋਹ ਵਿਚ (ਫਸੇ ਹੋਏ)। ਕਰਹਿ = ਕਰਦੇ ਹਨ ॥੧੩॥

ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥

The Messenger of Death does not give up on those who practices hypocrisy; they are dragged away in disgrace. ||14||

ਹੇ ਸੰਤ ਜਨੋ! (ਧਰਮ ਦਾ) ਪਖੰਡ ਕੀਤਿਆਂ ਮੌਤ (ਦਾ ਸਹਿਮ) ਖ਼ਲਾਸੀ ਨਹੀਂ ਕਰਦਾ। ਜਮ (ਨਾਮ-ਹੀਣ ਬੰਦਿਆਂ ਨੂੰ) ਇਥੋਂ ਉਹਨਾਂ ਦੀ ਇੱਜ਼ਤ ਗੰਵਾ ਕੇ (ਪਰਲੋਕ ਵਿਚ) ਲੈ ਜਾਇਗਾ ॥੧੪॥ ਪਾਖੰਡਿ = ਪਖੰਡ ਦੇ ਕਾਰਨ। ਪਾਖੰਡਿ ਕੀਨੈ = ਪਖੰਡ ਕਰਨ ਦੇ ਕਾਰਨ। ਲੈ ਜਾਈ = ਲੈ ਜਾਇਗਾ। ਪਤਿ = ਇੱਜ਼ਤ। ਗਵਾਈ = ਗਵਾਇ, ਗਵਾ ਕੇ ॥੧੪॥

ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥

Those who have the Shabad deep within, understand themselves; they find the way of salvation. ||15||

ਹੇ ਸੰਤ ਜਨੋ! ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ, ਉਹ ਆਪਣੇ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ, ਉਹਨਾਂ ਨੇ ਹੀ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ (ਬੇਅੰਤ) ਹੈ ॥੧੫॥ ਜਿਨ = {'ਜਿਨ' ਬਹੁ-ਵਚਨ; 'ਜਿਨਿ' ਇਕ-ਵਚਨ}। ਅੰਤਰਿ = ਅੰਦਰ। ਆਪੁ = ਆਪਣੇ ਆਪ ਨੂੰ, ਆਪਣੇ ਜੀਵਨ ਨੂੰ। ਗਤਿ = ਹਾਲਤ। ਮਿਤਿ = ਮਾਪ। ਗਤਿ ਮਿਤਿ = ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ (ਬੇਅੰਤ) ਹੈ, ਇਹ ਸੂਝ ॥੧੫॥

ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥

Their minds enter into the deepest state of Samaadhi, and their light is absorbed into the Light. ||16||

(ਹੇ ਸੰਤ ਜਨੋ! ਜਿਨ੍ਹਾਂ ਦੇ ਅੰਦਰ ਗੁਰ-ਸ਼ਬਦ ਵੱਸਦਾ ਹੈ ਉਹਨਾਂ ਦਾ) ਇਹ ਮਨ ਅਜਿਹੀ ਇਕਾਗ੍ਰਤਾ ਬਣਾਂਦਾ ਹੈ ਜਿਥੇ ਮਾਇਆ ਦੇ ਫੁਰਨੇ ਨਹੀਂ ਉੱਠਦੇ, ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੈ ॥੧੬॥ ਸੁੰਨ = ਸੁੰਞ, ਉਹ ਹਾਲਤ ਜਦੋਂ ਮਾਇਆ ਦੇ ਫੁਰਨੇ ਨਾਹ ਉੱਠਣ। ਸੁੰਨ ਸਮਾਧਿ = ਉਹ ਇਕਾਗ੍ਰਤਾ ਜਿੱਥੇ ਮਨ ਵਿਚ ਮਾਇਆ ਵਾਲੇ ਫੁਰਨੇ ਨਹੀਂ ਉੱਠਦੇ। ਜੋਤਿ = ਜਿੰਦ। ਜੋਤੀ = ਪ੍ਰਭੂ ਦੀ ਜੋਤਿ ਵਿਚ ॥੧੬॥

ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥

The Gurmukhs listen constantly to the Naam, and chant it in the True Congregation. ||17||

