ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
God is the Lord and Master of millions of universes; He is the Giver of all beings.
ਹੇ ਭਾਈ! ਜੇਹੜਾ ਕ੍ਰੋੜਾਂ ਬ੍ਰਹਮੰਡਾਂ ਦਾ ਪਾਲਣਹਾਰ ਮਾਲਕ ਹੈ, ਜੇਹੜਾ ਸਾਰੇ ਜੀਵਾਂ ਨੂੰ (ਰਿਜ਼ਕ ਆਦਿਕ) ਦਾਤਾਂ ਦੇਣ ਵਾਲਾ ਹੈ, ਬ੍ਰਹਮੰਡ = ਸ੍ਰਿਸ਼ਟੀ। ਕੋ = ਦਾ। ਠਾਕੁਰੁ = ਪਾਲਣਹਾਰ। ਰੇ = ਹੇ ਭਾਈ!
ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥
He ever cherishes and cares for all beings, but the fool does not appreciate any of His virtues. ||1||
ਜੇਹੜਾ (ਸਭ ਜੀਵਾਂ ਨੂੰ) ਪਾਲਦਾ ਹੈ, ਸਦਾ (ਸਭ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ, ਮੈਂ ਮੂਰਖ ਨੇ ਉਸ ਪਰਮਾਤਮਾ ਦਾ ਇੱਕ (ਭੀ) ਉਪਕਾਰ ਨਹੀਂ ਸਮਝਿਆ ॥੧॥ ਸਾਰਿ = ਸਾਰ ਲੈ ਕੇ। ਸਮਾਲੈ = ਸੰਭਾਲ ਕਰਦਾ ਹੈ। ਮੂਰਖਿ = ਮੂਰਖ ਨੇ ॥੧॥
ਹਰਿ ਆਰਾਧਿ ਨ ਜਾਨਾ ਰੇ ॥
I do not know how to worship the Lord in adoration.
ਹੇ ਭਾਈ! ਮੈਨੂੰ ਪਰਮਾਤਮਾ ਦਾ ਸਿਮਰਨ ਕਰਨ ਦੀ ਜਾਚ ਨਹੀਂ। ਆਰਾਧਿ ਨ ਜਾਨਾ = (ਮੈਂ) ਆਰਾਧਨਾ ਕਰਨੀ ਨਹੀਂ ਸਮਝੀ।
ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥
I can only repeat, "Lord, Lord, Guru, Guru."
ਮੈਂ (ਤਾਂ ਜ਼ਬਾਨੀ ਜ਼ਬਾਨੀ ਹੀ) 'ਹਰੀ ਹਰੀ', 'ਗੁਰੂ ਗੁਰੂ' ਕਰਦਾ ਰਹਿੰਦਾ ਹਾਂ। ਕਰਤਾ = ਕਰਦਾ ਹਾਂ। ਰੇ = ਹੇ ਭਾਈ! ਹਰਿ ਜੀਉ = ਹੇ ਪ੍ਰਭੂ ਜੀ!
ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥
O Dear Lord, I go by the name of the Lord's slave. ||Pause||
ਹੇ ਪ੍ਰਭੂ ਜੀ! ਮੇਰਾ ਨਾਮ "ਰਾਮ ਦਾ ਦਾਸ" ਪੈ ਗਿਆ ਹੈ (ਹੁਣ ਤੂੰ ਹੀ ਮੇਰੀ ਲਾਜ ਰੱਖ, ਤੇ, ਭਗਤੀ ਦੀ ਦਾਤਿ ਦੇਹ) ਰਹਾਉ॥ ਪਰਿਓ = ਪੈ ਗਿਆ ਹੈ। ਰਾਮ ਦਾਸੁ = ਰਾਮ ਦਾ ਦਾਸ ॥ਰਹਾਉ॥
ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥
The Compassionate Lord is Merciful to the meek, the ocean of peace; He fills all hearts.
