ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥
Forsaking the Lord's sublime essence, the mortal is intoxicated with false essences.
(ਹੇ ਭਾਈ! ਵਿਕਾਰਾਂ ਹੇਠ ਦਬਿਆ ਮਨੁੱਖ) ਪਰਾਮਤਮਾ ਦਾ ਨਾਮ-ਰਸ ਛੱਡ ਕੇ (ਦੁਨੀਆ ਦੇ ਪਦਾਰਥਾਂ ਦੇ) ਰਸ ਵਿਚ ਮਸਤ ਰਹਿੰਦਾ ਹੈ ਜੋ ਮੁੱਕ ਭੀ ਛੇਤੀ ਹੀ ਜਾਂਦਾ ਹੈ, ਛੋਡਿ = ਛੱਡ ਕੇ। ਹੋਛੈ ਰਸਿ = ਉਸ ਰਸ ਵਿਚ ਜੋ ਛੇਤੀ ਮੁੱਕ ਜਾਂਦਾ ਹੈ। ਹੋਛਾ = ਛੇਤੀ ਮੁੱਕ ਜਾਣ ਵਾਲਾ। ਮਾਤਾ = ਮਸਤ। ਵਸਤੁ = ਚੀਜ਼।
ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥
The substance is within the home of the self, but the mortal goes out to find it. ||1||
(ਸੁਖ ਦੇਣ ਵਾਲੀ) ਨਾਮ-ਵਸਤ (ਇਸ-ਦੇ) ਹਿਰਦੇ-ਘਰ ਵਿਚ ਮੌਜੂਦ ਹੈ (ਪਰ ਸੁਖ ਦੀ ਖ਼ਾਤਰ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ) ਬਾਹਰ ਉਠ ਉਠ ਦੌੜਦਾ ਹੈ ॥੧॥ ਘਰ = ਹਿਰਦਾ। ਉਠਿ = ਉੱਠ ਕੇ ॥੧॥
ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥
He cannot hear the true ambrosial discourse.
(ਹੇ ਭਾਈ! ਜੀਵ ਅਜੇਹਾ ਵਿਕਾਰਾਂ ਹੇਠ ਦਬਿਆ ਰਹਿੰਦਾ ਹੈ ਕਿ ਇਹ) ਸਦਾ-ਥਿਰ ਪਰਮਾਤਮਾ ਦਾ ਨਾਮ ਸੁਣਨਾ ਪਸੰਦ ਨਹੀਂ ਕਰਦਾ, ਆਤਮਕ ਜੀਵਨ ਦੇਣ ਵਾਲੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਨੀਆਂ ਪਸੰਦ ਨਹੀਂ ਕਰਦਾ, ਸੁਨੀ ਨ ਜਾਈ = ਸੁਣੀ ਨਹੀਂ ਜਾ ਸਕਦੀ, ਸੁਣਨੀ ਪਸੰਦ ਨਹੀਂ ਕਰਦਾ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਅੰਮ੍ਰਿਤ ਕਾਥਾ = ਪ੍ਰਭੂ ਦੀਆਂ ਆਤਮਕ ਜੀਵਨ ਦੇਣ ਵਾਲੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ।
ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥
Attached to false scriptures, he is engaged in argument. ||1||Pause||
ਪਰ ਝੂਠੀ (ਕਿਸੇ ਕੰਮ ਨਾਹ ਆਉਣ ਵਾਲੀ) ਕਥਾ-ਕਹਾਣੀ ਵਿਚ ਲੱਗ ਕੇ (ਹੋਰਨਾਂ ਨਾਲ) ਝਗੜਾ-ਬਖੇੜਾ ਕਰਦਾ ਰਹਿੰਦਾ ਹੈ ॥੧॥ ਰਹਾਉ ॥ ਰਾਰਿ = ਝਗੜਾ। ਝੂਠੀ ਗਾਥਾ ਲਗਿ = ਝੂਠੀਆਂ ਗੱਲਾਂ ਵਿਚ ਲੱਗ ਕੇ ॥੧॥ ਰਹਾਉ ॥
ਵਜਹੁ ਸਾਹਿਬ ਕਾ ਸੇਵ ਬਿਰਾਨੀ ॥
He takes his wages from his Lord and Master, but he serves another.