(ਹੇ ਸੰਤ ਜਨੋ!) ਗੁਰੂ ਦੇ ਸਨਮੁਖ ਰਹਿਣ ਵਾਲੇ ਉਹ ਬੰਦੇ ਸਾਧ ਸੰਗਤ ਵਿਚ ਮਿਲ ਬੈਠਦੇ ਹਨ, (ਸਤ-ਸੰਗੀਆਂ ਪਾਸੋਂ) ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਭੀ ਨਾਮ ਉਚਾਰਦੇ ਰਹਿੰਦੇ ਹਨ ॥੧੭॥ ਸੁਣਿ = ਸੁਣ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ॥੧੭॥

ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥

The Gurmukhs sing the Lord's Praises, and erase self-conceit; they obtain true honor in the Court of the Lord. ||18||

(ਹੇ ਸੰਤ ਜਨੋ!) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਆਪਣੇ ਅੰਦਰੋਂ ਹਉਮੈ ਅਹੰਕਾਰ ਦੂਰ ਕਰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦਾ ਹੈ ॥੧੮॥ ਆਪੁ = ਆਪਾ-ਭਾਵ। ਗਵਾਵੈ = ਦੂਰ ਕਰਦਾ ਹੈ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ ॥੧੮॥

ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥

True are their words; they speak only the Truth; they lovingly focus on the True Name. ||19||

(ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ-ਥਿਰ ਹਰੀ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਉਚਾਰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ ॥੧੯॥ ਸਾਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ। ਸਚੁ = ਸਦਾ-ਥਿਰ ਪ੍ਰਭੂ (ਦਾ ਨਾਮ)। ਸਚਿ ਨਾਮਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ। ਲਿਵ = ਲਗਨ, ਸੁਰਤ ॥੧੯॥

ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥

My God is the Destroyer of fear, the Destroyer of sin; in the end, He is our only help and support. ||20||

(ਹੇ ਸੰਤ ਜਨੋ!) ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲਾ ਤੇ ਘੋਰ ਪਾਪ ਦੂਰ ਕਰਨ ਵਾਲਾ ਪਰਮਾਤਮਾ ਆਖ਼ਰ (ਉਹਨਾਂ ਦਾ) ਸਾਥੀ ਬਣਦਾ ਹੈ (ਜੋ ਉਸ ਦੀ ਸਿਫ਼ਤ-ਸਾਲਾਹ ਵਿਚ ਜੁੜੇ ਰਹਿੰਦੇ ਹਨ) ॥੨੦॥ ਭੈਭੰਜਨੁ = ਸਾਰੇ ਡਰਾਂ ਦਾ ਨਾਸ ਕਰਨ ਵਾਲਾ ਪ੍ਰਭੂ। ਅਤਿ ਪਾਪ ਨਿਖੰਜਨੁ = ਵੱਡੇ ਵੱਡੇ ਪਾਪਾਂ ਦਾ ਨਾਸ ਕਰਨ ਵਾਲਾ ਪ੍ਰਭੂ। ਸਖਾਈ = ਸਾਥੀ। ਅੰਤਿ = ਆਖ਼ਰ ਨੂੰ ॥੨੦॥

ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥

He Himself pervades and permeates everything; O Nanak, glorious greatness is obtained through the Naam. ||21||3||12||

ਹੇ ਸੰਤ ਜਨੋ! ਇਹ ਸਭ ਕੁਝ (ਜੋ ਦਿੱਸ ਰਿਹਾ ਹੈ, ਇਸ ਵਿਚ) ਪ੍ਰਭੂ ਆਪ ਹੀ ਆਪ ਹਰ ਥਾਂ ਮੌਜੂਦ ਹੈ। ਹੇ ਨਾਨਕ! ਉਸ ਦੇ ਨਾਮ ਵਿਚ ਜੁੜਿਆਂ ਲੋਕ ਪਰਲੋਕ ਵਿਚ ਆਦਰ ਮਿਲਦਾ ਹੈ ॥੨੧॥੩॥੧੨॥ ਸਭੁ ਕਿਛੁ = ਹਰੇਕ ਚੀਜ਼। ਆਪੇ = ਆਪ ਹੀ। ਵਰਤੈ = ਮੌਜੂਦ ਹੈ। ਨਾਮਿ = ਨਾਮ ਵਿਚ (ਜੁੜਿਆਂ) ॥੨੧॥੩॥੧੨॥