ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥
In Poh, the snow falls, and the sap of the trees and the fields dries up.
ਪੋਹ (ਦੇ ਮਹੀਨੇ) ਵਿਚ ਕੱਕਰ ਪੈਂਦਾ ਹੈ, ਉਹ ਵਣ ਨੂੰ ਘਾਹ ਨੂੰ (ਹਰੇਕ ਘਾਹ-ਬੂਟ ਦੇ) ਰਸ ਨੂੰ ਸੁਕਾ ਦੇਂਦਾ ਹੈ (ਪ੍ਰਭੂ ਦੀ ਯਾਦ ਭੁਲਾਇਆਂ ਜਿਸ ਮਨੁੱਖ ਦੇ ਅੰਦਰ ਕੋਰਾਪਨ ਜ਼ੋਰ ਪਾਂਦਾ ਹੈ, ਉਹ ਉਸ ਦੇ ਜੀਵਨ ਵਿਚੋਂ ਪ੍ਰੇਮ-ਰਸ ਸੁਕਾ ਦੇਂਦਾ ਹੈ)। ਪੋਖਿ = ਪੋਹ (ਦੇ ਮਹੀਨੇ) ਵਿਚ। ਤੁਖਾਰੁ = ਕੱਕਰ, ਕੋਰਾ। ਰਸੁ = ਨਮੀ। ਸੋਖੈ = ਸੁਕਾ ਦੇਂਦਾ ਹੈ।
ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥
Why have You not come? I keep You in my mind, body and mouth.
ਹੇ ਪ੍ਰਭੂ! ਤੂੰ ਆ ਕੇ ਮੇਰੇ ਮਨ ਵਿਚ ਮੇਰੇ ਤਨ ਵਿਚ ਮੇਰੇ ਮੂੰਹ ਵਿਚ ਕਿਉਂ ਨਹੀਂ ਵੱਸਦਾ? (ਤਾ ਕਿ ਮੇਰਾ ਜੀਵਨ ਰੁੱਖਾ ਨ ਹੋ ਜਾਏ)। ਵਸਹਿ = ਤੂੰ ਵੱਸਦਾ। ਮੁਖੇ = ਮੁਖਿ, ਮੁਖ ਵਿਚ।
ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰਸਬਦੀ ਰੰਗੁ ਮਾਣੀ ॥
He is permeating and pervading my mind and body; He is the Life of the World. Through the Word of the Guru's Shabad, I enjoy His Love.
ਜਿਸ ਜੀਵ ਦੇ ਮਨ ਵਿਚ ਤਨ ਵਿਚ ਸਾਰੇ ਜਗਤ ਦਾ ਆਸਰਾ ਪ੍ਰਭੂ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਮਿਲਾਪ ਦਾ ਆਨੰਦ ਮਾਣਦਾ ਹੈ। ਜਗ ਜੀਵਨੁ = ਜਗਤ ਦਾ ਜੀਵਨ, ਜਗਤ ਦਾ ਆਸਰਾ। ਮਾਣੀ = ਮਾਣੈ, ਮਾਣਦਾ ਹੈ।
ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥
His Light fills all those born of eggs, born from the womb, born of sweat and born of the earth, each and every heart.
ਉਸ ਨੂੰ ਚੌਹਾਂ ਖਾਣੀਆਂ ਦੇ ਜੀਵਾਂ ਵਿਚ ਹਰੇਕ ਘਟ ਵਿਚ ਪ੍ਰਭੂ ਦੀ ਹੀ ਜੋਤਿ ਸਮਾਈ ਦਿੱਸਦੀ ਹੈ। ਅੰਡਜ = ਅੰਡੇ ਤੋਂ ਪੈਦਾ ਹੋਣ ਵਾਲੇ ਜੀਵ। ਜੇਰਜ = ਜਿਓਰ ਤੋਂ ਪੈਦਾ ਹੋਣ ਵਾਲੇ। ਸੇਤਜ = ਮੁੜ੍ਹਕੇ ਤੋਂ ਪੈਦਾ ਹੋਣ ਵਾਲੇ। ਉਤਭੁਜ = ਧਰਤੀ ਵਿਚੋਂ ਉੱਗਣ ਵਾਲੇ। ਘਟਿ ਘਟਿ = ਹਰੇਕ ਘਟ ਵਿਚ।
ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥
Grant me the Blessed Vision of Your Darshan, O Lord of Mercy and Compassion. O Great Giver, grant me understanding, that I might find salvation.
ਹੇ ਦਿਆਲ ਦਾਤਾਰ! ਮੈਨੂੰ ਆਪਣਾ ਦਰਸਨ ਦੇਹ, ਮੈਨੂੰ (ਚੰਗੀ) ਅਕਲ ਦੇਹ, (ਜਿਸ ਕਰਕੇ) ਮੈਂ ਉੱਚੀ ਆਤਮਕ ਅਵਸਥਾ ਹਾਸਲ ਕਰ ਸਕਾਂ (ਤੇ ਤੈਨੂੰ ਹਰ ਥਾਂ ਵੇਖ ਸਕਾਂ)। ਗਤਿ = ਉੱਚੀ ਆਤਮਕ ਅਵਸਥਾ। ਪਾਵਉ = ਪਾਵਉਂ, ਮੈਂ ਪਾ ਲਵਾਂ, ਪ੍ਰਾਪਤ ਕਰ ਲਵਾਂ। ਮਤਿ = ਅਕਲ।
ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥
O Nanak, the Lord enjoys, savors and ravishes the bride who is in love with Him. ||14||
ਹੇ ਨਾਨਕ! ਜਿਸ ਮਨੁੱਖ ਦੀ ਪ੍ਰੀਤ ਜਿਸ ਦਾ ਪਿਆਰ ਪਰਮਾਤਮਾ ਨਾਲ ਬਣ ਜਾਂਦਾ ਹੈ, ਉਹ ਪ੍ਰੇਮੀ ਪ੍ਰਭੂ ਦੇ ਪਿਆਰ ਵਿਚ (ਜੁੜ ਕੇ) ਉਸ ਦੇ ਗੁਣ ਆਨੰਦ ਨਾਲ ਯਾਦ ਕਰਦਾ ਹੈ ॥੧੪॥ ਰੰਗਿ = ਪਿਆਰ ਵਿਚ। ਰਸਿ = ਰਸ ਨਾਲ, ਆਨੰਦ ਨਾਲ। ਰਸੀਆ = ਪ੍ਰੇਮੀ। ਸਨੇਹੋ = ਪਿਆਰ ॥੧੪॥