ਗੋਂਡ ਮਹਲਾ ੫ ॥
Gond, Fifth Mehl:
ਗੋਂਡ ਪੰਜਵੀਂ ਪਾਤਿਸ਼ਾਹੀ।
ਭਵ ਸਾਗਰ ਬੋਹਿਥ ਹਰਿ ਚਰਣ ॥
The Lord's Feet are the boat to cross over the terrifying world-ocean.
ਹੇ ਭਾਈ! ਪਰਮਾਤਮਾ ਦੇ ਚਰਨ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਜਹਾਜ਼ ਹਨ। ਭਵ = ਸੰਸਾਰ। ਸਾਗਰ = ਸਮੁੰਦਰ। ਬੋਹਿਥ = ਜਹਾਜ਼।
ਸਿਮਰਤ ਨਾਮੁ ਨਾਹੀ ਫਿਰਿ ਮਰਣ ॥
Meditating in remembrance on the Naam, the Name of the Lord, he does not die again.
ਪਰਮਾਤਮਾ ਦਾ ਨਾਮ ਸਿਮਰਦਿਆਂ ਮੁੜ ਮੁੜ (ਆਤਮਕ) ਮੌਤ ਨਹੀਂ ਹੁੰਦੀ। ਸਿਮਰਤ = ਸਿਮਰਦਿਆਂ। ਮਰਣ = ਮੌਤ, ਆਤਮਕ ਮੌਤ।
ਹਰਿ ਗੁਣ ਰਮਤ ਨਾਹੀ ਜਮ ਪੰਥ ॥
Chanting the Glorious Praises of the Lord, he does not have to walk on the Path of Death.
ਪ੍ਰਭੂ ਦੇ ਗੁਣ ਗਾਂਦਿਆਂ ਜਮਾਂ ਦਾ ਰਸਤਾ ਨਹੀਂ ਫੜਨਾ ਪੈਂਦਾ। ਰਮਤ = ਜਪਦਿਆਂ। ਪੰਥ = ਰਸਤਾ।
ਮਹਾ ਬੀਚਾਰ ਪੰਚ ਦੂਤਹ ਮੰਥ ॥੧॥
Contemplating the Supreme Lord, the five demons are conquered. ||1||
(ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਜੋ ਹੋਰ ਸਾਰੀਆਂ ਵਿਚਾਰਾਂ ਤੋਂ ਉੱਤਮ ਹੈ (ਕਾਮਾਦਿਕ) ਪੰਜ ਵੈਰੀਆਂ ਦਾ ਨਾਸ ਕਰ ਦੇਂਦੀ ਹੈ ॥੧॥ ਮਹਾ ਬੀਚਾਰ = (ਪ੍ਰਭੂ ਦੇ ਗੁਣਾਂ ਦਾ) ਵਿਚਾਰ ਜੋ ਹੋਰ ਸਭ ਵਿਚਾਰਾਂ ਨਾਲੋਂ ਉੱਤਮ ਹੈ। ਮੰਥ = ਨਾਸ ਕਰਨ ਵਾਲਾ ॥੧॥
ਤਉ ਸਰਣਾਈ ਪੂਰਨ ਨਾਥ ॥
I have entered Your Sanctuary, O Perfect Lord and Master.
ਹੇ ਸਾਰੇ ਗੁਣਾਂ ਨਾਲ ਭਰਪੂਰ ਖਸਮ-ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਤਉ = ਤੇਰੀ। ਨਾਥ = ਹੇ ਨਾਥ!
ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥
Please give Your hand to Your creatures. ||1||Pause||
(ਮੈਨੂੰ) ਆਪਣੇ ਪੈਦਾ ਕੀਤੇ ਗਰੀਬ ਸੇਵਕ ਨੂੰ ਕਿਰਪਾ ਕਰ ਕੇ ਆਪਣੇ ਹੱਥ ਫੜਾ ॥੧॥ ਰਹਾਉ ॥ ਦੀਜਹਿ = ਦਿੱਤੇ ਜਾਣੇ ਚਾਹੀਦੇ ਹਨ {ਬਹੁ-ਵਚਨ} ॥੧॥ ਰਹਾਉ ॥
ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥
The Simritees, Shaastras, Vedas and Puraanas
ਹੇ ਭਾਈ! ਸਿਮ੍ਰਿਤੀਆਂ, ਸ਼ਾਸਤਰ, ਵੇਦ, ਪੁਰਾਣ (ਆਦਿਕ ਸਾਰੇ ਧਰਮ-ਪੁਸਤਕ)
ਪਾਰਬ੍ਰਹਮ ਕਾ ਕਰਹਿ ਵਖਿਆਣ ॥
expound upon the Supreme Lord God.
