ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥
Casting His Glance of Grace, God has saved me; my mind and body are imbued with the Primal Being.
ਜਿਨ੍ਹਾਂ ਨੂੰ ਪ੍ਰਭੂ ਨੇ ਮੇਹਰ ਦੀ ਨਜ਼ਰ ਕਰ ਕੇ ਰੱਖ ਲਿਆ ਹੈ ਉਹਨਾਂ ਦਾ ਮਨ ਤੇ ਤਨ ਪ੍ਰਭੂ ਵਿਚ ਰੱਤਾ ਰਹਿੰਦਾ ਹੈ, ਦ੍ਰਿਸਟਿ = (ਮੇਹਰ ਦੀ) ਨਜ਼ਰ। ਪ੍ਰਭਿ = ਪ੍ਰਭੂ ਨੇ। ਮੂਲਿ = ਮੂਲ ਵਿਚ, ਕਰਤਾਰ ਵਿਚ।
ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥
O Nanak, those who are pleasing to God, have their cries of suffering taken away. ||2||
ਹੇ ਨਾਨਕ! (ਇਹ ਹਾਲਤ ਹੈ ਉਨ੍ਹਾਂ ਦੀ) ਜੋ (ਜੀਵ-ਇਸਤ੍ਰੀਆਂ) ਪ੍ਰਭੂ ਨੂੰ ਭਾ ਗਈਆਂ ਹਨ। ਪਰ ਮੈਂ ਅਭਾਗਣ ਦੁਖ ਵਿਚ ਮਰ ਰਹੀ ਹਾਂ (ਹੇ ਪ੍ਰਭੂ! ਮੇਰੇ ਤੇ ਕਿਰਪਾ ਕਰ) ॥੨॥ ਪ੍ਰਭ ਭਾਣੀਆ = ਪ੍ਰਭੂ ਨੂੰ ਚੰਗੀਆਂ ਲੱਗਦੀਆਂ ਹਨ। ਮਰਉ = ਮੈਂ ਕਰ ਰਹੀ ਹਾਂ। ਸੂਲਿ = ਦੁਖ ਵਿਚ ॥੨॥