ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਕਰਿ ਕਿਰਪਾ ਹਰਿ ਪਰਗਟੀ ਆਇਆ ॥
Showing His Mercy, the Lord has revealed Himself to me.
(ਹੇ ਵੀਰ!) ਪਰਮਾਤਮਾ ਕਿਰਪਾ ਕਰ ਕੇ ਉਸ ਮਨੁੱਖ ਦੇ ਅੰਦਰ ਆਪ ਆ ਪਰਤੱਖ ਹੁੰਦਾ ਹੈ, ਕਰਿ = ਕਰ ਕੇ।
ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥
Meeting the True Guru, I have received the perfect wealth. ||1||
ਜਿਸ ਨੇ ਸਤਿਗੁਰੂ ਨੂੰ ਮਿਲ ਕੇ ਕਦੇ ਨਾਹ ਘਟਣ ਵਾਲਾ ਨਾਮ-ਧਨ ਹਾਸਲ ਕਰ ਲਿਆ ॥੧॥ ਮਿਲਿ = ਮਿਲ ਕੇ। ਧਨੁ ਪੂਰਾ = ਕਦੇ ਨਾਹ ਘਟਣ ਵਾਲਾ ਨਾਮ-ਧਨ ॥੧॥
ਐਸਾ ਹਰਿ ਧਨੁ ਸੰਚੀਐ ਭਾਈ ॥
Gather such a wealth of the Lord, O Siblings of Destiny.
ਹੇ ਵੀਰ! ਇਹੋ ਜਿਹਾ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਸੰਚੀਐ = ਇਕੱਠਾ ਕਰਨਾ ਚਾਹੀਦਾ ਹੈ। ਭਾਈ = ਹੇ ਭਾਈ!
ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥
It cannot be burned by fire, and water cannot drown it; it does not forsake society, or go anywhere else. ||1||Pause||
ਜਿਸ ਨੂੰ ਅੱਗ ਸਾੜ ਨਹੀਂ ਸਕਦੀ, ਜੋ ਪਾਣੀ ਵਿਚ ਡੁੱਬਦਾ ਨਹੀਂ ਅਤੇ ਜੋ ਸਾਥ ਛੱਡ ਕੇ ਕਿਸੇ ਭੀ ਹੋਰ ਥਾਂ ਨਹੀਂ ਜਾਂਦਾ ॥੧॥ ਰਹਾਉ ॥ ਭਾਹਿ = ਅੱਗ। ਜਾਲੈ = ਸਾੜੇ। ਜਲਿ = ਪਾਣੀ ਵਿਚ। ਸੰਗੁ = ਸਾਥ। ਛੋਡਿ ਕਰਿ = ਛੱਡ ਕੇ। ਕਤਹੂ = ਕਿਸੇ ਹੋਰ ਥਾਂ ॥੧॥ ਰਹਾਉ ॥
ਤੋਟਿ ਨ ਆਵੈ ਨਿਖੁਟਿ ਨ ਜਾਇ ॥
It does not run short, and it does not run out.
(ਹੇ ਭਾਈ! ਪਰਮਾਤਮਾ ਦਾ ਨਾਮ ਐਸਾ ਧਨ ਹੈ ਜਿਸ ਵਿਚ) ਕਦੇ ਘਾਟਾ ਨਹੀਂ ਪੈਂਦਾ ਜੋ ਕਦੇ ਨਹੀਂ ਮੁੱਕਦਾ। ਤੋਟਿ = ਘਾਟਾ।
ਖਾਇ ਖਰਚਿ ਮਨੁ ਰਹਿਆ ਅਘਾਇ ॥੨॥
Eating and consuming it, the mind remains satisfied. ||2||
ਇਹ ਧਨ ਆਪ ਵਰਤ ਕੇ ਹੋਰਨਾਂ ਨੂੰ ਵੰਡ ਕੇ (ਮਨੁੱਖ ਦਾ) ਮਨ (ਦੁਨੀਆ ਦੇ ਧਨ ਦੀ ਲਾਲਸਾ ਵਲੋਂ) ਰੱਜਿਆ ਰਹਿੰਦਾ ਹੈ ॥੨॥ ਖਾਇ = ਖਾ ਕੇ, ਆਪ ਵਰਤ ਕੇ, ਆਪ ਜਪ ਕੇ। ਖਰਚਿ = ਖਰਚ ਕੇ, ਵੰਡ ਕੇ। ਰਹਿਆ ਅਘਾਇ = ਰੱਜਿਆ ਰਹਿੰਦਾ ਹੈ ॥੨॥
ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥
He is the true banker, who gathers the wealth of the Lord within his own home.
(ਹੇ ਭਾਈ!) ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਪਰਮਾਤਮਾ ਦਾ ਨਾਮ-ਧਨ ਜਮ੍ਹਾਂ ਹੋ ਜਾਂਦਾ ਹੈ ਉਹੀ ਮਨੁੱਖ ਸਦਾ ਲਈ ਸਾਹੂਕਾਰ ਬਣ ਜਾਂਦਾ ਹੈ। ਸਚੁ = ਸਦਾ ਕਾਇਮ ਰਹਿਣ ਵਾਲਾ। ਸਾਹੁ = ਸਾਹੂਕਾਰ। ਘਟਿ = ਹਿਰਦੇ-ਘਰ ਵਿਚ। ਸੰਚਾਣਾ = ਜਮ੍ਹਾਂ ਹੋ ਗਿਆ।
ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥
With this wealth, the whole world profits. ||3||
ਉਸ ਦੇ ਇਸ ਧਨ ਤੋਂ ਸਾਰਾ ਜਗਤ ਲਾਭ ਉਠਾਂਦਾ ਹੈ ॥੩॥ ਤੇ = ਤੋਂ। ਵਰਸਾਣਾ = ਲਾਭ ਉਠਾਂਦਾ ਹੈ ॥੩॥
ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥
He alone receives the Lord's wealth, who is pre-ordained to receive it.
(ਪਰ, ਹੇ ਭਾਈ!) ਉਸ ਮਨੁੱਖ ਨੇ ਇਹ ਹਰਿ-ਨਾਮ-ਧਨ ਹਾਸਲ ਕੀਤਾ ਹੈ, ਜਿਸ ਦੇ ਭਾਗਾਂ ਵਿਚ ਪੂਰਬਲੇ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਤਿਨਿ = ਉਸ (ਮਨੁੱਖ) ਨੇ। ਪੁਰਬ ਲਿਖੇ ਕਾ = ਪੂਰਬਲੇ ਜਨਮਾਂ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ। ਲਹਣਾ = ਪ੍ਰਾਪਤੀ।
ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥
O servant Nanak, at that very last moment, the Naam shall be your only decoration. ||4||18||
ਹੇ ਦਾਸ ਨਾਨਕ! (ਆਖ-) ਪਰਮਾਤਮਾ ਦਾ ਨਾਮ-ਧਨ (ਮਨੁੱਖ ਦੀ ਜਿੰਦ ਵਾਸਤੇ) ਅਖ਼ੀਰਲੇ ਵੇਲੇ ਦਾ ਗਹਣਾ ਹੈ ॥੪॥੧੮॥ ਅੰਤਿ ਵਾਰ = ਅਖ਼ੀਰ ਸਮੇ ॥੪॥੧੮॥