ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥
I have spread out my bed for You, O my Husband Lord, and applied all my decorations.
ਮੈਂ ਪਤੀ ਨੂੰ ਮਿਲਣ ਵਾਸਤੇ ਸੇਜ ਵਿਛਾਈ ਤੇ ਹੋਰ ਸਾਰਾ ਹਾਰ-ਸਿੰਗਾਰ ਕੀਤਾ (ਹਿਰਦਾ-ਸੇਜ ਸਜਾਣ ਵਾਸਤੇ ਕਈ ਧਾਰਮਿਕ ਸਾਧਨ ਕੀਤੇ), ਕੰਤ ਕੂ = ਕੰਤ ਦੀ ਖ਼ਾਤਰ। ਹਭੁ = ਸਾਰਾ।
ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥੩॥
But even this is not pleasing to me, to wear a garland around my neck. ||3||
ਪਰ ਹੁਣ (ਜਦੋਂ ਉਹ ਮਿਲ ਪਿਆ ਹੈ ਤਾਂ) ਜੇ ਮੈਂ (ਆਪਣੇ ਗਲ ਵਿਚ) ਇਕ ਹਾਰ ਭੀ ਪਹਿਨ ਲਵਾਂ (ਤਾਂ ਇਹ ਹਾਰ ਪਤੀ-ਮਿਲਾਪ ਦੇ ਰਸਤੇ ਵਿਚ ਵਿੱਥ ਪਾਂਦਾ ਹੈ, ਤੇ) ਪਤੀ ਤੇ ਮੇਰੇ ਵਿਚਕਾਰ ਇਤਨੀ ਵਿੱਥ ਨੂੰ ਭੀ ਸਮਾਈ ਨਹੀਂ ਹੈ (ਭਾਵ, ਲੋਕਾਚਾਰੀ ਧਾਰਮਿਕ ਸਾਧਨ ਪਤੀ-ਮਿਲਾਪ ਦੇ ਰਸਤੇ ਵਿਚ ਰੁਕਾਵਟ ਹਨ) ॥੩॥ ਇਤੀ = ਇਤਨੀ ਭੀ। ਮੰਝਿ = ਵਿਚਕਾਰ, ਮੇਰੇ ਤੇ ਪਤੀ ਦੇ ਵਿਚਕਾਰ। ਨ ਸਮਾਵਈ = ਨਹੀਂ ਟਿਕ ਸਕਦੀ, ਟਿਕੀ ਹੋਈ ਚੰਗੀ ਨਹੀਂ ਲੱਗਦੀ। ਗਲਿ = ਗਲ ਵਿਚ ॥੩॥