ਪਉੜੀ ॥
Pauree:
ਪਉੜੀ
ਲਲਾ ਲਾਵਉ ਅਉਖਧ ਜਾਹੂ ॥
LALLA: One who takes the medicine of the Naam, the Name of the Lord,
ਮੈਨੂੰ ਯਕੀਨ ਹੈ ਕਿ ਜਿਸ ਕਿਸੇ ਨੂੰ (ਪ੍ਰਭੂ ਦੇ ਨਾਮ ਦੀ) ਦਵਾਈ ਦਿੱਤੀ ਜਾਏ, ਲਾਵਉ = ਮੈਂ ਲਾਂਦਾ ਹਾਂ, ਮੈਨੂੰ ਯਕੀਨ ਹੈ ਕਿ ਜੇ ਕੋਈ ਵਰਤੇ। ਜਾਹੂ = ਜਿਸ ਨੂੰ।
ਦੂਖ ਦਰਦ ਤਿਹ ਮਿਟਹਿ ਖਿਨਾਹੂ ॥
is cured of his pain and sorrow in an instant.
ਇਕ ਖਿਨ ਵਿਚ ਹੀ ਉਸ ਦੇ (ਆਤਮਕ) ਦੁੱਖ-ਦਰਦ ਮਿਟ ਜਾਂਦੇ ਹਨ। ਤਿਹ = ਉਸ ਦੇ।
ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥
One whose heart is filled with the medicine of the Naam,
ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਰੋਗ-ਨਾਸਕ ਪ੍ਰਭੂ-ਨਾਮ ਪਿਆਰਾ ਲੱਗਣ ਲੱਗ ਪਏ, ਜਿਹ ਰਿਦੈ = ਜਿਸ ਦੇ ਹਿਰਦੇ ਵਿਚ। ਹਿਤਾਵੈ = ਪਿਆਰੀ ਲੱਗੇ।
ਤਾਹਿ ਰੋਗੁ ਸੁਪਨੈ ਨਹੀ ਆਵੈ ॥
is not infested with disease, even in his dreams.
ਸੁਪਨੇ ਵਿਚ ਭੀ ਕੋਈ (ਆਤਮਕ) ਰੋਗ (ਵਿਕਾਰ) ਉਸ ਦੇ ਨੇੜੇ ਨਹੀਂ ਢੁਕਦਾ।
ਹਰਿ ਅਉਖਧੁ ਸਭ ਘਟ ਹੈ ਭਾਈ ॥
The medicine of the Lord's Name is in all hearts, O Siblings of Destiny.
ਹੇ ਭਾਈ! ਹਰੀ-ਨਾਮ ਦਵਾਈ ਹਰੇਕ ਹਿਰਦੇ ਵਿਚ ਮੌਜੂਦ ਹੈ, ਅਉਖਧੁ = ਦਵਾਈ। ਸਭ ਘਟ = ਸਾਰੇ ਸਰੀਰਾਂ ਵਿਚ। ਭਾਈ = ਹੇ ਭਾਈ!
ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥
Without the Perfect Guru, no one knows how to prepare it.
ਪਰ ਪੂਰੇ ਗੁਰੂ ਤੋਂ ਬਿਨਾ (ਵਰਤਣ ਦਾ) ਢੰਗ ਕਾਮਯਾਬ ਨਹੀਂ ਹੁੰਦਾ। ਬਿਧਿ = ਤਰੀਕਾ, ਸਬਬ।
ਗੁਰਿ ਪੂਰੈ ਸੰਜਮੁ ਕਰਿ ਦੀਆ ॥
When the Perfect Guru gives the instructions to prepare it,
ਪੂਰੇ ਗੁਰੂ ਨੇ (ਇਸ ਦਵਾਈ ਦੇ ਵਰਤਣ ਦਾ) ਪਰਹੇਜ਼ ਨੀਅਤ ਕਰ ਦਿੱਤਾ ਹੈ। (ਜੋ ਮਨੁੱਖ ਉਸ ਪਰਹੇਜ਼ ਅਨੁਸਾਰ ਦਵਾਈ ਵਰਤਦਾ ਹੈ) ਗੁਰਿ = ਗੁਰੂ ਨੇ। ਸੰਜਮੁ = ਪੱਥ, ਪਰਹੇਜ਼।
ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥
then, O Nanak, one does not suffer illness again. ||45||
ਹੇ ਨਾਨਕ! ਉਸ ਨੂੰ ਮੁੜ (ਕੋਈ ਵਿਕਾਰ) ਦੁੱਖ ਪੋਹ ਨਹੀਂ ਸਕਦਾ ॥੪੫॥