ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥
The three qualities hold people in attachment to Maya. The Gurmukh attains the fourth state of higher consciousness.
(ਜਗਤ ਵਿਚ) ਤ੍ਰਿਗੁਣੀ ਮਾਇਆ ਦਾ ਮੋਹ (ਪਸਰ ਰਿਹਾ) ਹੈ ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਉਸ ਆਤਮਕ ਦਰਜੇ ਨੂੰ ਹਾਸਲ ਕਰ ਲੈਂਦਾ ਹੈ ਜਿੱਥੇ ਮਾਇਆ ਦੇ ਤਿੰਨ ਗੁਣਾਂ ਦਾ ਜ਼ੋਰ ਨਹੀਂ ਪੈ ਸਕਦਾ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਚਉਥਾ ਪਦੁ = ਚੌਥਾ ਦਰਜਾ, ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ।
ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥
Granting His Grace, God unites us with Himself. The Name of the Lord comes to abide within the mind.
ਪਰਮਾਤਮਾ ਨੇ ਮਿਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ ਆਪਣੇ ਚਰਨਾਂ ਵਿਚ ਮਿਲਾਇਆ ਹੈ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਮੇਲਾਇਅਨੁ = ਉਸ (ਪ੍ਰਭੂ) ਨੇ ਮਿਲਾਏ ਹਨ। ਮਨਿ = ਮਨ ਵਿਚ।
ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥
Those who have the treasure of goodness join the Sat Sangat, the True Congregation. ||1||
ਜਿਨ੍ਹਾਂ ਦੇ ਭਾਗਾਂ ਵਿਚ ਨੇਕੀ ਹੈ, ਪਰਮਾਤਮਾ ਉਹਨਾਂ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ ॥੧॥ ਪੋਤੈ = ਪੋਤੇ ਵਿਚ, ਖ਼ਜ਼ਾਨੇ ਵਿਚ। ਪੁੰਨੁ = ਨੇਕੀ॥੧॥
ਭਾਈ ਰੇ ਗੁਰਮਤਿ ਸਾਚਿ ਰਹਾਉ ॥
O Siblings of Destiny, follow the Guru's Teachings and dwell in truth.
ਹੇ ਭਾਈ! ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਵਿਚ ਟਿਕੇ ਰਹੁ। ਸਾਚਿ = ਸਦਾ-ਥਿਰ ਪ੍ਰਭੂ ਵਿਚ। ਰਹਾਉ = ਟਿਕੇ ਰਹੁ।
ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥
Practice truth, and only truth, and merge in the True Word of the Shabad. ||1||Pause||
ਸਦਾ-ਥਿਰ ਪ੍ਰਭੂ ਦੇ ਸਿਮਰਨ ਦੀ ਹੀ ਕਮਾਈ ਕਰੋ, ਸਦਾ-ਥਿਰ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਜੁੜੇ ਰਹੋ ॥੧॥ ਰਹਾਉ ॥ ਸਾਚੋ ਸਾਚੁ = ਸਾਚੁ ਹੀ ਸਾਚੁ, ਸਦਾ-ਥਿਰ ਪ੍ਰਭੂ (ਦਾ ਸਿਮਰਨ) ਹੀ। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ। ਮਿਲਾਉ = ਮਿਲੇ ਰਹੋ॥੧॥ਰਹਾਉ॥
ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥
I am a sacrifice to those who recognize the Naam, the Name of the Lord.
ਮੈਂ ਉਹਨਾਂ ਗੁਰਮੁਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦੀ ਕਦਰ ਸਮਝੀ ਹੈ। ਨਾਮੁ ਪਛਾਣਿਆ = ਪ੍ਰਭੂ ਚੇ ਨਾਮ ਦੀ ਕਦਰ ਪਛਾਣੀ ਹੈ। ਵਿਟਹੁ = ਤੋਂ। ਜਾਉ = ਜਾਉਂ, ਮੈਂ ਜਾਂਦਾ ਹਾਂ।
ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥
Renouncing selfishness, I fall at their feet, and walk in harmony with His Will.
ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ, ਮੈਂ ਉਹਨਾਂ ਦੇ ਪਿਆਰ ਅਨੁਸਾਰ ਹੋ ਕੇ ਤੁਰਦਾ ਹਾਂ। ਆਪੁ = ਆਪਾ-ਭਾਵ। ਲਗਾ = ਲੱਗਾਂ, ਮੈਂ ਲੱਗਦਾ ਹਾਂ। ਭਾਇ = ਪ੍ਰੇਮ ਵਿਚ, ਰਜ਼ਾ ਵਿਚ।
ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥
Earning the Profit of the Name of the Lord, Har, Har, I am intuitively absorbed in the Naam. ||2||
(ਜੇਹੜਾ ਮਨੁੱਖ ਨਾਮ ਜਪਣ ਵਾਲਿਆਂ ਦੀ ਸਰਨ ਪੈਂਦਾ ਹੈ ਉਹ) ਆਤਮਕ ਅਡੋਲਤਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਉਸ ਨੂੰ ਪ੍ਰਭੂ ਦਾ ਨਾਮ (-ਰੂਪ) ਲਾਭ ਹਾਸਲ ਹੋ ਜਾਂਦਾ ਹੈ ॥੨॥ ਲਾਹਾ = ਲਾਭ। ਸਹਜੇ = ਸਹਿਜ, ਆਤਮਕ ਅਡੋਲਤਾ ਦੀ ਰਾਹੀਂ। ਸਮਾਇ = ਲੀਨ ਹੋ ਜਾਂਦਾ ਹੈ॥੨॥
ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥
Without the Guru, the Mansion of the Lord's Presence is not found, and the Naam is not obtained.
ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਦਰ ਨਹੀਂ ਲੱਭਦਾ, ਪ੍ਰਭੂ ਦਾ ਨਾਮ ਨਹੀਂ ਮਿਲਦਾ। ਮਹਲੁ = ਪਰਮਾਤਮਾ ਦਾ ਦਰ।
ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥
Seek and find such a True Guru, who shall lead you to the True Lord.
(ਹੇ ਭਾਈ! ਤੂੰ ਭੀ) ਅਜੇਹਾ ਗੁਰੂ ਲੱਭ ਲੈ, ਜਿਸ ਪਾਸੋਂ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪਏ। ਲੋੜਿ ਲਹੁ = ਲੱਭ ਲਵੋ। ਜਿਦੂ = ਜਿਸ ਤੋਂ। ਸਚੁ ਸੋਇ = ਉਹ ਸਦਾ-ਥਿਰ ਪ੍ਰਭੂ।
ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥
Destroy your evil passions, and you shall dwell in peace. Whatever pleases the Lord comes to pass. ||3||
(ਜੇਹੜਾ ਮਨੁੱਖ ਗੁਰੂ ਦੀ ਰਾਹੀਂ ਪਰਮਾਤਮਾ ਨੂੰ ਲੱਭ ਲੈਂਦਾ ਹੈ) ਉਹ ਕਾਮਾਦਿਕ ਦੈਂਤਾਂ ਨੂੰ ਮਾਰ ਲੈਂਦਾ ਹੈ, ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ (ਉਸਨੂੰ ਨਿਸਚਾ ਹੋ ਜਾਂਦਾ ਹੈ ਕਿ) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ ॥੩॥ ਅਸੁਰ = ਕਾਮਾਦਿਕ ਦੈਂਤਾਂ ਨੂੰ। ਸੰਘਾਰੈ = ਮਾਰ ਲੈਂਦਾ ਹੈ॥੩॥
ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥
As one knows the True Guru, so is the peace obtained.
ਕੋਈ ਭੀ ਮਨੁੱਖ (ਗੁਰੂ-ਚਰਨਾਂ ਵਿਚ) ਸਰਧਾ ਬਣ ਕੇ ਵੇਖ ਲਏ, ਸਤਿਗੁਰੂ ਨੂੰ ਜਿਹੋ ਜਿਹਾ ਕਿਸੇ ਨੇ ਸਮਝਿਆ ਹੈ ਉਸ ਨੂੰ ਉਹੋ ਜਿਹਾ ਆਤਮਕ ਆਨੰਦ ਪ੍ਰਾਪਤ ਹੋਇਆ ਹੈ।
ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥
There is no doubt at all about this, but those who love Him are very rare.
ਇਸ ਵਿਚ ਰਤਾ ਭਰ ਭੀ ਸ਼ੱਕ ਨਹੀਂ ਹੈ, (ਭਾਵੇਂ ਕੋਈ ਵੀ ਮਨੁੱਖ ਸਤਿਗੁਰੂ ਨਾਲ ਪਿਆਰ ਕਰ ਕੇ ਦੇਖ ਲਵੇ।) (ਕਿਉਂਕਿ) ਸਹਸਾ = ਸ਼ੱਕ। ਮੂਲੇ = ਬਿਲਕੁਲ। ਭਾਉ = ਪਿਆਰ। ਜਨੁ ਕੋਇ = ਕੋਈ ਭੀ ਮਨੁੱਖ।
ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥
O Nanak, the One Light has two forms; through the Shabad, union is attained. ||4||11||44||
ਹੇ ਨਾਨਕ! (ਜਿਸ ਸਿੱਖ ਦਾ ਗੁਰੂ ਨਾਲ ਗੁਰੂ ਦੇ) ਸ਼ਬਦ ਦੀ ਰਾਹੀਂ ਮਿਲਾਪ ਹੋ ਜਾਂਦਾ ਹੈ, (ਉਸ ਸਿੱਖ ਅਤੇ ਗੁਰੂ ਦੀ) ਜੋਤਿ ਇੱਕ ਹੋ ਜਾਂਦੀ ਹੈ, ਸਰੀਰ ਭਾਵੇਂ ਦੋ ਹੁੰਦੇ ਹਨ ॥੪॥੧੧॥੪੪॥ ਸਬਦਿ = ਸ਼ਬਦ ਦੀ ਰਾਹੀਂ॥੪॥