ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥
One who meets the Guru is carried across.
ਜਿਸ ਮਨੁੱਖ ਨੂੰ ਸਤਿਗੁਰ ਮਿਲ ਪੈਂਦਾ ਹੈ ਉਸ ਨੂੰ (ਉਹ "ਦੁਤਰ ਸਾਗਰ" ਤੋਂ) ਪਾਰ ਲੰਘਾ ਲੈਂਦਾ ਹੈ,
ਅਵਗਣ ਮੇਟੈ ਗੁਣਿ ਨਿਸਤਾਰੈ ॥
His sins are erased, and he is emancipated through virtue.
ਗੁਰੂ ਉਸ ਦੇ ਅਉਗਣ ਮਿਟਾ ਦੇਂਦਾ ਹੈ ਤੇ ਗੁਣ ਦੇ ਕੇ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਗੁਣਿ = ਗੁਣ ਦੀ ਰਾਹੀਂ, ਗੁਣ ਦੇ ਕੇ।
ਮੁਕਤਿ ਮਹਾ ਸੁਖ ਗੁਰਸਬਦੁ ਬੀਚਾਰਿ ॥
The supreme peace of liberation is attained, contemplating the Word of the Guru's Shabad.
ਸਤਿਗੁਰੂ ਦਾ ਸ਼ਬਦ ਵਿਚਾਰ ਕੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਆਜ਼ਾਦੀ ਦਾ ਵੱਡਾ ਸੁਖ ਮਿਲਦਾ ਹੈ।
ਗੁਰਮੁਖਿ ਕਦੇ ਨ ਆਵੈ ਹਾਰਿ ॥
The Gurmukh is never defeated.
ਜੋ ਮਨੁੱਖ ਗੁਰੂ ਦੇ ਸਨਮੁਖ (ਹੈ ਉਹ ਜ਼ਿੰਦਗੀ ਦੀ ਬਾਜ਼ੀ ਕਦੇ) ਹਾਰ ਕੇ ਨਹੀਂ ਆਉਂਦਾ। ਹਾਰਿ = ਹਾਰ ਕੇ।
ਤਨੁ ਹਟੜੀ ਇਹੁ ਮਨੁ ਵਣਜਾਰਾ ॥
In the store of the body, this mind is the merchant;
ਗੁਰਮੁਖ (ਆਪਣੇ) ਸਰੀਰ ਨੂੰ ਸੋਹਣੀ ਜਿਹੀ ਹੱਟੀ ਤੇ ਮਨ ਨੂੰ ਵਪਾਰੀ ਬਣਾਂਦਾ ਹੈ, ਹਟੜੀ = ਸੋਹਣੀ ਜਿਹੀ ਹੱਟੀ ('ਹਟ' ਤੋਂ 'ਹਟੜੀ' 'ਅਲਪਾਰਥਕ ਨਾਂਵ' ਹੈ; ਵੇਖੋ 'ਗੁਰਬਾਣੀ ਵਿਆਕਰਣ')।
ਨਾਨਕ ਸਹਜੇ ਸਚੁ ਵਾਪਾਰਾ ॥੩੯॥
O Nanak, it deals intuitively in Truth. ||39||
ਹੇ ਨਾਨਕ! ਅਡੋਲਤਾ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਵਣਜ ਕਰਦਾ ਹੈ ॥੩੯॥ ਸਹਜੇ = 'ਸਹਜ' ਅਵਸਥਾ ਵਿਚ ਜੁੜ ਕੇ, ਆਤਮਕ ਅਡੋਲਤਾ ਵਿਚ ਟਿਕ ਕੇ ॥੩੯॥
ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥
The Gurmukh is the bridge, built by the Architect of Destiny.
ਕਰਤਾਰ ਨੇ (ਸੰਸਾਰ-ਸਮੁੰਦਰ ਤੇ) ਗੁਰਮੁਖਿ-ਰੂਪ ਪੁਲ ਬੰਨ੍ਹ ਦਿੱਤਾ (ਜਿਵੇਂ ਰਾਮਚੰਦ੍ਰ ਜੀ ਨੇ ਸੀਤਾ ਨੂੰ ਲਿਆਉਣ ਵਾਸਤੇ ਸਮੁੰਦਰ ਤੇ ਪੁਲ ਬੱਧਾ ਸੀ)। ਸੇਤੁ = ਪੁਲ। ਬਿਧਾਤੈ = ਵਿਧਾਤਾ ਨੇ, ਕਰਤਾਰ ਨੇ।
ਲੰਕਾ ਲੂਟੀ ਦੈਤ ਸੰਤਾਪੈ ॥
The demons of passion which plundered Sri Lanka - the body - have been conquered.