ਹੇ ਭਾਈ! ਜੇਹੜਾ ਪ੍ਰਭੂ ਗ਼ਰੀਬਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਦਇਆ ਦਾ ਘਰ ਹੈ, ਜੇਹੜਾ ਸੁਖਾਂ ਦਾ ਸਮੁੰਦਰ ਹੈ, ਜੇਹੜਾ ਸਾਰੇ ਸਰੀਰਾਂ ਵਿਚ ਹਰ ਥਾਂ ਮੌਜੂਦ ਹੈ, ਸੁਖ ਸਾਗਰ = ਸੁਖਾਂ ਦਾ ਸਮੁੰਦਰ। ਭਰਪੂਰੀ = ਵਿਆਪਕ। ਸਰਬ ਘਟਾ = ਸਾਰੇ ਸਰੀਰਾਂ ਵਿਚ।
ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥
He sees, hears, and is always with me; but I am a fool, and I think that He is far away. ||2||
ਜੇਹੜਾ ਸਭ ਜੀਵਾਂ ਦੇ ਅੰਗ-ਸੰਗ ਰਹਿ ਕੇ ਸਭਨਾਂ ਦੇ ਕਰਮ ਵੇਖਦਾ ਹੈ ਤੇ (ਸਭ ਦੀਆਂ ਅਰਜ਼ੋਈਆਂ) ਸੁਣਦਾ ਰਹਿੰਦਾ ਹੈ, ਮੈਂ ਮੂਰਖ ਉਸ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝ ਰਿਹਾ ਹਾਂ ॥੨॥ ਸੰਗੇ = ਨਾਲ ਹੀ ॥੨॥
ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥
The Lord is limitless, but I can only describe Him within my limitations; what do I know, about what He is like?
ਹੇ ਭਾਈ! ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਰ ਮੈਂ ਉਸ ਦੇ ਗੁਣਾਂ ਨੂੰ ਹੱਦ-ਬੰਦੀ ਵਿਚ ਲਿਆ ਕੇ ਬਿਆਨ ਕਰਦਾ ਹਾਂ। ਮੈਂ ਕੀਹ ਜਾਣ ਸਕਦਾ ਹਾਂ ਕਿ ਉਹ ਪਰਮਾਤਮਾ ਕਿਹੋ ਜਿਹਾ ਹੈ? ਹਉ = ਮੈਂ। ਮਿਤਿ = ਹੱਦ-ਬੰਦੀ। ਕਰਿ = ਕਰ ਕੇ। ਵਰਨਉ = ਵਰਨਉਂ, ਮੈਂ ਬਿਆਨ ਕਰਦਾ ਹਾਂ। ਕਿਆ ਜਾਨਾ = ਮੈਂ ਕੀਹ ਜਾਣਦਾ ਹਾਂ?
ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥
I offer my prayer to my True Guru; I am so foolish - please, teach me! ||3||
ਹੇ ਭਾਈ! ਮੈਂ ਆਪਣੇ ਗੁਰੂ ਦੇ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੂਰਖ ਨੂੰ ਸਿੱਖਿਆ ਦੇਵੇ ॥੩॥ ਕਰਉ = ਕਰਉਂ। ਮੈ ਮੂਰਖ = ਮੈਨੂੰ ਮੂਰਖ ਨੂੰ ॥੩॥
ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥
I am just a fool, but millions of sinners just like me have been saved.
ਹੇ ਭਾਈ! ਮੈਨੂੰ ਮੂਰਖ ਨੂੰ ਪਾਰ ਲੰਘਾਣਾ (ਗੁਰੂ ਵਾਸਤੇ) ਕੋਈ ਵੱਡੀ ਗੱਲ ਨਹੀਂ (ਉਸ ਦੇ ਦਰ ਤੇ ਆ ਕੇ ਤਾਂ) ਕ੍ਰੋੜਾਂ ਪਾਪੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਰਹੇ ਹਨ। ਕੇਤਕ ਬਾਤ ਹੈ = ਕੋਈ ਵੱਡੀ ਗੱਲ ਨਹੀਂ। ਕੋਟਿ = ਕ੍ਰੋੜਾਂ।
ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥
Those who have heard, and seen Guru Nanak, do not descend into the womb of reincarnation again. ||4||2||13||
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਨਕ (ਦੇ ਉਪਦੇਸ਼) ਨੂੰ ਸੁਣਿਆ ਹੈ ਗੁਰੂ ਨਾਨਕ ਦਾ ਦਰਸ਼ਨ ਕੀਤਾ ਹੈ, ਉਹ ਮੁੜ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ ॥੪॥੨॥੧੩॥ ਜਿਨ = ਜਿਨ੍ਹਾਂ ਨੇ। ਗਰਭਾਸਿ = ਗਰਭ-ਆਸ਼ੈ ਵਿਚ, ਗਰਭ-ਜੋਨਿ ਵਿਚ ॥੪॥੨॥੧੩॥