ਸੰਤ ਕਾ ਨਿੰਦਕੁ ਮਹਾ ਅਤਤਾਈ ॥

The slanderer of the Saint is the worst evil-doer.

ਸੰਤ ਦੀ ਨਿੰਦਿਆ ਕਰਨ ਵਾਲਾ ਸਦਾ ਅੱਤ ਚੁੱਕੀ ਰੱਖਦਾ ਹੈ, ਅਤਤਾਈ = ਅੱਤ ਚੁੱਕੀ ਰੱਖਣ ਵਾਲਾ, ਸਦਾ ਕੋਈ ਨ ਕੋਈ ਵਧੀਕੀ ਕਰਦੇ ਰਹਿਣ ਵਾਲਾ।

ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥

The slanderer of the Saint has not even a moment's rest.

ਤੇ ਇਕ ਪਲਕ ਭਰ ਭੀ (ਅੱਤ ਚੁੱਕਣ ਵਲੋਂ) ਆਰਾਮ ਨਹੀਂ ਲੈਂਦਾ। ਟਿਕਨੁ = ਟਿਕਾਉ।

ਸੰਤ ਕਾ ਨਿੰਦਕੁ ਮਹਾ ਹਤਿਆਰਾ ॥

The slanderer of the Saint is a brutal butcher.

ਸੰਤ ਦਾ ਨਿੰਦਕ ਵੱਡਾ ਜ਼ਾਲਮ ਬਣ ਜਾਂਦਾ ਹੈ, ਹਤਿਆਰਾ = ਜ਼ਾਲਮ।

ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥

The slanderer of the Saint is cursed by the Transcendent Lord.

ਤੇ ਰੱਬ ਵਲੋਂ ਫਿਟਕਾਰਿਆ ਜਾਂਦਾ ਹੈ। ਪਰਮੇਸੁਰਿ = ਰੱਬ ਵਲੋਂ। ਮਾਰਾ = ਫਿਟਕਿਆ ਹੋਇਆ।

ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥

The slanderer of the Saint has no kingdom.

ਸੰਤ ਦਾ ਨਿੰਦਕ ਰਾਜ (ਭਾਵ, ਦੁਨੀਆ ਦੇ ਸੁਖਾਂ) ਤੋਂ ਵਾਂਜਿਆਂ ਰਹਿੰਦਾ ਹੈ, ਹੀਨੁ = ਵਾਂਜਿਆ ਹੋਇਆ।

ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥

The slanderer of the Saint becomes miserable and poor.

(ਸਦਾ) ਦੁਖੀ ਤੇ ਆਤੁਰ ਰਹਿੰਦਾ ਹੈ। ਦੀਨੁ = ਕੰਗਾਲ, ਆਤੁਰ।

ਸੰਤ ਕੇ ਨਿੰਦਕ ਕਉ ਸਰਬ ਰੋਗ ॥

The slanderer of the Saint contracts all diseases.

ਸੰਤਾਂ ਦੀ ਨਿੰਦਿਆ ਕਰਨ ਵਾਲੇ ਨੂੰ ਸਾਰੇ ਰੋਗ ਵਿਆਪਦੇ ਹਨ,

ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥

The slanderer of the Saint is forever separated.

(ਕਿਉਂਕਿ) ਉਸ ਨੂੰ (ਸੁਖਾਂ ਦੇ ਸੋਮੇ ਪ੍ਰਭੂ ਤੋਂ) ਸਦਾ ਵਿਛੋੜਾ ਰਹਿੰਦਾ ਹੈ। ਬਿਜੋਗ = (ਰੱਬ ਨਾਲੋਂ) ਵਿਛੋੜਾ।

ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥

To slander a Saint is the worst sin of sins.

ਸੰਤਾਂ ਦੀ ਨਿੰਦਿਆ ਕਰਨੀ ਬਹੁਤ ਹੀ ਮਾੜਾ ਕੰਮ ਹੈ। ਦੋਖ ਮਹਿ ਦੋਖੁ = ਵੱਡਾ ਮਾੜਾ ਕੰਮ।

ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥

O Nanak, if it pleases the Saint, then even this one may be liberated. ||3||

ਹੇ ਨਾਨਕ! ਜੇ ਸੰਤਾਂ ਨੂੰ ਭਾਵੇ ਤਾਂ ਉਸ (ਨਿੰਦਕ) ਦਾ ਭੀ (ਨਿੰਦਿਆ ਤੋਂ) ਛੁਟਕਾਰਾ ਹੋ ਜਾਂਦਾ ਹੈ ॥੩॥ ਮੋਖੁ = ਮੁਕਤੀ, (ਨਿੰਦਾ ਤੋਂ) ਛੁਟਕਾਰਾ ॥੩॥