ਅਸਟਪਦੀ ॥

Ashtapadee:

ਅਸ਼ਟਪਦੀ।

ਕਰਨ ਕਰਾਵਨ ਕਰਨੈ ਜੋਗੁ ॥

The Doer, the Cause of causes, is potent to do anything.

ਪ੍ਰਭੂ (ਸਭ ਕੁਝ) ਕਰਨ ਦੀ ਸਮਰੱਥਾ ਰੱਖਦਾ ਹੈ, ਤੇ (ਜੀਆਂ ਨੂੰ) ਕੰਮ ਕਰਨ ਲਈ ਪ੍ਰੇਰਨ ਜੋਗਾ ਭੀ ਹੈ, ਜੋਗੁ = ਸਮਰੱਥ, ਤਾਕਤ ਵਾਲਾ।

ਜੋ ਤਿਸੁ ਭਾਵੈ ਸੋਈ ਹੋਗੁ ॥

That which pleases Him, comes to pass.

ਓਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ। ਹੋਗੁ = ਹੋਵੇਗਾ।

ਖਿਨ ਮਹਿ ਥਾਪਿ ਉਥਾਪਨਹਾਰਾ ॥

In an instant, He creates and destroys.

ਅੱਖ ਦੇ ਫੋਰ ਵਿਚ ਜਗਤ ਨੂੰ ਪੈਦਾ ਕਰ ਕੇ ਨਾਸ ਭੀ ਕਰਨ ਵਾਲਾ ਹੈ, ਥਾਪਿ = ਪੈਦਾ ਕਰ ਕੇ। ਉਥਾਪਨਹਾਰਾ = ਨਾਸ ਕਰਨ ਵਾਲਾ।

ਅੰਤੁ ਨਹੀ ਕਿਛੁ ਪਾਰਾਵਾਰਾ ॥

He has no end or limitation.

(ਉਸ ਦੀ ਤਾਕਤ) ਦਾ ਕੋਈ ਹੱਦ-ਬੰਨਾ ਨਹੀਂ ਹੈ। ਪਾਰਾਵਾਰਾ = ਪਾਰ ਤੇ ਅਵਾਰ, ਪਾਰਲਾ ਤੇ ਉਰਲਾ ਬੰਨਾ।

ਹੁਕਮੇ ਧਾਰਿ ਅਧਰ ਰਹਾਵੈ ॥

By His Order, He established the earth, and He maintains it unsupported.

(ਸ੍ਰਿਸ਼ਟੀ ਨੂੰ ਆਪਣੇ) ਹੁਕਮ ਵਿਚ ਪੈਦਾ ਕਰ ਕੇ ਬਿਨਾ ਕਿਸੇ ਆਸਰੇ ਟਿਕਾ ਰੱਖਦਾ ਹੈ, ਧਾਰਿ = ਟਿਕਾ ਕੇ। ਅਧਰ = ਅ-ਧਰ, ਬਿਨਾ ਆਸਰੇ। ਰਹਾਵੈ = ਰਖਾਵੈ, ਰੱਖਦਾ ਹੈ।

ਹੁਕਮੇ ਉਪਜੈ ਹੁਕਮਿ ਸਮਾਵੈ ॥

By His Order, the world was created; by His Order, it shall merge again into Him.

(ਜਗਤ ਉਸ ਦੇ) ਹੁਕਮ ਵਿਚ ਪੈਦਾ ਹੁੰਦਾ ਹੈ ਤੇ ਹੁਕਮ ਵਿਚ ਲੀਨ ਹੋ ਜਾਂਦਾ ਹੈ। ਉਪਜੈ = ਪੈਦਾ ਹੁੰਦਾ ਹੈ।

ਹੁਕਮੇ ਊਚ ਨੀਚ ਬਿਉਹਾਰ ॥

By His Order, one's occupation is high or low.

ਉੱਚੇ ਤੇ ਨੀਵੇਂ ਬੰਦਿਆਂ ਦੀ ਵਰਤੋਂ ਭੀ ਉਸ ਦੇ ਹੁਕਮ ਵਿਚ ਹੀ ਹੈ,

ਹੁਕਮੇ ਅਨਿਕ ਰੰਗ ਪਰਕਾਰ ॥

By His Order, there are so many colors and forms.

ਅਨੇਕਾਂ ਕਿਸਮਾਂ ਦੇ ਖੇਡ-ਤਮਾਸ਼ੇ ਉਸ ਦੇ ਹੁਕਮ ਵਿਚ ਹੋ ਰਹੇ ਹਨ। ਪਰਕਾਰ = ਕਿਸਮ।

ਕਰਿ ਕਰਿ ਦੇਖੈ ਅਪਨੀ ਵਡਿਆਈ ॥

Having created the Creation, He beholds His own greatness.

ਆਪਣੀ ਬਜ਼ੁਰਗੀ (ਦੇ ਕੰਮ) ਕਰ ਕਰ ਕੇ ਆਪ ਹੀ ਵੇਖ ਰਿਹਾ ਹੈ।

ਨਾਨਕ ਸਭ ਮਹਿ ਰਹਿਆ ਸਮਾਈ ॥੧॥

O Nanak, He is pervading in all. ||1||

ਹੇ ਨਾਨਕ! ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ ॥੧॥