ਪਰਮਾਤਮਾ ਦੇ ਗੁਣਾਂ ਦਾ ਬਿਆਨ ਕਰਦੇ ਹਨ। ਕਰਹਿ = ਕਰਦੇ ਹਨ।
ਜੋਗੀ ਜਤੀ ਬੈਸਨੋ ਰਾਮਦਾਸ ॥
The Yogis, celibates, Vaishnavs and followers of Ram Das
ਜੋਗੀ ਜਤੀ, ਵੈਸ਼ਨਵ ਸਾਧੂ, (ਨਿਰਤ-ਕਾਰੀ ਕਰਨ ਵਾਲੇ) ਬੈਰਾਗੀ ਭਗਤ ਭੀ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰਦੇ ਹਨ, ਰਾਮਦਾਸ = (ਦੱਖਣ ਵਿਚ) ਬੈਰਾਗੀਆਂ ਦੀ ਇਕ ਸੰਪ੍ਰਦਾਇ ਜੋ ਨ੍ਰਿਤਕਾਰੀ ਕਰਦੇ ਹਨ।
ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥
cannot find the limits of the Eternal Lord God. ||2||
ਪਰ ਉਸ ਅਬਿਨਾਸੀ ਪ੍ਰਭੂ ਦਾ ਕੋਈ ਭੀ ਅੰਤ ਨਹੀਂ ਪਾ ਸਕਦਾ ॥੨॥ ਮਿਤਿ = ਅੰਦਾਜ਼ਾ, ਅੰਤ ॥੨॥
ਕਰਣ ਪਲਾਹ ਕਰਹਿ ਸਿਵ ਦੇਵ ॥
Shiva and the gods lament and moan,
ਹੇ ਭਾਈ! ਸ਼ਿਵ ਜੀ ਅਤੇ ਹੋਰ ਅਨੇਕਾਂ ਦੇਵਤੇ (ਉਸ ਪ੍ਰਭੂ ਦਾ ਅੰਤ ਲੱਭਣ ਵਾਸਤੇ) ਤਰਲੇ ਲੈਂਦੇ ਹਨ, ਕਰਣ ਪਲਾਹ = {करूणा प्रलाप} ਤਰਲੇ, ਕੀਰਨੇ।
ਤਿਲੁ ਨਹੀ ਬੂਝਹਿ ਅਲਖ ਅਭੇਵ ॥
but they do not understand even a tiny bit of the unseen and unknown Lord.
ਪਰ ਉਸ ਦੇ ਸਰੂਪ ਨੂੰ ਰਤਾ ਭਰ ਭੀ ਨਹੀਂ ਸਮਝ ਸਕਦੇ। ਉਸ ਪ੍ਰਭੂ ਦਾ ਸਰੂਪ ਸਹੀ ਤਰੀਕੇ ਨਾਲ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ। ਅਲਖ = ਜਿਸ ਦਾ ਸਹੀ ਸਰੂਪ ਸਮਝ ਵਿਚ ਨਹੀਂ ਆ ਸਕਦਾ। ਅਭੇਵ = ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਤਿਲੁ = ਰਤਾ ਭਰ ਭੀ।
ਪ੍ਰੇਮ ਭਗਤਿ ਜਿਸੁ ਆਪੇ ਦੇਇ ॥
One whom the Lord Himself blesses with loving devotional worship,
(ਜਿਨ੍ਹਾਂ ਨੂੰ) ਪ੍ਰਭੂ ਆਪਣੀ ਪ੍ਰੇਮਾ ਭਗਤੀ ਬਖ਼ਸ਼ ਦਿੰਦਾ ਹੈ, ਦੇਇ = ਦੇਂਦਾ ਹੈ।
ਜਗ ਮਹਿ ਵਿਰਲੇ ਕੇਈ ਕੇਇ ॥੩॥
is very rare in this world. ||3||
ਉਹ ਮਨੁੱਖ ਸੰਸਾਰ ਤੇ ਬਹੁਤ ਘੱਟ ਗਿਣਤੀ ਵਿੱਚ ਹੀ ਹਨ ॥੩॥ ਕੇਈ ਕੇਇ = ਵਿਰਲੇ ਵਿਰਲੇ ॥੩॥
ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥
I am worthless, with absolutely no virtue at all;
ਹੇ ਪ੍ਰਭੂ! (ਮੈਂ ਤਾਂ ਹਾਂ ਨਾ-ਚੀਜ਼। ਭਲਾ ਮੈਂ ਤੇਰਾ ਅੰਤ ਕਿਵੇਂ ਪਾ ਸਕਾਂ?) ਮੈਂ ਗੁਣ-ਹੀਣ ਵਿਚ ਕੋਈ ਭੀ ਗੁਣ ਨਹੀਂ ਹੈ। ਮੋਹਿ ਨਿਰਗੁਣ = ਮੈਂ ਗੁਣ-ਹੀਣ ਵਿਚ।
ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥
all treasures are in Your Glance of Grace.
(ਹਾਂ,) ਤੇਰੀ ਮੇਹਰ ਦੀ ਨਿਗਾਹ ਵਿਚ ਸਾਰੇ ਖ਼ਜ਼ਾਨੇ ਹਨ (ਜਿਸ ਉਤੇ ਨਜ਼ਰ ਕਰਦਾ ਹੈਂ, ਉਸ ਨੂੰ ਪ੍ਰਾਪਤ ਹੋ ਜਾਂਦੇ ਹਨ)। ਸਰਬ ਨਿਧਾਨ = ਸਾਰੇ ਖ਼ਜ਼ਾਨੇ। ਦ੍ਰਿਸਟੀ = ਨਜ਼ਰ, ਨਿਗਾਹ।
ਨਾਨਕੁ ਦੀਨੁ ਜਾਚੈ ਤੇਰੀ ਸੇਵ ॥
Nanak, the meek, desires only to serve You.
(ਤੇਰਾ ਦਾਸ) ਗਰੀਬ ਨਾਨਕ (ਤੈਥੋਂ) ਤੇਰੀ ਭਗਤੀ ਮੰਗਦਾ ਹੈ। ਨਾਨਕੁ ਜਾਚੈ = ਨਾਨਕ ਮੰਗਦਾ ਹੈ {ਨਾਨਕ = ਹੇ ਨਾਨਕ!}।
ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥
Please be merciful, and grant him this blessing, O Divine Guru. ||4||15||17||
ਹੇ ਸਭ ਤੋਂ ਵੱਡੇ ਦੇਵ! ਮੇਹਰ ਕਰ ਕੇ ਇਹ ਖ਼ੈਰ ਪਾ ॥੪॥੧੫॥੧੭॥ ਗੁਰਦੇਵ = ਹੇ ਸਭ ਤੋਂ ਵੱਡੇ ਦੇਵ! ॥੪॥੧੫॥੧੭॥