ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥
Kabeer, take your drum and beat it for ten days.
ਹੇ ਕਬੀਰ! (ਜੇ ਤੂੰ ਇਹ ਨਹੀਂ ਸੁਣਦਾ, ਤਾਂ ਤੇਰੀ ਮਰਜ਼ੀ) ਮਨ-ਮੰਨੀਆਂ ਮੌਜਾਂ ਮਾਣ ਲੈ (ਪਰ ਇਹ ਮੌਜਾਂ ਹਨ ਸਿਰਫ਼) ਦਸ ਦਿਨਾਂ ਲਈ ਹੀ। ਨਉਬਤਿ = ਢੋਲ। ਆਪਨੀ ਨਉਬਤਿ ਬਜਾਇ ਲੇਹੁ = ਮਨ-ਮੰਨੀਆਂ ਮੌਜਾਂ ਕਰ ਲਵੋ।
ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥
Life is like people meeting on a boat on a river; they shall not meet again. ||80||
ਜਿਵੇਂ ਨਦੀ ਤੋਂ ਪਾਰ ਲੰਘਣ ਲਈ ਬੇੜੀ ਵਿਚ ਬੈਠੇ ਮੁਸਾਫਿਰਾਂ ਦਾ ਮਿਲਾਪ ਹੈ (ਮੁੜ ਉਹ ਸਾਰੇ ਕਦੇ ਨਹੀਂ ਮਿਲਦੇ); ਤਿਵੇਂ (ਮਨ-ਮੰਨੀਆਂ ਮੌਜਾਂ ਵਿਚ ਗਵਾਇਆ ਹੋਇਆ ਇਹ ਮਨੁੱਖਾ ਸਰੀਰ ਮੁੜ ਨਹੀਂ ਮਿਲੇਗਾ ॥੮੦॥ ਨਾਵ = ਬੇੜੀ। ਸੰਜੋਗ = ਮੇਲਾ, ਮਿਲਾਪ। ਨਦੀ...ਜਿਉ = ਜਿਵੇਂ ਨਦੀ ਤੋਂ ਪਾਰ ਲੰਘਣ ਲਈ ਬੇੜੀ ਵਿਚ ਬੈਠੇ ਮੁਸਾਫਿਰਾਂ ਦਾ ਮਿਲਾਪ ਹੈ (ਮੁੜ ਕਦੇ ਉਹਨਾਂ ਸਾਰਿਆਂ ਦਾ ਮਿਲਾਪ ਨਹੀਂ ਹੁੰਦਾ)। ਬਹੁਰਿ = ਮੁੜ। ਨ ਮਿਲਿ ਹੈ = ਨਹੀਂ ਮਿਲੇਗਾ, (ਮਨੁੱਖਾ ਜਨਮ) ਨਹੀਂ ਮਿਲੇਗਾ ॥੮੦॥