(ਹੇ ਭਾਈ!) ਮਨੁੱਖ ਵਿਕਾਰਾਂ ਹੇਠ ਇਉਂ ਦਬਿਆ ਰਹਿੰਦਾ ਹੈ ਕਿ ਖਾਂਦਾ ਤਾਂ ਹੈ ਮਾਲਕ-ਪ੍ਰਭੂ ਦਾ ਦਿੱਤਾ ਹੋਇਆ, ਪਰ ਸੇਵਾ ਕਰਦਾ ਹੈ ਬਿਗਾਨੀ (ਮਾਲਕ-ਪ੍ਰਭੂ ਨੂੰ ਯਾਦ ਕਰਨ ਦੇ ਥਾਂ ਸਦਾ ਮਾਇਆ ਦੀਆਂ ਸੋਚਾਂ ਸੋਚਦਾ ਹੈ), ਵਜਹੁ = ਵਜ਼ੀਫ਼ਾ, ਰੁਜ਼ੀਨਾ, ਤਨਖ਼ਾਹ। ਬਿਰਾਨੀ = ਬਿਗਾਨੀ, ਕਿਸੇ ਹੋਰ ਦੀ।
ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥
With such sins, the mortal is engrossed. ||2||
ਅਜਿਹੇ ਵਿਕਾਰਾਂ ਹੇਠ ਮਨੁੱਖ ਇਉਂ ਦਬਿਆ ਰਹਿੰਦਾ ਹੈ ॥੨॥ ਅਛਾਦਿਓ = ਢੱਕਿਆ ਹੋਇਆ ॥੨॥
ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥
He tries to hide from the One who is always with him.
ਜੇਹੜਾ ਪਰਮਾਤਮਾ ਸਦਾ ਹੀ (ਜੀਵ ਦੇ ਨਾਲ) ਸਾਥੀ ਹੈ ਉਸ ਤੋਂ ਓਹਲਾ ਕਰਦਾ ਹੈ, ਲੂਕ = ਲੁਕਾਉ, ਓਹਲਾ। ਸੰਗੀ = ਸਾਥੀ।
ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥
He begs from Him, again and again. ||3||
ਜੇਹੜੀ ਚੀਜ਼ (ਆਖ਼ਿਰ ਕਿਸੇ) ਕੰਮ ਨਹੀਂ ਆਉਣੀ, ਉਹੀ ਮੁੜ ਮੁੜ ਮੰਗਦਾ ਰਹਿੰਦਾ ਹੈ ॥੩॥ ਕਾਮਿ = ਕੰਮ ਵਿਚ ॥੩॥
ਕਹੁ ਨਾਨਕ ਪ੍ਰਭ ਦੀਨ ਦਇਆਲਾ ॥
Says Nanak, God is merciful to the meek.
ਨਾਨਕ ਆਖਦਾ ਹੈ- ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਪ੍ਰਭ = ਹੇ ਪ੍ਰਭੂ!
ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
As it pleases Him, He cherishes us. ||4||22||
ਜਿਵੇਂ ਹੋ ਸਕੇ (ਵਿਕਾਰਾਂ ਅਤੇ ਮਾਇਆ ਦੇ ਮੋਹ ਦੇ ਦਬਾਉ ਤੋਂ ਜੀਵਾਂ ਦੀ) ਰਾਖੀ ਕਰ ॥੪॥੨੨॥ ਪ੍ਰਤਿਪਾਲਾ = ਰਾਖੀ, ਹਿਫ਼ਾਜ਼ਤ ॥੪॥੨੨॥