ਮਃ

Third Mehl:

ਤੀਜੀ ਪਾਤਸ਼ਾਹੀ।

ਨਾਨਕ ਮਹਿਦੀ ਕਰਿ ਕੈ ਰਖਿਆ ਸੋ ਸਹੁ ਨਦਰਿ ਕਰੇਇ

O Nanak, my Husband Lord keeps me like henna paste; He blesses me with His Glance of Grace.

ਹੇ ਨਾਨਕ! (ਅਸਾਨੂੰ) ਮਹਿਦੀ ਬਣਾਇਆ ਭੀ ਉਸ ਨੇ ਆਪ ਹੀ ਹੈ, ਜਦੋਂ ਉਹ ਖਸਮ (ਪ੍ਰਭੂ) ਮੇਹਰ ਦੀ ਨਜ਼ਰ ਕਰਦਾ ਹੈ,

ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ

He Himself grinds me, and He Himself rubs me; He Himself applies me to His feet.

ਉਹ ਆਪ ਹੀ (ਮਹਿਦੀ ਨੂੰ) ਪੀਂਹਦਾ ਹੈ, ਆਪ ਹੀ (ਮਹਿਦੀ ਨੂੰ) ਰਗੜਦਾ ਹੈ, ਆਪ ਹੀ (ਆਪਣੀ ਪੈਰੀਂ) ਲਾ ਲੈਂਦਾ ਹੈ (ਭਾਵ, ਬੰਦਗੀ ਦੀ ਘਾਲ-ਕਮਾਈ ਵਿਚ ਬੰਦੇ ਨੂੰ ਆਪ ਹੀ ਲਾਂਦਾ ਹੈ)।

ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥੨॥

This is the cup of love of my Lord and Master; He gives it as He chooses. ||2||

ਇਹ ਪ੍ਰੇਮ ਦਾ ਪਿਆਲਾ ਖਸਮ ਪ੍ਰਭੂ ਦੀ ਆਪਣੀ (ਵਸਤੁ) ਹੈ, ਉਸ ਮਨੁੱਖ ਨੂੰ ਦੇਂਦਾ ਹੈ ਜੋ ਉਸ ਨੂੰ ਪਿਆਰਾ ਲੱਗਦਾ ਹੈ ॥੨॥ ਪਿਰਮ ਪਿਆਲਾ = ਪ੍ਰੇਮ ਦਾ ਪਿਆਲਾ। ਜੈ ਭਾਵੈ = ਜੋ ਉਸ ਨੂੰ ਭਾਉਂਦਾ ਹੈ ॥੨॥