(ਰਾਮਚੰਦ੍ਰ ਜੀ ਨੇ) ਲੰਕਾ ਲੁੱਟੀ ਤੇ ਰਾਖਸ਼ ਮਾਰੇ, (ਤਿਵੇਂ ਗੁਰੂ ਨੇ ਕਾਮਾਦਿਕਾਂ ਦੇ ਵੱਸ ਵਿਚ ਪਏ ਸਰੀਰ ਨੂੰ ਉਹਨਾਂ ਤੋਂ ਛੁਡਾ ਲਿਆ ਤੇ ਉਹ ਪੰਜ ਦੂਤ ਵੱਸ ਵਿਚ ਹੋ ਗਏ)। ਦੈਤ = ਰਾਖਸ਼। ਸੰਤਾਪੈ = ਦੁਖੀ ਕਰਦਾ ਹੈ।
ਰਾਮਚੰਦਿ ਮਾਰਿਓ ਅਹਿ ਰਾਵਣੁ ॥
Ram Chand - the mind - has slaughtered Raawan - pride;
ਰਾਮਚੰਦ੍ਰ (ਜੀ) ਨੇ ਰਾਵਣ ਨੂੰ ਮਾਰਿਆ ਤਿਵੇਂ ਗੁਰਮੁਖ ਨੇ ਮਨ-ਸੱਪ ਨੂੰ ਮਾਰ ਦਿੱਤਾ; ਰਾਮਚੰਦਿ = ਸ੍ਰੀ ਰਾਮ ਚੰਦ ਨੇ। ਅਹਿ = ਸੱਪ (ਮਨ)।
ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥
the Gurmukh understands the secret revealed by Babheekhan.
ਸਤਿਗੁਰੂ ਦਾ ਉਪਦੇਸ਼ (ਮਨ ਨੂੰ ਮਾਰਨ ਵਿਚ ਇਉਂ ਕੰਮ ਆਇਆ ਜਿਵੇਂ) ਬਭੀਖਣ ਦਾ ਭੇਤ ਦੱਸਣਾ (ਰਾਵਣ ਨੂੰ ਮਾਰਨ ਲਈ ਕੰਮ ਆਇਆ)। ਪਰਚਾਇਣੁ = ਉਪਦੇਸ਼। ਬਭੀਖਣ = ਰਾਵਣ ਦਾ ਭਾਈ ਜਿਸ ਨੇ ਰਾਮ ਚੰਦ੍ਰ ਜੀ ਨੂੰ ਸਾਰੇ ਭੇਤ ਦੱਸੇ ਸਨ।
ਗੁਰਮੁਖਿ ਸਾਇਰਿ ਪਾਹਣ ਤਾਰੇ ॥
The Gurmukh carries even stones across the ocean.
(ਰਾਮਚੰਦ੍ਰ ਜੀ ਨੇ ਪੁਲ ਬੰਨ੍ਹਣ ਵੇਲੇ ਪੱਥਰ ਸਮੁੰਦਰ ਤੇ ਤਾਰੇ) ਸਤਿਗੁਰੂ ਨੇ (ਸੰਸਾਰ-) ਸਮੁੰਦਰ ਤੋਂ (ਪੱਥਰ-ਦਿਲਾਂ ਨੂੰ) ਤਾਰ ਦਿੱਤਾ, ਸਾਇਰਿ = ਸਾਗਰ ਉਤੇ। ਪਾਹਣ = ਪੱਥਰ।
ਗੁਰਮੁਖਿ ਕੋਟਿ ਤੇਤੀਸ ਉਧਾਰੇ ॥੪੦॥
The Gurmukh saves millions of people. ||40||
ਗੁਰੂ ਦੀ ਰਾਹੀਂ ਤੇਤੀ ਕਰੋੜ (ਭਾਵ, ਬੇਅੰਤ ਜੀਵ) ਤਰ ਗਏ ਹਨ ॥੪੦॥