ਅਸਟਪਦੀ ॥
Ashtapadee:
ਅਸ਼ਟਪਦੀ।
ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥
Where there is no mother, father, children, friends or siblings
ਜਿਥੇ ਮਾਂ, ਪਿਉ, ਪੁੱਤਰ, ਮਿੱਤ੍ਰ, ਭਰਾ ਕੋਈ (ਸਾਥੀ) ਨਹੀਂ (ਬਣਦਾ), ਜਹ = ਜਿਥੇ (ਭਾਵ, ਜ਼ਿੰਦਗੀ ਦੇ ਇਸ ਸਫ਼ਰ ਵਿਚ)। ਸਤੁ = ਪੁੱਤ੍ਰ।
ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥
O my mind, there, only the Naam, the Name of the Lord, shall be with you as your help and support.
ਓਥੇ ਹੇ ਮਨ! (ਪ੍ਰਭੂ) ਦਾ ਨਾਮ ਤੇਰੇ ਨਾਲ ਸਹੈਤਾ ਕਰਨ ਵਾਲਾ (ਹੈ)। ਮਨ = ਹੇ ਮਨ! ਊਹਾ = ਓਥੇ।
ਜਹ ਮਹਾ ਭਇਆਨ ਦੂਤ ਜਮ ਦਲੈ ॥
Where the great and terrible Messenger of Death shall try to crush you,
ਜਿਥੇ ਵੱਡੇ ਡਰਾਉਣੇ ਜਮਦੂਤਾਂ ਦਾ ਦਲ ਹੈ, ਮਹਾ = ਵੱਡਾ। ਭਇਆਨ = ਭਿਆਨਕ, ਡਰਾਉਣਾ। ਦੂਤ ਜਮ = ਜਮਦੂਤ। ਦੂਤ ਜਮ ਦਲੈ = ਜਮਦੂਤਾਂ ਦਾ ਦਲ।
ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥
there, only the Naam shall go along with you.
ਓਥੇ ਤੇਰੇ ਨਾਲ ਸਿਰਫ਼ ਪ੍ਰਭੂ ਦਾ ਨਾਮ ਹੀ ਜਾਂਦਾ ਹੈ। ਤਹ = ਓਥੇ। ਕੇਵਲ = ਸਿਰਫ਼।
ਜਹ ਮੁਸਕਲ ਹੋਵੈ ਅਤਿ ਭਾਰੀ ॥
Where the obstacles are so very heavy,
ਜਿਥੇ ਬੜੀ ਭਾਰੀ ਮੁਸ਼ਕਲ ਹੁੰਦੀ ਹੈ,
ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥
the Name of the Lord shall rescue you in an instant.
(ਓਥੇ) ਪ੍ਰਭੂ ਦਾ ਨਾਮ ਅੱਖ ਦੇ ਫੋਰ ਵਿਚ ਬਚਾ ਲੈਂਦਾ ਹੈ। ਖਿਨ ਮਾਹਿ = ਖਿਨ ਵਿਚ, ਅੱਖ ਦੇ ਫੋਰ ਵਿਚ। ਉਧਾਰੀ = ਬਚਾਉਂਦਾ ਹੈ।
ਅਨਿਕ ਪੁਨਹਚਰਨ ਕਰਤ ਨਹੀ ਤਰੈ ॥
By performing countless religious rituals, you shall not be saved.
ਅਨੇਕਾਂ ਧਾਰਮਿਕ ਰਸਮਾਂ ਕਰ ਕੇ ਭੀ (ਮਨੁੱਖ ਪਾਪਾਂ ਤੋਂ) ਨਹੀਂ ਬਚਦਾ, ਅਨਿਕ = ਅਨੇਕ, ਬਹੁਤ। ਪੁਨਹ ਚਰਨ {skt. पुनः आचरण। ਆਚਰਨ = ਧਾਰਮਿਕ ਰਸਮ} ਮੁੜ ਮੁੜ ਕੋਈ ਧਾਰਮਿਕ ਰਸਮਾਂ (ਕਰਨੀਆਂ)।
ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥
The Name of the Lord washes off millions of sins.
(ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪਾਂ ਦਾ ਨਾਸ ਕਰ ਦੇਂਦਾ ਹੈ। ਕੋ = ਕਾ, ਦਾ। ਕੋਟਿ = ਕਰੋੜ। ਪਰਹਰੈ = ਦੂਰ ਕਰ ਦੇਂਦਾ ਹੈ।
ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥
As Gurmukh, chant the Naam, O my mind.
(ਤਾਂ ਤੇ) ਹੇ ਮੇਰੇ ਮਨ! ਗੁਰੂ ਦੀ ਸਰਣ ਪੈ ਕੇ (ਪ੍ਰਭੂ ਦਾ) ਨਾਮ ਜਪ; ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ।
ਨਾਨਕ ਪਾਵਹੁ ਸੂਖ ਘਨੇਰੇ ॥੧॥
O Nanak, you shall obtain countless joys. ||1||
ਹੇ ਨਾਨਕ! (ਨਾਮ ਦੀ ਬਰਕਤਿ ਨਾਲ) ਬੜੇ ਸੁਖ ਪਾਵਹਿਂਗਾ ॥੧॥