ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਮਨ ਕਿਆ ਕਹਤਾ ਹਉ ਕਿਆ ਕਹਤਾ ॥
What does the mind say? What can I say?
ਹੇ ਮਨ! ਤੂੰ ਕੀਹ ਕਹਿ ਰਿਹਾ ਹੈਂ? ਹੇ ਜੀਵ! ਤੂੰ ਕੀਹ ਆਖਦਾ ਹੈਂ? ਮਨ = ਹੇ (ਮੇਰੇ) ਮਨ! ਹਉ = ਜੀਵ।
ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥
You are wise and all-knowing, O God, my Lord and Master; what can I say to You? ||1||Pause||
ਮੇਰੇ ਠਾਕੁਰ ਪ੍ਰਭੂ ਜੀ ਤਾਂ ਸਭ ਜੀਵਾਂ ਦੇ ਦਿਲਾਂ ਦੀ ਜਾਣਨ ਤੇ ਸਮਝਣ ਵਾਲੇ ਹਨ। ਹੇ ਜੀਵ! ਉਸ ਅੱਗੇ ਕੋਈ (ਠੱਗੀ-ਫ਼ਰੇਬ ਦੀ) ਗੱਲ ਨਹੀਂ ਆਖੀ ਜਾ ਸਕਦੀ ॥੧॥ ਰਹਾਉ ॥ ਜਾਨ = ਜਾਣਨਹਾਰ। ਪ੍ਰਬੀਨ = ਸਿਆਣਾ। ਤਿਸੁ ਆਗੈ = ਉਸ (ਪ੍ਰਭੂ) ਦੇ ਸਾਹਮਣੇ ॥੧॥ ਰਹਾਉ ॥
ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥
You know even what is not said, whatever is in the soul.
ਹੇ ਪ੍ਰਭੂ! ਜੋ ਅਸਾਂ ਜੀਵਾਂ ਦੇ ਦਿਲਾਂ ਵਿਚ ਹੁੰਦਾ ਹੈ, ਉਸ ਨੂੰ ਦੱਸਣ ਤੋਂ ਬਿਨਾ ਤੂੰ ਆਪ ਹੀ (ਪਹਿਲਾਂ ਹੀ) ਪਛਾਣ ਲੈਂਦਾ ਹੈਂ। ਅਨਬੋਲੇ = ਨਾਹ ਬੋਲੇ ਹੋਏ ਬੋਲ ਨੂੰ। ਜੀਅਨ = ਦਿਲਾਂ ਵਿਚ।
ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥
O mind, why do you deceive others? How long will you do this? The Lord is with you; He hears and sees everything. ||1||
ਹੇ ਮਨ! ਤੂੰ ਕਿਉਂ ਠੱਗੀ ਕਰਦਾ ਹੈਂ? ਕਦ ਤਕ ਠੱਗੀ ਕਰੀ ਜਾਵੇਂਗਾ? ਪਰਮਾਤਮਾ ਤਾਂ ਤੇਰੇ ਨਾਲ (ਵੱਸਦਾ ਹੋਇਆ ਤੇਰੇ ਕਰਮ) ਵੇਖ ਰਿਹਾ ਹੈ, ਤੇ, ਸੁਣ ਭੀ ਰਿਹਾ ਹੈ ॥੧॥ ਕਾਇ = ਕਿਉਂ? ਕਹਾ ਲਉ = ਕਦ ਤਕ? ਡਹਕਹਿ = ਤੂੰ ਠੱਗੀ ਕਰੇਂਗਾ। ਜਉ = ਜਦੋਂ। ਸੰਗਿ = ਨਾਲ ॥੧॥
ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥
Knowing this, my mind has become blissful; there is no other Creator.
ਹੇ ਭਾਈ! ਇਹ ਜਾਣ ਕੇ ਕਿ, ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਕੁਝ ਭੀ ਕਰਨ ਜੋਗਾ ਨਹੀਂ, (ਜਾਣਨ ਵਾਲੇ ਦੇ) ਮਨ ਵਿਚ ਹੁਲਾਰਾ ਪੈਦਾ ਹੋ ਜਾਂਦਾ ਹੈ। ਜਾਨਿ = ਜਾਣ ਕੇ। ਮਨਿ = ਮਨ ਵਿਚ। ਆਨ = {अन्य} ਕੋਈ ਹੋਰ। ਬੀਓ = ਦੂਜਾ।
ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥
Says Nanak, the Guru has become kind to me; my love for the Lord shall never wear off. ||2||8||94||
ਨਾਨਕ ਆਖਦਾ ਹੈ- ਜਿਸ ਮਨੁੱਖ ਉਤੇ ਗੁਰੂ ਮਿਹਰਬਾਨ ਹੁੰਦਾ ਹੈ (ਉਸ ਦੇ ਦਿਲ ਵਿਚੋਂ) ਪਰਮਾਤਮਾ ਦਾ ਪ੍ਰੇਮ-ਰੰਗ ਕਦੇ ਨਹੀਂ ਉਤਰਦਾ ॥੨॥੮॥੯੪॥ ਦਇਆਰਾ = ਦਇਆਵਾਨ ॥੨॥੮॥੯੪॥