ਰੂਪਵੰਤੁ ਹੋਇ ਨਾਹੀ ਮੋਹੈ ॥

One who is good-looking should not be vain;

ਰੂਪ ਵਾਲਾ ਹੋ ਕੇ ਕੋਈ ਪ੍ਰਾਣੀ (ਰੂਪ ਦਾ) ਮਾਣ ਨਾਹ ਕਰੇ, ਮੋਹੈ ਨਾਹੀ = ਮੋਹ ਨਾਹ ਕਰੇ, ਮਸਤ ਨਾਹ ਹੋਵੇ, ਮਾਣ ਨਾਹ ਕਰੇ।

ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥

the Light of God is in all hearts.

(ਕਿਉਂਕ) ਸਾਰੇ ਸਰੀਰਾਂ ਵਿਚ ਪ੍ਰਭੂ ਦੀ ਹੀ ਜੋਤਿ ਸੋਭਦੀ ਹੈ। ਸਗਲ ਘਟ = ਸਾਰੇ ਸਰੀਰਾਂ ਵਿਚ।

ਧਨਵੰਤਾ ਹੋਇ ਕਿਆ ਕੋ ਗਰਬੈ ॥

Why should anyone be proud of being rich?

ਧਨ ਵਾਲਾ ਹੋ ਕੇ ਕੀਹ ਕੋਈ ਮਨੁੱਖ ਅਹੰਕਾਰ ਕਰੇ, ਗਰਬੈ = ਅਹੰਕਾਰ ਕਰੇ।

ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥

All riches are His gifts.

ਜਦੋਂ ਸਾਰਾ ਧਨ ਉਸ ਪ੍ਰਭੂ ਦਾ ਹੀ ਬਖ਼ਸ਼ਿਆ ਹੋਇਆ ਹੈ? ਜਾ = ਜਦੋਂ। ਦਰਬੈ = ਧਨ।

ਅਤਿ ਸੂਰਾ ਜੇ ਕੋਊ ਕਹਾਵੈ ॥

One may call himself a great hero,

ਜੇ ਕੋਈ ਮਨੁੱਖ (ਆਪਣੇ ਆਪ ਨੂੰ) ਬੜਾ ਸੂਰਮਾ ਅਖਵਾਏ, ਸੂਰਾ = ਸੂਰਮਾ, ਬਹਾਦੁਰ। ਕਹਾਵੈ = ਅਖਵਾਏ।

ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥

but without God's Power, what can anyone do?

(ਤਾਂ ਰਤਾ ਇਹ ਤਾਂ ਸੋਚੇ ਕਿ) ਪ੍ਰਭੂ ਦੀ (ਦਿੱਤੀ ਹੋਈ) ਤਾਕਤ ਤੋਂ ਬਿਨਾ ਕਿਥੇ ਦੌੜ ਸਕਦਾ ਹੈ। ਕਹ = ਕਿਥੇ? ਧਾਵੈ = ਦੌੜੇ।

ਜੇ ਕੋ ਹੋਇ ਬਹੈ ਦਾਤਾਰੁ ॥

One who brags about giving to charities

ਜੇ ਕੋਈ ਬੰਦਾ (ਧਨਾਢ ਹੋ ਕੇ) ਦਾਤਾ ਬਣ ਬੈਠੇ, ਹੋਇ ਬਹੈ = ਬਣ ਬੈਠੇ।

ਤਿਸੁ ਦੇਨਹਾਰੁ ਜਾਨੈ ਗਾਵਾਰੁ ॥

the Great Giver shall judge him to be a fool.

ਤਾਂ ਉਹ ਮੂਰਖ ਉਸ ਪ੍ਰਭੂ ਨੂੰ ਪਛਾਣੇ ਜੋ (ਸਭ ਜੀਵਾਂ ਨੂੰ) ਦੇਣ ਜੋਗਾ ਹੈ। ਗਾਵਾਰੁ = ਗੰਵਾਰ, ਮੂਰਖ।

ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥

One who, by Guru's Grace, is cured of the disease of ego

ਜਿਸ ਦਾ ਅਹੰਕਾਰ ਰੂਪੀ ਰੋਗ ਗੁਰੂ ਦੀ ਕਿਰਪਾ ਨਾਲ ਦੂਰ ਹੁੰਦਾ ਹੈ, ਹਉ ਰੋਗੁ = ਅਹੰਕਾਰੀ-ਰੂਪੀ ਬੀਮਾਰੀ।

ਨਾਨਕ ਸੋ ਜਨੁ ਸਦਾ ਅਰੋਗੁ ॥੨॥

- O Nanak, that person is forever healthy. ||2||

ਹੇ ਨਾਨਕ! ਉਹ ਮਨੁੱਖ ਸਦਾ ਨਿਰੋਆ ਹੈ ॥੨॥ ਅਰੋਗੁ = ਨਿਰੋਆ ॥੨॥