ਬਿਲਾਵਲੁ ਮਹਲਾ

Bilaaval, Fifth Mehl:

ਬਿਲਾਵਲ ਪੰਜਵੀਂ ਪਾਤਿਸ਼ਾਹੀ।

ਭੂਲੇ ਮਾਰਗੁ ਜਿਨਹਿ ਬਤਾਇਆ

He places the one who strays back on the Path;

(ਹੇ ਮਨ!) ਜਿਹੜਾ (ਜੀਵਨ ਦੇ ਸਹੀ ਰਸਤੇ ਤੋਂ) ਖੁੰਝੇ ਜਾ ਰਹੇ ਮਨੁੱਖ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਦੱਸ ਦੇਂਦਾ ਹੈ, ਭੂਲੇ = (ਜੀਵਨ ਦੇ ਸਹੀ ਰਸਤੇ ਤੋਂ) ਖੁੰਝੇ ਜਾ ਰਹੇ ਨੂੰ। ਮਾਰਗੁ = (ਜੀਵਨ ਦਾ ਸਹੀ) ਰਸਤਾ। ਜਿਨਹਿ = ਜਿਨਿ ਹੀ, ਜਿਸ (ਗੁਰੂ) ਨੇ। ਵ

ਐਸਾ ਗੁਰੁ ਵਡਭਾਗੀ ਪਾਇਆ ॥੧॥

such a Guru is found by great good fortune. ||1||

ਇਹੋ ਜਿਹਾ ਗੁਰੂ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ ॥੧॥ ਡ ਭਾਗੀ = ਵੱਡੇ ਭਾਗਾਂ ਨਾਲ ॥੧॥

ਸਿਮਰਿ ਮਨਾ ਰਾਮ ਨਾਮੁ ਚਿਤਾਰੇ

Meditate, contemplate the Name of the Lord, O mind.

ਹੇ (ਮੇਰੇ) ਮਨ! ਧਿਆਨ ਜੋੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਮਨਾ = ਹੇ ਮਨ! ਚਿਤਾਰੇ = ਚਿਤਾਰਿ, ਚਿਤਾਰ ਕੇ, ਧਿਆਨ ਜੋੜ ਕੇ। ਹ

ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ

The Beloved Feet of the Guru abide within my heart. ||1||Pause||

(ਪਰ ਉਹੀ ਮਨੁੱਖ ਹਰਿ-ਨਾਮ ਸਿਮਰ ਸਕਦਾ ਹੈ, ਜਿਸ ਦੇ) ਹਿਰਦੇ ਵਿਚ ਪਿਆਰੇ ਗੁਰੂ ਦੇ ਚਰਨ ਵੱਸੇ ਰਹਿੰਦੇ ਹਨ (ਤਾਂ ਤੇ, ਹੇ ਮਨ! ਤੂੰ ਭੀ ਗੁਰੂ ਦਾ ਆਸਰਾ ਲੈ) ॥੧॥ ਰਹਾਉ ॥ ਿਰਦੈ = ਹਿਰਦੇ ਵਿਚ ॥੧॥ ਰਹਾਉ ॥

ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ

The mind is engrossed in sexual desire, anger, greed and emotional attachment.

(ਹੇ ਮਨ! ਵੇਖ, ਮਨੁੱਖ ਦਾ) ਮਨ (ਸਦਾ) ਕਾਮ ਵਿਚ ਕ੍ਰੋਧ ਵਿਚ ਲੋਭ ਵਿਚ ਮੋਹ ਵਿਚ ਫਸਿਆ ਰਹਿੰਦਾ ਹੈ। ਕਾਮਿ = ਕਾਮ ਵਿਚ। ਕ੍ਰੋਧਿ = ਕ੍ਰੋਧ ਵਿਚ। ਲੀਨਾ = ਫਸਿਆ ਹੋਇਆ।

ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥

Breaking my bonds, the Guru has liberated me. ||2||

(ਪਰ ਜਦੋਂ ਉਹ ਗੁਰੂ ਦੇ ਸਰਨ ਆਇਆ), ਗੁਰੂ ਨੇ (ਉਸ ਦੇ ਇਹ ਸਾਰੇ) ਬੰਧਨ ਕੱਟ ਕੇ ਉਸ ਨੂੰ (ਇਹਨਾਂ ਵਿਕਾਰਾਂ ਤੋਂ) ਖ਼ਲਾਸੀ ਦੇ ਦਿੱਤੀ ॥੨॥ ਕਾਟਿ = ਕੱਟ ਕੇ। ਗੁਰਿ = ਗੁਰੂ ਨੇ। ਮੁਕਤਿ = ਖ਼ਲਾਸੀ ॥੨॥

ਦੁਖ ਸੁਖ ਕਰਤ ਜਨਮਿ ਫੁਨਿ ਮੂਆ

Experiencing pain and pleasure, one is born, only to die again.

ਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ। ਕਰਤ = ਕਰਦਿਆਂ। ਜਨਮਿ = ਜਨਮ ਵਿਚ (ਆ ਕੇ), ਜੰਮ ਕੇ। ਫੁਨਿ = ਮੁੜ।

ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥

The Lotus Feet of the Guru bring peace and shelter. ||3||

(ਦੁੱਖ ਵਾਪਰਿਆਂ ਸਹਿਮ ਜਾਂਦਾ ਹੈ, ਸੁਖ ਮਿਲਣ ਤੇ ਸੌਖਾ ਸਾਹ ਲੈਣ ਲੱਗ ਪੈਂਦਾ ਹੈ। ਇਸ ਤਰ੍ਹਾਂ ਡੁਬਕੀਆਂ ਲੈਂਦਾ ਮਨੁੱਖ ਜਦੋਂ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ ॥੩॥ ਗੁਰਿ = ਗੁਰੂ ਨੇ। ਆਸ੍ਰਮੁ = ਸਹਾਰਾ, ਟਿਕਾਣਾ ॥੩॥

ਅਗਨਿ ਸਾਗਰ ਬੂਡਤ ਸੰਸਾਰਾ

The world is drowning in the ocean of fire.

ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੰਦਰ ਵਿਚ ਡੁੱਬ ਰਿਹਾ ਹੈ। ਅਗਨਿ ਸਾਗਰ = (ਤ੍ਰਿਸ਼ਨਾ ਦੀ) ਅੱਗ ਦਾ ਸਮੁੰਦਰ। ਬੂਡਤ = ਡੁੱਬ ਰਿਹਾ ਹੈ।

ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥

O Nanak, holding me by the arm, the True Guru has saved me. ||4||3||8||

(ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ) ਹੇ ਨਾਨਕ! ਗੁਰੂ ਨੇ (ਉਸ ਦੀ) ਬਾਂਹ ਫੜ ਕੇ (ਉਸ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਦਿੱਤਾ ॥੪॥੩॥੮॥ ਪਕਰਿ = ਫੜ ਕੇ। ਸਤਿਗੁਰਿ = ਸਤਿਗੁਰੂ ਨੇ। ਨਿਸਤਾਰਾ = ਪਾਰ ਲੰਘਾ ਦਿੱਤਾ ॥੪॥੩॥੮॥